April 24, 2026 8:37 am

ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਦੀ ਸੇਵਾ ਸੰਪੂਰਨ ਹੋਣ ’ਤੇ ਸ਼ੁਕਰਾਨਾ ਸਮਾਗਮ

ਅੰਮ੍ਰਿਤਸਰ, 8 ਅਗਸਤ (ਪੰਜਾਬ ਟਾਇਮਜ਼ ਬਿਊਰੋ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਨਿਹੰਗ ਸਿੰਘ ਦੀ ਇਮਾਰਤ ਦੇ ਨਵੀਨੀਕਰਨ ਦੀ ਸੇਵਾ ਸੰਪੂਰਨ ਹੋਣ ’ਤੇ ਅੱਜ ਸ਼ੁਕਰਾਨਾ ਸਮਾਗਮ ਕੀਤਾ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸ਼ੌਕੀਨ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਭਾਈ ਸੁਲਤਾਨ ਸਿੰਘ ਨੇ ਅਰਦਾਸ ਕੀਤੀ। ਪਾਵਨ ਹੁਕਮਨਾਮੇ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰਦੁਆਰਾ ਸਾਹਿਬ ਦੀ ਕਾਰਸੇਵਾ ਕਰਵਾਉਣ ਲਈ ਭਾਈ ਸਵਿੰਦਰਪਾਲ ਸਿੰਘ ਅਤੇ ਭਾਈ ਇੰਦਰਪਾਲ ਸਿੰਘ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ, ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ, ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸ. ਜਰਨੈਲ ਸਿੰਘ ਕਰਤਾਰਪੁਰ ਵੀ ਮੌਜੂਦ ਸਨ। ਇਸ ਮੌਕੇ ਬਾਬਾ ਸੁਖਵਿੰਦਰ ਸਿੰਘ ਭੂਰੀਵਾਲੇ, ਸ. ਰਤਨ ਸਿੰਘ ਜਫਰਵਾਲ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਅਵਤਾਰ ਸਿੰਘ ਸੈਂਪਲਾ, ਸ. ਦਿਲਜੀਤ ਸਿੰਘ ਬੇਦੀ ਆਦਿ ਮੌਜੂਦ ਸਨ।

Send this to a friend