Skip to content
Independent perspectives. Global stories.
BREAKING

ਹਾਈ ਕੋਰਟ ਵੱਲੋ ਸੱਜਣ ਦੀ ਅਰਜੀ ਰੱਦ

Share this story

ਨਵੀਂ ਦਿੱਲੀ, 16 ਜੁਲਾਈ (ਪੰਜਾਬ ਟਾਇਮਜ਼ ਬਿਊਰੋ)-1984 ‘ਚ ਹੋਏ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ‘ਚ ਦੋਸ਼ੀ ਕਾਂਗਰਸੀ ਨੇਤਾ ਸੱਜਣ ਕੁਮਾਰ ਨੂੰ ਦਿੱਲੀ ਹਾਈਕੋਰਟ ਨੇ ਇਕ ਵੱਡਾ ਝਟਕਾ ਦਿੰਦਿਆਂ ਉਸ ਦੀ ਅਰਜ਼ੀ ਨੂੰ ਰੱਦ ਕਰ ਦਿੱਤਾ ਹੈ। ਸੱਜਣ ਕੁਮਾਰ ਨੇ ਹੇਠਲੀ ਅਦਾਲਤ ਦੇ ਫੈਸਲੇ ਦੇ ਖਿਲਾਫ ਅਰਜ਼ੀ ਦਾਇਰ ਕੀਤੀ ਸੀ
sajan
ਅਤੇ ਹੁਣ ਹੇਠਲੀ ਅਦਾਲਤ ‘ਚ ਸੱਜਣ ਕੁਮਾਰ ‘ਤੇ ਕੇਸ ਚੱਲਦਾ ਰਹੇਗਾ। ਜ਼ਿਕਰਯੋਗ ਹੈ ਕਿ ਇਹ ਮਾਮਲਾ ਦਿੱਲੀ ਦੇ ਸੁਲਤਾਨਪੁਰੀ ਇਲਾਕੇ ‘ਚ ਹੋਏ ਸਿੱਖ ਦੰਗਿਆਂ ਨਾਲ ਜੁੜਿਆ ਹੈ, ਜਿਸ ‘ਚ 6 ਲੋਕਾਂ ਦੀ ਮੌਤ ਹੋ ਗਈ ਸੀ। ਇਸ ਕੇਸ ‘ਚ ਸੀ. ਬੀ. ਆਈ. ਨੇ ਸੱਜਣ ਕੁਮਾਰ ਸਮੇਤ 5 ਲੋਕਾਂ ਨੂੰ ਦੋਸ਼ੀ ਕਰਾਰ ਦਿੱਤਾ ਸੀ ਅਤੇ ਇਨ੍ਹਾਂ ਖਿਲਾਫ 2005 ‘ਚ ਹੱਤਿਆ ਦੇ ਦੋਸ਼ ਤੈਅ ਕੀਤੇ ਸਨ। ਇਨ੍ਹਾਂ ਸਾਰਿਆਂ ਨੂੰ ਹੱਤਿਆ ਅਤੇ ਲੋਕਾਂ ਵਿਚਕਾਰ ਆਪਸੀ ਦੁਸ਼ਮਣੀ ਨੂੰ ਉਤਸ਼ਾਹਿਤ ਕਰਨ ਦਾ ਦੋਸ਼ੀ ਠਹਿਰਾਇਆ ਗਿਆ ਪਰ ਹੇਠਲੀ ਅਦਲਤ ਦੇ ਫੈਸਲੇ ਦੇ ਖਿਲਾਫ ਸੱਜਣ ਕੁਮਾਰ ਸਮੇਤ ਸਾਰੇ ਦੋਸ਼ੀ ਹਾਈਕੋਰਟ ਚਲੇ ਗਏ ਪਰ ਹੁਣ ਅਦਾਲਤ ਨੇ ਸੱਜਣ ਕੁਮਾਰ ਦੀ ਅਰਜ਼ੀ  ਰੱਦ ਕਰ ਦਿੱਤੀ ਹੈ। ਇਸ ਮਾਮਲੇ ਦੀ ਸੁਣਵਾਈ ਪਿਛਲੇ 3 ਸਾਲਾਂ ਤੋਂ ਚੱਲ ਰਹੀ ਹੈ।

WRITTEN BY