April 29, 2026 11:24 am

ਬੇਬੇ ਨਾਨਕੀ ਟਰੱਸਟ ਵੱਲੋਂ 550ਵੇਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਸ਼ੁਰੂ : ਵਿਰਦੀ

ਸੁਲਤਾਨਪੁਰ ਲੋਧੀ, 20 ਅਗਸਤ (ਮਲਕੀਤ ਕੌਰ)- ਬੇਬੇ ਨਾਨਕੀ ਇਸਤਰੀ ਸਤਿਸੰਗ ਚੈਰੀਟੇਬਲ ਟਰੱਸਟ ਸੁਲਤਾਨਪੁਰ ਲੋਧੀ ਵਲੋਂ ਚੇਅਰਮੈਨ ਜੈਪਾਲ ਸਿੰਘ ਯੂਕੇ ਤੇ ਵਾਈਸ ਚੇਅਰਮੈਨ ਤਰਲੋਚਨ ਸਿੰਘ ਚਾਨਾ ਯੂਕੇ ਦੀ ਅਗਵਾਈ ਹੇਠ ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਗੁਰਦੁਆਰਾ ਬੇਬੇ ਨਾਨਕੀ ਜੀ ਸੁਲਤਾਨਪੁਰ ਲੋਧੀ ਵਿਖੇ ਤਿਆਰੀਆਂ ਜੰਗੀ ਪੱਧਰ ‘ਤੇ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਟਰੱਸਟ ਦੇ ਸੈਕਟਰੀ ਐਡ.ਗਰਮੀਤ ਸਿੰਘ ਵਿਰਦੀ ਤੇ ਮੈਨੇਜਰ ਗੁਰਦਿਆਲ ਸਿੰਘ ਯੂਕੇ ਨੇ ਦੱਸਿਆ ਕਿ ਬੇਬੇ ਨਾਨਕੀ ਟਰੱਸਟ ਦੇ ਸੰਸਥਾਪਕ ਸੱਚਖੰਡ ਵਾਸੀ ਬੀਬੀ ਬਲਵੰਤ ਕੌਰ ਯੂਕੇ ਵਲੋਂ ਮਨੁੱਖਤਾ ਦੀ ਭਲਾਈ ਲਈ ਯੂਕੇ ਤੇ ਸੁਲਤਾਨਪੁਰ ਲੋਧੀ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਗੁ.ਬੇਬੇ ਨਾਨਕੀ ਜੀ ਦਾ ਨਿਰਮਾਣ ਕਰਵਾਇਆ। ਇਥੇ ਉਹਨਾਂ ਵਲੋਂ ਲੜਕੀਆਂ ਵਾਸਤੇ ਸਿਲਾਈ ਕਢਾਈ ਸੈਂਟਰ,ਕੰਪਿਊਟਰ ਕੋਰਸ ਸੈਂਟਰ, ਫਰੀ ਹੋਮਿਓਪੈਥੀ ਡਿਸਪੈਂਸਰੀ ਤੇ ਸਰਵਾਈਕਲ ਆਦਿ ਦੇ ਇਲਾਜ ਲਈ ਸੈਂਟਰ ਤੇ ਬੱਚਿਆਂ ਦਾ ਸਕੂਲ ਸਫਲਤਾ ਪੂਰਵਕ ਚੱਲ ਰਹੇ ਹਨ।ਉਹਨਾਂ ਦੱਸਿਆ ਕਿ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਆ ਰਹੇ 550 ਸਾਲਾ ਸ਼ਤਾਬਦੀ ਸਮਾਗਮਾਂ ਮੌਕੇ ਆਉਣ ਵਾਲੀਆਂ ਸੰਗਤਾਂ ਵਾਸਤੇ 105 ਕਮਰਿਆਂ ਦਾ ਰੰਗ ਰੋਗਨ ਕਰਵਾ ਕੇ ਨਵੀਂ ਦਿੱਖ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਸੰਗਤਾਂ ਦੀ ਸਹੂਲਤ ਵਾਸਤੇ ਮੁੰਡੇ-ਕੁੜੀ ਦੀ ਮੰਗਣੀ ਲਈ ਇਕ ਫਰੀ ਏਸੀ ਹਾਲ ਵੀ ਮਹੱਈਆ ਕਰਵਾਇਆ ਗਿਆ ਹੈ।ਐਡ.ਵਿਰਦੀ ਨੇ ਦੱਸਿਆ ਕਿ ਹੁਣ ਗੁਰਦੁਆਰਾ ਸਾਹਿਬ ਦੀ ਆਮਦਨ ‘ਚ ਵਾਧਾ ਹੋਇਆ ਹੈ ਤੇ ਗੁਰਦੁਆਰਾ ਸਾਹਿਬ ਦਾ ਦਰਬਾਰ ਹਾਲ ਤੇ ਹੋਰ ਕਈ ਕਮਰਿਆਂ ‘ਚ ਏਸੀ ਲਗਵਾਏ ਗਏ ਹਨ।ਉਹਨਾਂ ਦੱਸਿਆ ਕਿ ਇੰਗਲੈਂਡ ਸਮੇਤ ਹੋਰ ਬਹੁਤ ਸਾਰੇ ਦੇਸ਼ਾਂ ਵਿੱਚ 550 ਸਾਲਾ ਪ੍ਰਕਾਸ਼ ਦਿਹਾੜੇ ਲਈ ਸੰਗਤਾਂ ‘ਚ ਭਾਰੀ ਉਤਸਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੰਗਤਾਂ ਦੀ ਭਾਰੀ ਆਮਦ ਨੂੰ ਮੁਖ ਰੱਖ ਕੇ ਵੱਡੀ ਪੱਧਰ ’ਤੇ ਵੱਡੇ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਮੌਕੇ ਕੈਸ਼ੀਅਰ ਨਰਿੰਦਰਜੀਤ ਸਿੰਘ, ਦਿਲਦਾਰ ਸਿੰਘ, ਸਰਵਨ ਸਿੰਘ, ਰਾਗੀ ਭਾਈ ਤਰਸੇਮ ਸਿੰਘ, ਗ੍ਰੰਥੀ ਭਾਈ ਰਣਜੀਤ ਸਿੰਘ ਆਦਿ ਹਾਜ਼ਰ ਸਨ।

Send this to a friend