April 24, 2026 10:58 pm

ਨਵ-ਨਿਯੁਕਤ ਡੀਐਸਪੀ ਹਰਦੇਵ ਸਿੰਘ ਬੋਪਾਰਾਏ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਹੋਏ ਨਤਮਸਤਕ

ਸ੍ਰੀ ਗੋਇੰਦਵਾਲ ਸਾਹਿਬ, 31 ਜੁਲਾਈ (ਰਣਜੀਤ ਦਿਓਲ)- ਪੰਜਾਬ ਸਰਕਾਰ ਵਲੋਂ ਪੁਲੀਸ ਵਿਭਾਗ ਵਿਚ ਕੀਤੀਆਂ ਬਦਲੀਆਂ ਦੇ ਤਹਿਤ ਸਬ ਡਵੀਜ਼ਨ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਨਵ ਨਿਯੁਕਤ ਹੋਏ ਡੀ ਐਸ ਪੀ ਹਰਦੇਵ ਸਿੰਘ ਬੋਪਾਰਾਏ ਆਪਣਾ ਅਹੁਦਾ ਸੰਭਾਲਣ ਤੋਂ ਪਹਿਲਾਂ ਗੁਰੂ ਮਹਾਰਾਜ ਦਾ ਸ਼ੁਕਰਾਨਾ ਕਰਨ ਲਈ ਇਤਿਹਾਸਕ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਿਖੇ ਨਤਮਸਤਕ ਹਨ ਜਿਥੇ ਉਨ੍ਹਾਂ ਨੂੰ ਗੁਰਦੁਆਰਾ ਬਾਉਲੀ ਸਾਹਿਬ ਦੇ ਮੈਨੇਜਰ ਸਤਨਾਮ ਸਿੰਘ ਰਿਆੜ ਨੇ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਇਸ ਮੌਕੇ ਡੀ ਐਸ ਪੀ ਹਰਦੇਵ ਸਿੰਘ ਬੋਪਾਰਾਏ ਨੇ ਕਿਹਾ ਕਿ ਉਹ ਮਾਣ ਮਹਿਸੂਸ ਕਰ ਰਹੇ ਹਨ ਕਿ ਉਨ੍ਹਾਂ ਨੂੰ ਗੁਰੂ ਨਗਰੀ ਚ ਸੇਵਾ ਕਰਨ ਦਾ ਮੌਕਾ ਮਿਲਿਆ ਹੈ ਉਨ੍ਹਾਂ ਕਿਹਾ ਕਿ ਇਲਾਕੇ ਅੰਦਰ ਅਮਨ ਸ਼ਾਂਤੀ ਕਾਇਮ ਰਖੀ ਜਾਵੇਗੀ ਅਤੇ ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਸਿਰ ਨਹੀਂ ਚੁਕਣ ਦਿਤਾ ਜਾਵੇਗਾ ਉਨ੍ਹਾਂ ਕਿਹਾ ਕਿ ਨਸ਼ਿਆਂ ਖਿਲਾਫ਼ ਪੁਲਿਸ ਵਲੋਂ ਛੇੜੀ ਮੁਹਿੰਮ ਵਿਚ ਕਿਸੇ ਤਰ੍ਹਾਂ ਦੀ ਢਿਲ ਮਠ ਨਹੀਂ ਆਉਣ ਦਿਤੀ ਜਾਵੇਗੀ ਕਿਉਂਕਿ ਇਹ ਨਸ਼ਾ ਰੂਪੀ ਕੋਹੜ ਸਾਡੀ ਨੌਜਵਾਨ ਪੀੜ੍ਹੀ ਨੂੰ ਖ਼ਤਮ ਕਰ ਰਿਹਾ ਹੈ ਸੋ ਸਾਡਾ ਸਾਰਿਆਂ ਦਾ ਫ਼ਰਜ਼ ਬਣਦਾ ਹੈ ਕਿ ਅਸੀਂ ਸਾਰੇ ਰਲ ਮਿਲ ਕੇ ਇਸ ਨਸ਼ੇ ਰੂਪੀ ਕੋਹੜ ਨੂੰ ਪੰਜਾਬ ਵਿਚੋਂ ਖ਼ਤਮ ਕਰੀਏ ਇਸ ਮੌਕੇ ਉਨ੍ਹਾਂ ਨਾਲ ਸੁਖਦੇਵ ਸਿੰਘ ਮਲਮੋਹਰੀ ,ਏਐਸਆਈ ਕੁਲਦੀਪ ਸਿੰਘ, ਰੀਡਰ ਵੇਦ ਪ੍ਰਕਾਸ਼ ,ਭਗਵੰਤ ਸਿੰਘ, ਜਸਵੰਤ ਠਾਕੁਰ ,ਪ੍ਰੀਤਮ ਸਿੰਘ, ਪ੍ਰਗਟ ਸਿੰਘ, ਜਗੀਰ ਸਿੰਘ, ਆਦਿ ਹਾਜ਼ਰ ਸਨ।

Send this to a friend