April 25, 2026 7:57 am

ਸ. ਰਾਮੂਵਾਲੀਆ ਨੂੰ ਸਮਾਜਵਾਦੀ ਪਾਰਟੀ ਨੇ ਪੰਜਾਬ ਅਤੇ ਚੰਡੀਗੜ੍ਹ ਦਾ ਇੰਚਾਰਜ ਥਾਪਿਆ

ਚੰਡੀਗੜ੍ਹ, 9 ਅਗਸਤ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਵਿੱਚ ਲੰਮਾ ਸਮਾਂ ਲੋਕ ਭਲਾਈ ਪਾਰਟੀ ਰਾਹੀਂ ਸਿਆਸਤ ਕਰਨ ਵਾਲੇ ਸ. ਬਲਵੰਤ ਸਿੰਘ ਰਾਮੂਵਾਲੀਆ ਪੰਜਾਬ ਦੀ ਸਿਆਸਤ ਵਿੱਚ ਸਰਗਰਮ ਹੋ ਗਏ ਹਨ। ਸ. ਬਲਵੰਤ ਸਿੰਘ ਰਾਮੂਵਾਲੀਆ ਨੂੰ ਉਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਨੇ ਪੰਜਾਬ ਅਤੇ ਚੰਡੀਗੜ੍ਹ ਤੋਂ ਸਮਾਜਵਾਦੀ ਪਾਰਟੀ ਦਾ ਇੰਚਾਰਜ ਥਾਪਿਆ ਹੈ।ਚੰਡੀਗੜ੍ਹ ’ਚ ਇਕ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਸ. ਬਲਵੰਤ ਸਿੰਘ ਰਾਮੂਵਾਲੀਆ ਨੇ ਕਿਹਾ ਕਿ ਪੰਜਾਬ ’ਚ ਖੜਮਸਤੀਆਂ ਦੀ ਰਾਜਨੀਤੀ ਹੋ ਰਹੀ ਹੈ, ਫ਼ਿਕਰਮੰਦੀ ਤੇ ਫ਼ਰਜ਼ ਦੀ ਰਾਜਨੀਤੀ ਨਹੀਂ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮਾੜੇ ਪ੍ਰਬੰਧ ਅਤੇ ਬੁਰੀ ਸਿਆਸਤ ਤੋਂ ਬਚਾਉਣ ਦੀ ਲੋੜ ਹੈ। ਉਨ੍ਹਾਂ ਵੱਲੋਂ ਯੂਪੀ ਵਿੱਚ ਪੰਜਾਬੀਆਂ ਅਤੇ ਪੰਜਾਬ ਦੀ ਭਲਾਈ ਲਈ ਬਹੁਤ ਕੰਮ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਚੰਗੇ ਭਵਿੱਖ ਲਈ ਪੰਜਾਬ ਵਿੱਚ ਉਦਯੋਗ ਸਥਾਪਿਤ ਕਰਨੇ ਅਤੇ ਬੇਰੁਜ਼ਗਾਰੀ ਦਾ ਖਾਤਮਾ ਕਰਨਾ ਸਮੇਂ ਦੀ ਲੋੜ ਹੈ।

Send this to a friend