April 24, 2026 9:45 pm

ਡੀ.ਜੀ.ਪੀ. ਅਰੋੜਾ ਵੱਲੋਂ ਪੁਲਿਸ ਕਮਿਸ਼ਨਰ ਲੁਧਿਆਣਾ ਨੂੰ ਤਿੰਨ ਦਰਦਨਾਕ ਕਤਲਾਂ ਦੀ ਜਾਂਚ ਦੇ ਆਦੇਸ਼

ਮੁਲਜ਼ਮ ਨੂੰ ਜਲਦ ਗ੍ਰਿਫਤਾਰ ਕਰਨ ਲਈ ਕਿਹਾ

ਲੁਧਿਆਣਾ, 4 ਅਗਸਤ (ਮਹੇਸ਼ਇੰਦਰ ਸਿੰਘ ਮਾਂਗਟ)- ਲੁਧਿਆਣਾ ਵਿਖੇ ਆਪਣੇ ਹੀ ਰਿਸ਼ਤੇਦਾਰ ਹੱਥੋਂ ਪੋਤੇ ਤੇ ਪੋਤੀ ਸਮੇਤ ਕਤਲ ਕੀਤੀ ਗਈ ਇਕ ਬਜ਼ੁਰਗ ਔਰਤ ਦੀ ਬੇਰਹਿਮ ਹੱਤਿਆ ਦੀ ਨਿਖੇਧੀ ਕਰਦਿਆਂ ਡੀ.ਜੀ.ਪੀ. ਪੰਜਾਬ ਸੁਰੇਸ਼ ਅਰੋੜਾ ਨੇ ਪੁਲਿਸ ਕਮਿਸ਼ਨਰ ਲੁਧਿਆਣਾ ਨੂੰ ਹੁਕਮ ਦਿੱਤਾ ਹੈ ਕਿ ਉਹ ਇਸ ਭਿਆਨਕ ਘਟਨਾ ਦੀ ਚੰਗੀ ਤਰ੍ਹਾਂ ਜਾਂਚ ਕਰਨ ਤਾਂ ਜੋ ਦੋਸ਼ੀ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕੀਤਾ ਜਾ ਸਕੇ। ਇਕ ਬਿਆਨ ਵਿਚ ਡੀ.ਜੀ.ਪੀ ਨੇ ਕਿਹਾ ਕਿ ਲੁਧਿਆਣਾ ਪੁਲਿਸ ਨੇ ਅਪਰਾਧ ਕਰਨ ਲਈ ਵਰਤਿਆ ਗਿਆ ਇਕ ਹਥੌੜਾ ਬਰਾਮਦ ਕਰ ਲਿਆ ਹੈ ਅਤੇ ਪੁਲਿਸ ਟੀਮਾਂ ਦੋਸ਼ੀ ਨੂੰ ਗ੍ਰਿਫਤਾਰ ਕਰਨ ਲਈ ਭੇਜੀਆਂ ਗਈਆਂ ਹਨ। ਡੀ.ਜੀ.ਪੀ ਨੇ ਸਪੱਸ਼ਟ ਤੌਰ ’ਤੇ ਆਖਿਆ ਕਿ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਮਿਸਾਲੀ ਸਜ਼ਾ ਦਿਵਾਈ ਜਾਵੇਗੀ ਅਤੇ ਇਸ ਸਬੰਧ ਵਿੱਚ ਕੋਈ ਵੀ ਢਿੱਲ੍ਹ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

Send this to a friend