Skip to content
Independent perspectives. Global stories.
BREAKING

ਸਰਕਾਰ ਵੱਲੋਂ ਪ੍ਰਵਾਨਗੀ ਨਾ ਦੇਣ ‘ਤੇ ਹਰਿਆਣਾ ‘ਚ ਵਿੱਦਿਅਕ ਸੰਸਥਾਵਾਂ ਖੋਲ੍ਹਣ ਵਿੱਚ ਭਾਰੀ ਦਿੱਕਤ : ਜਥੇਦਾਰ ਮਕੜ

Share this story

ਕਾਲਾਂਵਾਲੀ, 16 ਜੁਲਾਈ (ਜਗਤਾਰ ਸਿੰਘ)– ਹਰਿਆਣਾ ਸਰਕਾਰ ਵੱਲੋਂ ਪ੍ਰਵਾਨਗੀ ਨਾ ਦਿੱਤੇ ਜਾਣ ‘ਤੇ ਇੱਥੇ ਵਿੱਦਿਅਕ ਸੰਸਥਾਵਾਂ ਖੋਲ੍ਹਣ ਵਿੱਚ ਸ਼੍ਰੋਮਣੀ ਕਮੇਟੀ ਨੂੰ ਭਾਰੀ ਦਿੱਤਕ ਆ ਰਹੀ ਹੈ। ਇਹ ਗੱਲ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ ਨੇ ਖੇਤਰ ਦੇ ਪਿੰਡ ਤਿਲੋਕੇਵਾਲਾ ਦੇ ਸੰਤ ਬਾਬਾ ਮੋਹਨ ਸਿੰਘ ਮਤਵਾਲਾ ਪਬਲਿਕ ਸਕੂਲ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ।
m
ਇਸ ਮੌਕੇ ‘ਤੇ ਸਕੂਲ ਦੀ ਪ੍ਰਿੰਸੀਪਲ ਵਰਿੰਦਰ ਕੌਰ, ਸ਼੍ਰੋਮਣੀ ਕਮੇਟੀ ਦੇ ਮੈਂਬਰ ਜਗਸੀਰ ਸਿੰਘ ਮਾਂਗੇਆਣਾ, ਸਾਬਕਾ ਬਲਾਕ ਸਿੱਖਿਆ ਅਧਿਕਾਰੀ ਰਾਮ ਸਿੰਘ ਚਹਿਲ, ਬਲਕੌਰ ਸਿੰਘ ਕਾਲਾਂਵਾਲੀ ਸਮੇਤ ਅਨੇਕ ਪਤਵੰਤੇ ਵਿਅਕਤੀ ਹਾਜ਼ਿਰ ਸਨ। ਜਥੇਦਾਰ ਮੱਕੜ ਨੇ ਕਿਹਾ ਕਿ ਹਰਿਆਣਾ ਦੀ ਕਾਂਗਰਸ ਸਰਕਾਰ ਵੱਲੋਂ ਹਰਿਆਣਾ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਖੋਲ੍ਹੀ ਜਾਣ ਵਾਲੀ ਕਿਸੇ ਵੀ ਵਿੱਦਿਅਕ ਸੰਸਥਾ ਨੂੰ ਐਨ.ਓ.ਸੀ. ਨਹੀਂ ਦੇ ਰਹੀ ਅਤੇ ਨਾ ਹੀ ਸ਼੍ਰੋਮਣੀ ਕਮੇਟੀ ਦੇ ਸਕੂਲਾਂ ਨੂੰ ਮਾਨਤਾ ਦੇ ਰਹੀ ਹੈ। ਜਿਸ ਕਰਕੇ ਸ਼੍ਰੋਮਣੀ ਕਮੇਟੀ ਵੱਲੋਂ ਇੱਥੇ ਵਿੱਦਿਅਕ ਸੰਸਥਾਵਾਂ ਖੋਲ੍ਹਣ ਲਈ ਵੱਡੀਆਂ ਸਮੱਸਿਆਵਾਂ ਦਾ ਸਾਮਹਣਾ ਕਰਨਾ ਪੈ ਰਿਹਾ ਹੈ। ਉਹਨਾਂ ਦੱਸਿਆ ਕਿ ਸ਼ਾਹਬਾਦ ਮਾਰਕੰਡਾ ਵਿੱਚ ਬਣਾਏ ਗਏ ਮੀਰੀ ਪੀਰੀ ਮੈਡੀਕਲ ਕਾਲਜ ਨੂੰ ਮਾਨਤਾ ਪ੍ਰਦਾਨ ਨਾ ਕੀਤੇ ਜਾਣ ਕਰਕੇ ਉਸਨੂੰ ਸ਼ੁਰੂ ਨਹੀਂ ਕੀਤਾ ਜਾ ਸਕਿਆ। ਇਸ ਕਾਲਜ ਦੀ ਉਸਾਰੀ ‘ਤੇ ਹੁਣ ਤੱਕ ਸ਼੍ਰੋਮਣੀ ਕਮੇਟੀ ਵੱਲੋਂ 125 ਕਰੋੜ ਦੇ ਲੱਗਭੱਗ ਰਾਸ਼ੀ ਖਰਚ ਕੀਤੀ ਜਾ ਚੁੱਕੀ ਹੈ। ਇਸ ਤਰ੍ਹਾਂ ਦੇ ਅੜਿਕੇ ਬਹੁਤ ਹੀ ਮੰਦਭਾਗੀ ਗੱਲ ਹੈ। ਉਹਨਾਂ ਦੱਸਿਆ ਕਿ ਸਿਰਸਾ ਵਿੱਚ ਬਹੁਤ ਹੀ ਛੇਤੀ ਇੱਕ ਪਬਲਿਕ ਸਕੂਲ ਸ਼੍ਰੋਮਣੀ ਕਮੇਟੀ ਵੱਲੋਂ ਬਣਾਇਆ ਜਾਵੇਗਾ। ਇਸ ਸਕੂਲ ਦੇ ਭਵਨ ਲਈ ਜ਼ਮੀਨ ਦਾ ਪ੍ਰਬੰਧ ਹੋ ਚੁੱਕਾ ਹੈ ਅਤੇ ਹੁਣ ਬਹੁਤ ਛੇਤੀ ਇਸ ਦੀ ਉਸਾਰੀ ਸ਼ੁਰੂ ਹੋ ਜਾਂਦੀ ਹੈ। ਉਹਨਾਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਦੇ ਸਕੂਲਾਂ ਵਿੱਚ ਸਿੱਖਿਆ ਲੈਣ ਵਾਲੇ ਅੰਮ੍ਰਿਤਧਾਰੀ ਮਾਪਿਆਂ ਦੇ ਬੱਚੇ ਜੋ ਖ਼ੁਦ ਅੰਮ੍ਰਿਤਧਾਰੀ ਹੋਣਗੇ ਲਈ ਬਾਹਰਵੀਂ ਤੱਕ ਦੀ ਪੜ੍ਹਾਈ ਮੁਫ਼ਤ ਕਰਵਾਈ ਜਾਵੇਗੀ। ਇਸ ਮੌਕੇ ‘ਤੇ ਸਕੂਲ ਦੀ ਲੋਕਲ ਕਮੇਟੀ ਵੱਲੋਂ ਜਥੇਦਾਰ ਅਵਤਾਰ ਸਿੰਘ ਮੱਕੜ ਨੂੰ ਸਿਰੋਪਾਓ ਅਤੇ ਤਲਵਾਰ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ।

WRITTEN BY