April 26, 2026 12:38 pm

ਰਜ਼ੀਆ ਸੁਲਤਾਨਾ ਵੱਲੋਂ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਫੌਰੀ ਤੌਰ ’ਤੇ ਹੱਲ ਕਰਨ ਦਾ ਭਰੋਸਾ

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਮੰਤਰੀ ਵੱਲੋਂ ਵੱਖ-ਵੱਖ ਮੁਲਾਜ਼ਮ ਜੱਥੇਬੰਦੀਆਂ ਨਾਲ ਉਚ ਪੱਧਰੀ ਮੀਟਿੰਗਾਂ

ਚੰਡੀਗੜ੍ਹ, 7 ਅਗਸਤ- ਸ੍ਰੀਮਤੀ ਰਜ਼ੀਆ ਸੁਲਤਾਨਾ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਮੰਤਰੀ ਵੱਲੋਂ ਅੱਜ ਵਿਭਾਗ ਨਾਲ ਸਬੰਧਤ ਵੱਖ-ਵੱਖ ਮੁਲਾਜ਼ਮ ਜੱਥੇਬੰਦੀਆਂ ਨਾਲ ਉਚ-ਪੱਧਰੀ ਮੀਟਿੰਗ ਕਰਕੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੁੂੰ ਫੌਰੀ ਤੌਰ ਤੇ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ। ਜਾਣਕਾਰੀ ਦਿੰਦੇ ਹ’ਏ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੀਆਂ ਜੱਥੇਬੰਦੀਆਂ ਜਿਨ੍ਹਾਂ ਵਿੱਚ ਮੁੱਖ ਤੌਰ ਤੇ ਜਲ ਸਪਲਾਈ ਤੇ ਸੈਨੀਟੇਸ਼ਨ (ਮ:) ਇੰਪਲਾਈਜ਼ ਯੂਨੀਅਨ ਪੰਜਾਬ, ਜਲ ਸਪਲਾਈ ਤੇ ਸੈਨੀਟੇਸ਼ਨ ਵਰਕਰਜ਼ ਯੂਨੀਅਨ ਪੰਜਾਬ ਅਤੇ ਮਾਸਟਰ ਮੋਟੀਵੇਟਰਜ਼ ਜੱਥੇਬੰਦੀਆਂ ਦੇ ਆਗੂਆਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਵਿਭਾਗ ਵੱਲੋਂ ਸਕੱਤਰ ਸ੍ਰੀਮਤੀ ਜਸਪ੍ਰੀਤ ਤਲਵਾਰ, ਡਾਇਰੈਕਟਰ ਸ੍ਰੀ ਅਸ਼ਵਨੀ ਸ਼ਰਮਾ, ਵਧੀਕ ਸਕੱਤਰ ਸ੍ਰੀ ਮੁਹੰਮਦ ਇਸ਼ਫਾਕ ਸਮੇਤ ਸਮੂੰਹ ਵਿੰਗਾਂ ਦੇ ਚੀਫ ਇੰਜਨੀਅਰ ਵੀ ਸ਼ਾਮਿਲ ਸਨ।
ਮੀਟਿੰਗ ਦੌਰਾਨ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਮੁਲਾਜ਼ਮ ਆਗੂਆਂ ਦੀਆਂ ਮੰਗਾਂ ਨੂੰ ਧਿਆਨ ਨਾਲ ਸੁਣਿਆ ਗਿਆ ਅਤੇ ਇਹ ਭਰੋਸਾ ਦਿੱਤਾ ਗਿਆ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਛੇਤੀ ਹੀ ਹੱਲ ਕਰ ਦਿੱਤਾ ਜਾਵੇਗਾ। ਉਨ੍ਹਾਂ ਮੁਲਾਜ਼ਮ ਆਗੂਆਂ ਨੂੰ ਇਹ ਤਾਕੀਦ ਵੀ ਕੀਤੀ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਬਹੁਤ ਹੀ ਮਹੱਤਵਪੂਰਨ ਮਹਿਕਮਾ ਹੈ ਜਿਸ ਦਾ ਸਬੰਧ ਲੋਕਾਂ ਦੀ ਨਿਤਾਪ੍ਰਤੀ ਜ਼ਿੰਦਗੀ ਨਾਲ ਹੈ ਕਿਉਂਕਿ ਪੇਂਡੂ ਖੇਤਰ ਦੇ ਲੋਕਾਂ ਨੂੰ ਸਾਫ ਅਤੇ ਸਵੱਛ ਪਾਣੀ ਪ੍ਰਦਾਨ ਕਰਕੇ ਸੂਬੇ ਦੇ ਵਸ਼ਿੰਦਿਆਂ ਦੀ ਸਿਹਤ ਨੂੰ ਕਾਇਮ ਰੱਖਣਾ ਸਾਡੀ ਇਖਲਾਕੀ ਤੇ ਵਿਧਾਨਿਕ ਜਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਨੂੰ ਆਪਣੀਆਂ ਡਿਊਟੀਆਂ ਤਨਦੇਹੀ ਨਾਲ ਨਿਭਾਉਣੀਆਂ ਚਾਹੀਦੀਆਂ ਹਨ ਤਾਂ ਜੋ ਪੰਜਾਬ ਸਰਕਾਰ ਵੱਲੋਂ ਚਲਾਏ ਗਏ ਮਿਸ਼ਨ ਤੰਦਰੁਸਤ ਪੰਜਾਬ ਵਿੱਚ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਆਪਣਾ ਬਣਦਾ ਰੋਲ ਬਾਖੂਬੀ ਨਿਭਾ ਕੇ ਸੂਬੇ ਦਾ ਮਾਣ ਵਧਾ ਸਕੇ।

Send this to a friend