Skip to content
Independent perspectives. Global stories.
BREAKING

ਨੌਜਵਾਨਾਂ ਤੋਂ ਬਾਅਦ ਬੱਚਿਆਂ ਦੇ ਨਸ਼ੇੜੀ ਬਣਨ ਲਈ ਵੀ ਸਰਕਾਰ ਜ਼ਿੰਮੇਵਾਰ : ਬਿੱਟੂ

Share this story

image ਪੰਜਾਬ ਵਿਚ ਨਸ਼ਿਆਂ ਦੇ ਖਿਲਾਫ ਆਵਾਜ ਉਠਾਉਣ ਵਾਲੇ ਅਤੇ ਇਸ ਲਈ ਸਖ਼ਤ ਕਾਨੂੰਨ ਦੀ ਮੰਗ ਕਰਨ ਵਾਲੇ ਲੋਕ ਸਭਾ ਹਲਕਾ ਆਨੰਦਪੁਰ ਸਾਹਿਬ ਤੋਂ ਐਮ.ਪੀ. ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਜੇਕਰ ਸਰਕਾਰ ਨੇ ਸਮੇਂ ਸਿਰ ਪੰਜਾਬ ਵਿਚ ਵਗਦੇ ਨਸ਼ਿਆਂ ਦੇ ਵਹਿਣ ਨੂੰ ਕਾਬੂ ਕੀਤਾ ਹੁੰਦਾ ਤਾਂ ਜਿੱਥੇ ਅੱਜ ਸਾਡੀ ਨੌਜਵਾਨੀ ਇਸ ਕੋਹੜ ਤੋਂ ਬਚ ਜਾਣੀ ਸੀ ਉਥੇ ਅੱਜ ਦੇਸ਼ ਦਾ ਭਵਿੱਖ ਬੱਚਿਆਂ ਦਾ ਭਵਿੱਖ ਵੀ ਸੁਰੱਖਿਅਤ ਹੋਣਾ ਸੀ। ਉਨ੍ਹਾਂ ਕਿਹਾ ਕਿ ਨਾਬਾਲਿਗਾਂ ਵਿਚ ਅਜਿਹੇ ਘਟੀਆ ਕਿਸਮ ਦੇ ਨਸ਼ੇ ਕਰਨ ਦਾ ਰੁਝਾਨ ਵਧਣਾ ਸਮਾਜ ਲਈ ਬਹੁਤ ਵੱਡੀ ਚਿੰਤਾ ਦਾ ਵਿਸ਼ਾ ਬਣ ਗਿਆ ਹੈ ਤੇ ਜੇਕਰ ਆਉਣ ਵਾਲੇ ਸਮੇਂ ਵਿਚ ਸਮੇਂ ਦੀਆਂ ਸਰਕਾਰਾਂ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਅਤੇ ਬੱਚਿਆਂ ਦੀ ਸਿੱਖਿਆ ਲਈ ਠੋਸ ਕਦਮ ਨਾ ਚੁੱਕੇ ਤਾਂ ਪੰਜਾਬ ਵਿਚ ਇਹ ਕੁਰਾਹੇ ਪੈ ਚੁੱਕੀ ਸਾਡੀ ਆਉਣ ਵਾਲੀ ਪੀੜ੍ਹੀ ਗੁੰਡਾ ਰਾਜ ਬਣਾ ਦੇਵੇਗੀ ਜਿਸਦੀ ਜਿੰਮੇਵਾਰ ਸਰਕਾਰ ਹੋਵੇਗੀ।

WRITTEN BY