ਭਾਜਪਾ ਵੱਲੋਂ ਰਾਹੁਲ ਵਿਰੁੱਧ ਚੋਣ ਕਮਿਸ਼ਨ ਕੋਲ ਸ਼ਿਕਾਇਤ

ਕਾਂਗਰਸ ਦੀ ਮਾਨਤਾ ਰੱਦ ਕਰਨ ਦੀ ਕੀਤੀ ਮੰਗ
image ਨਵੀਂ ਦਿੱਲੀ, 9 ਮਾਰਚ (ਪੰਜਾਬ ਟਾਇਮਜ਼ ਬਿਊਰੋ)- ਰਾਹੁਲ ਗਾਂਧੀ ਤੇ ਕਾਂਗਰਸ ’ਤੇ ਚੋਣ ਜ਼ਾਬਤੇ ਦੀਆਂ ਧੱਜੀਆਂ ਉਡਾਉਣ ਦਾ ਦੋਸ਼ ਲਾਉਂਦੇ ਹੋਏ ਭਾਜਪਾ ਨੇ ਅੱਜ ਰਾਹੁਲ ਗਾਂਧੀ ਵੱਲੋਂ ਮਹਾਤਮਾ ਗਾਂਧੀ ਦੇ ਕਤਲ ਨੂੰ ਰਾਸ਼ਟਰੀ ਸੋਇਮ ਸੇਵਕ ਸੰਘ (ਆਰ. ਐਸ. ਐਸ.) ਨਾਲ ਜੋੜਨ ਲਈ ਕੀਤੀਆਂ ਟਿੱਪਣੀਆਂ ਨੂੰ ਲੈ ਕੇ ਚੋਣ ਕਮਿਸ਼ਨ ਕੋਲ ਸ਼ਿਕਾਇਤ ਕਰਦਿਆਂ ਕਾਂਗਰਸ ਦੇ ਉਪ ਪ੍ਰਧਾਨ ਖਿਲਾਫ ਕਾਰਵਾਈ ਕਰਨ ਤੇ ਪਾਰਟੀ ਦੀ ਮਾਨਤਾ ਰੱਦ ਕਰਨ ਦੀ ਮੰਗ ਕੀਤੀ ਹੈ। ਮੁੱਖ ਚੋਣ ਕਮਿਸ਼ਨਰ ਵੀ. ਐਸ ਸੰਪਤ ਨੂੰ ਦਿੱਤੇ ਇੱਕ ਮੈਮੋਰੰਡਮ ਵਿੱਚ ਭਾਜਪਾ ਨੇ ਦੋਸ਼ ਲਾਇਆ ਕਿ ਰਾਹੁਲ ਗਾਂਧੀ ਤੇ ਉਨ੍ਹਾਂ ਦੀ ਪਾਰਟੀ ਨੂੰ ਚੋਣ ਜ਼ਾਬਤੇ ਦੀਆਂ ਧੱਜੀਆਂ ਉਡਾਉਣ ਦੀ ਆਦਤ ਹੈ ਤੇ ਚੋਣਾਂ ਤੋਂ ਪਹਿਲਾਂ ਫਿਰਕੂ ਤਣਾਅ ਪੈਦਾ ਕਰ ਰਹੀ ਹੈ। ਇਸ ਵਿੱਚ ਬੇਨਤੀ ਕੀਤੀ

ਗਈ ਹੈ ਕਿ ਚੋਣ ਜ਼ਾਬਤੇ ਦੀ ਉਲੰਘਣਾਂ ਲਈ ਸੰਸਦ ਮੈਂਬਰ ਤੇ ਕਾਂਗਰਸ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਖਿਲਾਫ ਕਾਰਵਾਈ ਕੀਤੀ ਜਾਵੇ ਤੇ ਕਾਂਗਰਸ ਦੀ ਮਾਨਤਾ ਤੁਰੰਤ ਵਾਪਸ ਲਈ ਜਾਵੇ। ਭਾਜਪਾ ਦੇ ਉਪ ਪ੍ਰਧਾਨ ਮੁਖਤਾਰ ਆਬਾਸ ਨਕਵੀ ਨੇ ਕਿਹਾ ਕਿ ਰਾਹੁਲ ਗਾਂਧੀ ਦਾ ਸਾਰਾ ਭਾਸ਼ਨ ਲੋਕਾਂ ਦੀ ਭਾਵਨਾਵਾਂ ਭੜਕਾਉਣ ਤੇ ਭਾਜਪਾ ਤੇ ਆਰ ਐਸ. ਐਸ. ਪ੍ਰਤੀ ਨਫਰਤ ਫੈਲਾਉਣ ’ਤੇ ਹੀ ਕੇਂਦਰਤ ਸੀ।

Send this to a friend