ਰਾਮਪੁਰਾ ਫੂਲ, 6 ਅਗੱਸਤ (ਮਨਦੀਪ ਢੀਂਗਰਾ, ਲੱਖਾ ਹਰੀ)-ਮਹਿਰਾਜ਼ ਵਾਸੀ ਇੱਕ ਨੌਜਵਾਨ ਦੀ ਬੀਤੀ ਰਾਤ ਅਵਾਰਾ ਪਸ਼ੂਆਂ ਨਾਲ ਟੱਕਰ ਹੋ ਗਈ। ਮਾਲਵਾ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਪ੍ਰਦੀਪ ਸ਼ਰਮਾ ਨੇ ਦੱਸਿਆ ਕਿ ਸੁਖਬੀਰ ਸਿੰਘ ਰਾਤ ਦੇ ਹਨੇਰੇ ਵਿੱਚ ਹੋਈ ਟੱਕਰ ਕਾਰਨ ਪਿੰਡ ਮਹਿਰਾਜ ਵਾਸੀ ਨੋਜਵਾਨ ਗੰਭੀਰ ਜਖ਼ਮੀ ਹੋ ਗਿਆ ਜਿਸ ਕਾਰਨ ਉਸਨੂੰ ਸਥਾਨਕ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਜਿੱਥੇ ਡਾਕਟਰਾਂ ਨੇ ਉਸਨੂੰ ਪੀ.ਜੀ.ਆਈ ਚੰਡੀਗੜ ਰੈਫਰ ਕਰ ਦਿੱਤਾ। ਉਨਾ ਅੱਗੇ ਦੱਸਿਆ ਕਿ ਉਕਤ ਮਹਿਰਾਜ਼ ਰਾਮਪੁਰਾ ਫੂਲ ਤੋ ਆਪਣੇ ਮੋਟਰਸਾਈਕਲ ਤੇ ਪਿੰਡ ਮਹਿਰਾਜ ਜਾ ਰਿਹਾ ਸੀ ਤਾਂ ਅਚਾਨਕ ਅੱਗੇ ਅਵਾਰਾ ਪਸ਼ੂ ਕਾਰਨ ਉਹ ਸੜਕ ਤੇ ਡਿੱਗ ਪਿਆ ਤੇ ਗੰਭੀਰ ਜ਼ਖਮੀ ਹੋ ਗਿਆ।