ਜ¦ਧਰ 10 ਮਾਰਚ (ਜਸਪਾਲ ਸਿੰਘ)-ਪੰਜਾਬ ਸਰਕਾਰ ਦੇ ਮੁੱਖ ਸੰਸਦੀ ਸਕੱਤਰ ਅਤੇ ਆਦਮਪੁਰ ਹਲਕੇ ਤੋਂ ਵਿਧਾਇਕ ਸ੍ਰੀ ਪਵਨ ਟੀਨੂੰ ਦੇ ਪਿਤਾ ਸ੍ਰੀ ਰਾਮ ਲਾਲ ਦਾ ਕੈਲੀਫੋਰਨੀਆ ਵਿੱਚ ਦਿਲ ਦਾ ਦੌਰਾ ਪੈਣ ਨਾਲ ਦੇਹਾਂਤ ਹੋ ਗਿਆ। ਸ੍ਰੀ ਰਾਮ ਲਾਲ 73 ਸਾਲਾਂ ਦੇ ਸਨ ਅਤੇ ਪੰਜਾਬ ਰੋਡਵੇਜ਼ ਦੇ ਸੇਵਾਮੁਕਤ ਜੀ.ਐ¤ਮ. ਸਨ। ਸ੍ਰੀ ਰਾਮ ਲਾਲ ਪਿਛਲੇ 2 ਮਹੀਨਿਆਂ ਤੋਂ ਆਪਣੀ ਧਰਮ ਪਤਨੀ ਸ੍ਰੀਮਤੀ ਸੁਰਿੰਦਰ ਕੌਰ ਦੇ ਨਾਲ ਅਮਰੀਕਾ ਦੇ ਸ਼ਹਿਰ ਕੈਲੀਫੋਰਨੀਆ ਵਿੱਚ ਆਪਣੀ ਬੇਟੀ ਗੁਲਬਰਗ ਨੂੰ ਮਿਲਣ ਲਈ ਗਏ ਹੋਏ ਸਨ ਅਤੇ ਕੁਝ ਦਿਨਾਂ ਤੱਕ ਹੀ ਉਹ ਵਾਪਿਸ ਆਉਣ ਵਾਲੇ ਸਨ। ਬੀਤੀ ਰਾਤ ਉਨ੍ਹਾਂ ਨੂੰ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਨੂੰ ਹਸਪਾਤਲ ਵਿੱਚ ਦਾਖਿਲ ਕਰਵਾਇਆ ਗਿਆ, ਜਿੱਥੇ ਉਹ ਦੇਰ ਸ਼ਾਮ ਚਲ ਵਸੇ। ਉਨ੍ਹਾਂ ਦਾ ਅੰਤਿਮ ਸੰਸਕਾਰ ਕੈਲੀਫੋਰਨੀਆ ਤੋਂ ਉਨ੍ਹਾਂ ਦੀ ਮ੍ਰਿਤਕ ਦੇਹ ਜ¦ਧਰ
ਵਿੱਚ ਲਿਆਂਦੇ ਜਾਣ ਉਪਰੰਤ ਕੀਤਾ ਜਾਵੇਗਾ। ਉਹ ਆਪਣੇ ਪਿਛੇ ਧਰਮਪਤਨੀ ਸ੍ਰੀਮਤੀ ਸੁਰਿੰਦਰ ਕੌਰ, ਦੋ ਬੇਟੇ ਸ੍ਰੀ ਪਵਨ ਟੀਨੂੰ ਮੁੱਖ ਸੰਸਦੀ ਸਕੱਤਰ ਪੰਜਾਬ ਸਰਕਾਰ ਅਤੇ ਸ੍ਰੀ ਨਰਿੰਦਰ ਕੁਮਾਰ ਯੂ.ਕੇ. ਅਤੇ ਬੇਟੀ ਗੁਲਬਰਗ ਯੂ.ਐ¤ਸ.ਏ. ਛੱਡ ਗਏ ਹਨ। ਸ. ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ, ਸ. ਸੁਖਬੀਰ ਸਿੰਘ ਬਾਦਲ ਉ¤ਪ ਮੁੱਖ ਮੰਤਰੀ ਪੰਜਾਬ ਅਤੇ ਸ. ਬਿਕਰਮ ਸਿੰਘ ਮਜੀਠੀਆ ਲੋਕ ਸੰਪਰਕ ਅਤੇ ਮਾਲ ਮੰਤਰੀ ਪੰਜਾਬ ਨੇ ਸ੍ਰੀ ਰਾਮ ਲਾਲ ਦੇ ਬੇਵਕਤ ਅਤੇ ਅਚਨਚੇਤ ਅਕਾਲ ਚਲਾਣੇ ’ਤੇ ਸ੍ਰੀ ਪਵਨ ਕੁਮਾਰ ਟੀਨੂੰ ਮੁੱਖ ਸੰਸਦੀ ਸਕੱਤਰ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਗਹਿਰਾ ਦੁਖ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਸ੍ਰੀ ਰਾਮ ਲਾਲ ਪੰਜਾਬ ਰੋਡਵੇਜ਼ ਦੇ ਇੱਕ ਚੰਗੇ ਅਤੇ ਕੁਸ਼ਲ ਪ੍ਰਬੰਧਕ ਰਹੇ ਹਨ। ਉਨ੍ਹਾਂ ਅਕਾਲ ਪੁਰਖ ਅੱਗੇ ਵਿਛੜੀ ਆਤਮਾ ਨੂੰ ਚਰਨਾਂ ਵਿਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਬਖਸ਼ਣ ਲਈ ਅਰਦਾਸ ਕੀਤੀ।