ਰਾਮਪੁਰਾ ਫੂਲ, 22 ਅਗਸਤ (ਮਨਦੀਪ ਢੀਂਗਰਾ, ਸੁਖਮੰਦਰ ਰਾਮਪੁਰਾ)- ਪੰਜਾਬ ਸਰਕਾਰ ਵੱਲੋ ਨਸ਼ਿਆ ਖਿਲਾਫ ਵਿੱਢੀ ਮੁਹਿੰਮ ਦੇ ਤਹਿਤ ਥਾਣਾ ਸਿਟੀ ਰਾਮਪੁਰਾ ਪੁਲਿਸ ਨੇ ਇੱਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਦਬੋਚ ਲਏ ਜਾਣ ਦੀ ਖਬਰ ਮਿਲੀ ਹੈ। ਥਾਣਾ ਮੁਖੀ ਗੁਰਪ੍ਰੀਤ ਕੋਰ ਮਾਨ ਨੇ ਦੱਸਿਆ ਕਿ ਮੋੜ ਰੋਡ ਵਿਖੇ ਸਥਿਤ ਬੀ.ਡੀ.ਓ ਬਲਾਕ ਨੇੜੇ ਇੱਕ ਨੋਜਵਾਨ ਸੁਖਵਿੰਦਰ ਸਿੰਘ ਜਿਸਦੇ ਹੱਥ ਵਿੱਚ ਚਿੱਟੇ ਰੰਗ ਦਾ ਲਿਫਾਫਾ ਫੜਿਆ ਹੋਇਆ ਸੀ, ਨੂੰ ਰੋਕ ਕੇ ਏ.ਐਸ.ਆਈ ਨੇ ਤਲਾਸ਼ੀ ਲਈ ਤਾਂ ਉਸ ਵਿਚੋ 63 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਕਰਕੇ ਉਸਨੂੰ ਗ੍ਰਿਫਤਾਰ ਕਰ ਲਿਆ ਹੈ। ਉੱਕਤ ਕਥਿਤ ਦੋਸੀ ਤੇ ਵੱਖ-ਵੱਖ ਧਰਾਂਵਾ ਅਧੀਨ ਮਾਮਲਾ ਦਰਜ ਕਰਕੇ ਉਸਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ।