April 29, 2026 3:43 pm

ਨਵਜੋਤ ਸਿੰਘ ਸਿੱਧੂ ਦੇ ਜੱਦੀ ਪਿੰਡ ਨੂੰ ਕੀਤਾ ਜਾਵੇਗਾ ‘ਮਾਡਲ ਪਿੰਡ’ ਵਜੋਂ ਵਿਕਸਿਤ

ਚੰਡੀਗੜ੍ਹ, 21 ਅਗਸਤ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪਿੰਡਾਂ ਵਿੱਚ ਚਿਰਾਂ ਤੋਂ ਚਲੀ ਆ ਰਹੀ ਗੰਦੇ ਪਾਣੀ ਦੇ ਨਿਕਾਸ ਦੀ ਸਮੱਸਿਆ ਨਾਲ ਨਜਿੱਠਣ ਦੇ ਉਦੇਸ਼ ਨਾਲ ਪਿੰਡਾਂ ਵਿੱਚ ਸੀਵਰੇਜ ਪਾਉਣ ਤੇ ਵਾਟਰ ਟ੍ਰੀਟਮੈਂਟ ਪਲਾਂਟ (ਜਲ ਸੋਧਕ ਪਲਾਂਟ) ਲਗਾਉਣ ਦਾ ਫੈਸਲਾ ਕੀਤਾ ਗਿਆ ਹੈ। ਇਹ ਜਾਣਕਾਰੀ ਪੇਂਡੂ ਵਿਕਾਸ ਮੰਤਰੀ ਸ੍ਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕੈਬਨਿਟ ਮੰਤਰੀ ਸ੍ਰੀ ਨਵਜੋਤ ਸਿੰਘ ਸਿੱਧੂ ਦੇ ਜੱਦੀ ਪਿੰਡ ਕੱਕੜਵਾਲ, ਜੋ ਜ਼ਿਲ੍ਹਾ ਸੰਗਰੂਰ ਦੇ ਹਲਕਾ ਧੂਰੀ ਵਿੱਚ ਪੈਂਦਾ ਹੈ, ਵਿੱਚ ਸੀਵਰੇਜ ਪਾਉਣ ਲਈ 55 ਲੱਖ ਰੁਪਏ ਦਾ ਚੈਕ ਭੇਟ ਕਰਨ ਤੋਂ ਬਾਅਦ ਦਿੱਤੀ। ਇਸ ਮੌਕੇ ਲੋਕ ਨਿਰਮਾਣ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਵੀ ਮੌਜੂਦ ਸਨ। ਸ੍ਰੀ ਬਾਜਵਾ ਨੇ ਦੱਸਿਆ ਕਿ ਕੁੱਲ 1.5 ਕਰੋੜ ਦੀ ਲਾਗਤ ਵਾਲੇ ਇਸ ਪ੍ਰੋਜੈਕਟ ਦੀ ਪਹਿਲੀ ਕਿਸ਼ਤ ਵਜੋਂ 55 ਲੱਖ ਰੁਪਏ ਦਾ ਭੁਗਤਾਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ੍ਰੀ ਸਿੱਧੂ ਨੂੰ ਆਪਣੇ ਜੱਦੀ ਪਿੰਡ ਵਿੱਚ ਸੀਵਰੇਜ ਸਿਸਟਮ ਤੇ ਵਾਟਰ ਟ੍ਰੀਟਮੈਂਟ ਪਲਾਂਟ ਸਥਾਪਿਤ ਕਰਨ ਲਈ ਵਿਸਤ੍ਰਿਤ ਰਿਪੋਰਟ ਵਿਭਾਗ ਨੂੰ ਸੌਂਪੀ ਸੀ । ਉਹਨਾਂ ਇਸ ਸਾਲ ਦੇ ਅਖੀਰ ਤੱਕ ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਦਾ ਭਰੋਸਾ ਵੀ ਪ੍ਰਗਟਾਇਆ।

Send this to a friend