ਰਾਏਪੁਰ, 12 ਮਾਰਚ (ਪੰਜਾਬ ਟਾਇਮਜ਼ ਬਿਊਰੋ)-ਮੰਗਲਵਾਰ ਨੂੰ ਨਕਸਲੀ ਹਮਲੇ ਵਿਚ ਸ਼ਹੀਦ ਹੋਏ 15 ਸੁਰੱਖਿਆ ਬਲਾਂ ਅਤੇ ਇਕ ਆਮ ਨਾਗਰਿਕ ਦੀ ਮੌਤ ਤੋਂ ਕੇਂਦਰੀ ਗ੍ਰਹਿ ਮੰਤਰੀ ਸੁਸ਼ੀਲ ਕੁਮਾਰ ਸ਼ਿੰਦੇ ਨੇ ਅੱਜ ਆਖਿਆ ਹੈ ਕਿ ਨਕਸਲੀਆਂ ਤੋਂ ਜਵਾਨਾਂ ਦੀ ਹੱਤਿਆ ਦਾ ਬਦਲਾ ਲਿਆ ਜਾਵੇਗਾ। ਉਨ੍ਹਾਂ ਨੇ ਇਸ ਹਮਲੇ ਦੀ ਐਨ.ਆਈ.ਏ ਤੋਂ ਜਾਂਚ ਕਰਾਉਣ ਦਾ ਐਲਾਨ ਕੀਤਾ। ਸ੍ਰੀ ਸ਼ਿੰਦੇ ਨੇ ਅੱਜ ਇਥੇ ਜਗਦਲਪੁਰ ਵਿਖੇ ਜਵਾਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ, ਜਿਸ ਤੋਂ ਬਾਅਦ ਉਨ੍ਹਾਂ ਨੇ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ। ਇਸ ਮੌਕੇ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਇਹ ਗੱਲ ਵੀ ਆਖੀ ਕਿ ਖੁਫੀਆ ਵਿਭਾਗ ਨੂੰ ਨਕਸਲੀਆਂ ਦੀ ਖ਼ਬਰ ਸੀ, ਪਰ ਸਹੀ ਸਥਾਨ ਦੀ ਜਾਣਕਾਰੀ ਨਾ ਹੋਣ ਕਾਰਨ ਇਹ ਘਟਨਾ ਵਾਪਰੀ।
ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਨਾਲ ਇਹ ਹਮਲਾ ਕੀਤਾ ਗਿਆ ਹੈ, ਉਸ ਦਾ ਬਦਲਾ ਜ਼ਰੂਰ ਲਿਆ ਜਾਵੇਗਾ।