April 30, 2026 4:39 am

ਪੰਜਾਬ ਅੰਦਰ ‘ਆਪ’ ਦਾ ਵਜੂਦ ਖਤਰੇ ’ਚ : ਜੋਸ਼ਨ

ਸੰਗਰੂਰ, 24 ਅਗਸਤ (ਭਗਵੰਤ ਸਿੰਘ ਚੰਦੜ੍ਹ)- ਪੰਜਾਬ ਵਿਚ ਆਮ ਆਦਮੀ ਪਾਰਟੀ ਦਾ ਵਜੂਦ ਖਤਰੇ ਵਿਚ ਪੈਂਦਾ ਜਾ ਰਿਹਾ ਹੈ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੀ ਦਿਹਾਤੀ ਜਿਲ੍ਹਾ ਜੱਥੇਬੰਦੀ ਦੇ ਜੱਥੇਬੰਦਕ ਸਕੱਤਰ ਜੱਥੇਦਾਰ ਹਰਿੰਦਰ ਸਿੰਘ ਜੋਸ਼ਨ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਅੰਦਰ ਆਮ ਆਦਮੀ ਪਾਰਟੀ ਦੋ ਧੜਿਆਂ ਵਿਚ ਵੰਡੀ ਜਾ ਚੁੱਕੀ ਹੈ, ਜਿਸ ਕਾਰਨ ਲੋਕਾਂ ਦਾ ਵਿਸ਼ਵਾਸ ਇਸ ਪਾਰਟੀ ਤੋਂ ਟੁੱਟਦਾ ਜਾ ਰਿਹਾ ਹੈ। ਕਿਉਂਕਿ ਇਨ੍ਹਾਂ ਦੇ ਮੂਹਰਲੀ ਕਤਾਰ ਦੇ ਆਗੂਆਂ ਵੱਲੋਂ ਕਈ ਚੰਗੇ ਲੋਕਾਂ ਨੂੰ ਲਾਂਭੇ ਕਰ ਦਿੱਤਾ ਗਿਆ ਹੈ ਅਤੇ ਹੇਠਲੇ ਪੱਧਰ ’ਤੇ ਪਾਰਟੀ ਵਰਕਰਾਂ ਵਿਚ ਭੰਬਲਭੂਸੇ ਵਾਲੀ ਸਥਿਤੀ ਬਣਦੀ ਜਾ ਰਹੀ ਹੈ। ਉਨ੍ਹਾਂ ਨੇ ਆਉਣ ਵਾਲੀਆਂ ਲੋਕ ਸਭਾ ਅਤੇ ਪੰਚਾਇਤੀ ਚੋਣਾਂ ਵਿਚ ਅਕਾਲੀ ਦਲ ਲਈ ਰਾਹ ਪੱਧਰਾ ਹੋਣ ਦਾ ਯਕੀਨ ਰੱਖਦੇ ਹੋਏ ਕਿਹਾ ਕਿ ਸੂਬੇ ਦੇ ਲੋਕਾਂ ਨੇ ਮੌਜੂਦਾ ਕਾਂਗਰਸ ਪਾਰਟੀ ਦੀ ਕਾਰਗੁਜਾਰੀ ਨੂੰ ਵੀ ਦੇਖ ਲਿਆ ਹੈ, ਜਿਸ ਦੇ ਚੱਲਦਿਆਂ ਹੁਣ ਸੂਬੇ ਦੇ ਸੂਝਵਾਨ ਲੋਕ ਟਿਕਾਊ ਅਤੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਵਾਲੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦੇਣਗੇ। ਉਨ੍ਹਾਂ ਕਿਹਾ ਕਿ ਪਾਰਟੀ ਦੇ ਸਰਪ੍ਰਸਤ ਸ੍ਰ. ਪ੍ਰਕਾਸ਼ ਸਿੰਘ ਬਾਦਲ, ਪਾਰਟੀ ਪ੍ਰਧਾਨ ਸ੍ਰ. ਸੁਖਬੀਰ ਸਿੰਘ ਬਾਦਲ ਅਤੇ ਸਕੱਤਰ ਜਨਰਲ ਸ੍ਰ. ਸੁਖਦੇਵ ਸਿੰਘ ਢੀਂਡਸਾ ਦੀ ਯੋਗ ਅਗਵਾਈ ਦੇ ਚੱਲਦਿਆਂ ਪਾਰਟੀ ਉਚੀਆਂ ਬੁਲੰਦੀਆਂ ਵੱਲ ਜਾਵੇਗੀ। ਇਸ ਮੌਕਾ ਉਨ੍ਹਾਂ ਨਾਲ ਜਗਵੀਰ ਸਿੰਘ ਫੌਜੀ, ਅਜੀਤ ਸਿੰਘ ਸਮੇਤ ਹੋਰ ਵੀ ਆਗੂ ਹਾਜਰ ਸਨ।

Send this to a friend