April 29, 2026 7:49 am

ਸਿਹਤ ਮੰਤਰੀ ਵੱਲੋਂ ਖਾਧ-ਪਦਾਰਥਾਂ ਦੀ ਮਿਲਾਵਟਖ਼ੋਰੀ ਕਰਨ ਵਾਲਿਆਂ ਨੂੰ ਸਖ਼ਤ ਚੇਤਾਵਨੀ

ਚੰਡੀਗੜ•
ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਵੱਲੋਂ ਸੂਬੇ ਵਿੱਚ ਨਕਲੀ ਦੁੱਧ ਤੇ ਅਜਿਹੇ ਦੁੱਧ ਤੋਂ ਬਣੀਆਂ ਵਸਤਾਂ ਦੇ ਉਤਪਾਦਨ ਕਰਨ ਵਾਲਿਆਂ ਨੂੰ ਸਖ਼ਤ ਤਾੜਨਾ ਕੀਤੀ ਗਈ ਹੈ। ਉਨ•ਾਂ ਸੂਬੇ ਦੇ ਜ਼ਿਲ•ਾ ਸਿਹਤ ਅਫ਼ਸਰਾਂ ਅਤੇ ਅਸਿਸਟੈਂਟ ਫੂਡ ਕਮਿਸ਼ਨਰਾਂ ਨੂੰ ਅਜਿਹੇ ਕਾਲੇ ਕਾਰੋਬਾਰ ਨਾਲ ਸਬੰਧਤ ਵਿਅਕਤੀਆਂ ਵਿਰੁੱਧ ਫੂਡ ਸੇਫਟੀ ਤੇ ਸਡੈਂਡਰਡਜ਼ ਐਕਟ 2006 ਤਹਿਤ ਸਖ਼ਤ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ ਤਾਂ ਜੋ ਮਿਲਾਵਟੀ ਤੇ ਘਟੀਆ ਦਰਜੇ ਦੀਆਂ ਵਸਤਾਂ ਦੇ ਉਤਪਾਦਨ ਅਤੇ ਵਿਕਰੀ ‘ਤੇ ਰੋਕ ਲਗਾਈ ਜਾ ਸਕੇ।
ਇਥੋਂ ਜਾਰੀ ਇੱਕ ਪ੍ਰੈਸ ਬਿਆਨ ਦੌਰਾਨ ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਮਹਿੰਦਰਾ ਨੇ ਦੱਸਿਆ ਕਿ ਪਿਛਲੇ 10 ਦਿਨਾਂ ਦੌਰਾਨ ਫੂਡ ਸੇਫਟੀ ਵਿੰਗ ਅਤੇ ਹੋਰ ਵਿਭਾਗਾਂ ਦੇ ਸਾਂਝੇ ਯਤਨਾਂ ਨਾਲ
ਸੂਬੇ ਵਿੱਚ 650 ਥਾਵਾਂ ਜਿੰਨ•ਾਂ ਵਿੱਚ ਪਟਿਆਲਾ, ਬਠਿੰਡਾ, ਬਾਘਾਪੁਰਾਣਾ, ਮੋਗਾ, ਸਮਰਾਲਾ ਅਤੇ ਕਪੂਰਥਲਾ ਸ਼ਾਮਲ ਹਨ, ‘ਤੇ ਛਾਪੇਮਾਰੀ ਕੀਤੀ  ਗਈ। ਸ੍ਰੀ ਮਹਿੰਦਰਾ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਸੁਰੱਖਿਅਤ ਤੇ ਪੌਸ਼ਟਿਕ ਭੋਜਨ ਪਦਾਰਥ ਮੁਹੱਈਆ ਕਰਵਾਉਣ ਲਈ ਜ਼ਿਲ•ਾ ਪ੍ਰਸ਼ਾਸਨ, ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ, ਡੇਅਰੀ ਵਿਕਾਸ ਵਿਭਾਗ, ਪੁਲਿਸ ਵਿਭਾਗ, ਸਹਿਕਾਰੀ ਵਿਭਾਗ, ਅਤੇ ਸਥਾਨਕ ਸਰਕਾਰਾਂ ਬਾਰੇ ਵਿਭਾਗ ਨੂੰ ਮੋਢੇ ਨਾਲ ਮੋਢੇ ਜੋੜਕੇ ਕੰਮ ਕਰਨ ਦੀ ਲੋੜ ਹੈ।
ਸਿਹਤ ਮੰਤਰੀ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਤੇ ਲੈਬ ਸਟਾਫ਼ ਨੂੰ ਇਮਾਨਦਾਰੀ ਤੇ ਮਿਹਨਤ ਨਾਲ ਕੰਮ ਕਰਨ ਲਈ ਕਿਹਾ ਤਾਂ ਜੋ ਸੂਬੇ ਵਿੱਚ ਚੰਗੇ ਦਰਜੇ ਦੇ, ਸੁਰੱਖਿਅਤ ਤੇ  ਪੌਸ਼ਟਿਕ ਭੋਜਨ ਪਦਾਰਥ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾÎਿÂਆ ਜਾ ਸਕੇ। ਉਹਨਾਂ ਕਿਹਾ ਕਿ ਇਸ ਸਬੰਧੀ ਕੋਈ ਵੀ ਕੁਤਾਹੀ ਤੇ ਬੇਨਿਯਮੀ ਕਿਸੇ ਵੀ ਪੱਧਰ ‘ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਮਨੁੱਖਤਾ ਦੇ ਸਰੋਕਰਾਂ ਨੂੰ ਛਿੱਕੇ ਟੰਗਕੇ ਖਾਧ-ਪਦਾਰਥਾਂ ਦੀ ਗੁਣਵੱਤਾ ਨਾਲ ਸਮਝੌਤਾ ਕਰਨ ਵਾਲਿਆਂ ਖ਼ਿਲਾਫ ਸੰਭਵ ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਸ੍ਰੀ ਮਹਿੰਦਰਾ ਨੇ ਸਿਹਤ ਵਿਭਾਗ ਦੇ ਫੂਡ ਸੇਫਟੀ ਵਿੰਗ ਵੱਲੋਂ ਮਿਲਾਵਟਖੋਰੀ ਵਿਰੁੱਧ ਵਿੱਢੀ ਮੁਹਿੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਰਕਾਰ ‘ਤੰਦਰੁਸਤ ਪੰਜਾਬ’ ਤਹਿਤ ਸੂਬੇ ਦੇ ਲੋਕਾਂ ਨੂੰ ਸੁਰੱਖਿਅਤ ਤੇ  ਪੌਸ਼ਟਿਕ ਭੋਜਨ ਪਦਾਰਥ ਮੁਹੱਈਆ ਕਰਵਾਉਣ ਲਈ ਪੂਰੀ ਸੁਹਿਰਦਤਾ ਨਾਲ ਯਤਨਸ਼ੀਲ ਹੈ। ਉਨ•ਾਂ ਦੱਸਿਆ ਕਿ ਪੰਜਾਬ ਦੇ ਲੋਕਾਂ ਨੂੰ ਚੰਗੇ ਦਰਜੇ ਦੇ ਖਾਧ-ਪਦਾਰਥ ਪ੍ਰਦਾਨ ਕਰਨ ਲਈ ਸਰਕਾਰ ਦੇ ਸਾਰੇ ਸਬੰਧਤ ਵਿਭਾਗਾਂ ਵੱਲੋਂ ਸਾਂਝੇ ਰੂਪ ਵਿੱਚ ਯਤਨ ਕੀਤੇ ਜਾ ਰਹੇ ਹਨ।
ਉਨ•ਾਂ ਕਿਹਾ ਕਿ ਇਹ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਅਜਿਹੀਆਂ ਮੰਦਭਾਵਨਾਵਾਂ ਨਾਲ ਕੰਮ ਕਰਨ ਵਾਲੀ ਹਰ ਕਾਲੀ ਭੇਡ ਨੂੰ ਫੂਡ ਸੇਫਟੀ ਤੇ ਸਡੈਂਡਰਡ ਐਕਟ 2006 ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਂਦੀ।

Send this to a friend