ਸ੍ਰੀਨਗਰ- ਜੰਮੂ-ਕਸ਼ਮੀਰ ਦੀ ਸਾਬਕਾ ਮੁਖ ਮੰਤਰੀ ਮਹਿਬੂਬਾ ਮੁਫਤੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਦੀ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਦੀ ਯੋਜਨਾ ਦਾ ਸਵਾਗਤ ਕੀਤਾ ਹੈ।
ਇਸ ਦੇ ਨਾਲ ਹੀ ਮਹਿਬੂਬਾ ਨੇ ਮਕਬੂਜ਼ਾ ਕਸ਼ਮੀਰ ‘ਚ ਕਸ਼ਮੀਰੀ ਪੰਡਿਤਾਂ ਲਈ ਸ਼ਾਰਦਾ ਪੀਠ ਦਾ ਰਸਤਾ ਵੀ ਜਲਦੀ ਖੁਲ੍ਹਣ ਦੀ ਉਮੀਦ ਜਤਾਈ ਹੈ।ਦਸ ਦਈਏ ਕਿ ਪਾਕਿਸਤਾਨ ਦੀ ਹਾਲ ‘ਚ ਬਣੀ ਨਵੀਂ ਸਰਕਾਰ ਨੇ ਸਾਲ 2019 ‘ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਦੀ ਗਲ ਕਹੀ ਸੀ।