ਹਲਕੇ ਦਾ ਸਰਵਪੱਖੀ ਵਿਕਾਸ ਪਹਿਲੀ ਤਰਜੀਹ : ਵਿਧਾਇਕ
ਬਟਾਲਾ, 25 ਅਗਸਤ (ਅਰਵਿੰਦਰ ਮਠਾਰੂ)- ਸ. ਬਰਿੰਦਰਮੀਤ ਸਿੰਘ ਪਾਹੜਾ ਹਲਕਾ ਵਿਧਾਇਕ ਗੁਰਦਾਸਪੁਰ ਨੇ ਲਾਇਬ੍ਰੇਰੀ ਚੌਂਕ ਗੁਰਦਾਸਪੁਰ ਤੋਂ ਤਿੱਬੜੀ. ਪੁਰਾਣਾ ਸ਼ਾਲਾ ਤੋਂ ਬਿਆਸ ਦਰਿਆ ਤਕ 13 ਕਿਲੋਮੀਟਰ ਬਣਨ ਵਾਲੀ ਸੜਕ ਦਾ ਕੰਮ ਸ਼ੁਰੂ ਕਰਵਾਇਆ। 6 ਕਰੋੜ 26 ਲੱਕ ਰੁਪਏ ਦੀ ਲਾਗਤ ਨਾਲ ਨਵੇਂ ਸਿਰ ਤੋਂ ਬਣਨ ਵਾਲੀ ਤੇ ਚੌੜੀ ਸੜਕ ਨਾਲ ਲੋਕਾਂ ਨੂੰ ਆਵਾਜਾਈ ਦੀ ਵੱਡੀ ਸਹੂਲਤ ਮਿਲੇਗੀ। ਇਸ ਮੌਕੇ ਚੇਅਰਮੈਨ ਸ. ਗੁਰਮੀਤ ਸਿੰਘ ਪਾਹੜਾ ਵੀ ਮੌਜੂਦ ਸਨ। ਵਿਕਾਸ ਕਾਰਜ ਸ਼ੁਰੂ ਕਰਵਾਉਣ ਉਪਰੰਤ ਗੱਲਬਾਤ ਦੌਰਾਨ ਵਿਧਾਇਕ ਸ. ਪਾਹੜਾ ਨੇ ਕਿਹਾ ਕਿ ਹਲਕੇ ਗੁਰਦਾਸਪੁਰ ਦਾ ਸਰਬਪੱਖੀ ਵਿਕਾਸ ਪਹਿਲੀ ਤਰਜੀਹ ਤੇ ਵਿਕਾਸ ਕਾਰਜਾਂ ਵਿਚ ਕੋਈ ਕਮੀ ਨਹੀ ਰਹਿਣ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੂਬੇ ਅੰਦਰ ਵਿਕਾਸ ਕਾਰਜ ਜੌਰਾਂ ਤੇ ਚਲਾਏ ਜਾ ਰਹੇ ਹਨ। ਵਿਧਾਇਕ ਸ. ਪਾਹੜਾ ਨੇ ਹਲਕਾ ਗੁਰਦਾਸਪੁਰ ਦੇ ਵਿਕਾਸ ਦੀ ਗੱਲ ਕਰਦਿਆਂ ਦੱਸਿਆ ਕਿ ਹਲਕੇ ਨੂੰ ਵਿਕਾਸ ਪੱਖੋ ਸੂਬੇ ਦਾ ਮੋਹਰੀ ਹਲਕਾ ਬਣਾਇਆ ਜਾਵੇਗਾ ਤੇ ਸੂਬਾ ਸਰਕਾਰ ਕੋਲੋਂ ਗੁਰਦਾਸਪੁਰ ਅੰਦਰ ਵੱਖ-ਵੱਖ ਵਿਕਾਸ ਕਾਰਜ ਕਰਵਾਉਣ ਲਈ ਉਹ ਦਿਨ ਰਾਤ ਮਿਹਨਤ ਕਰ ਰਹੇ ਹਨ ਅਤੇ ਹਲਕੇ ਅੰਦਰ ਵੱਡੇ ਵਿਕਾਸ ਪ੍ਰੋਜੈਕਟ ਲਿਆਂਦੇ ਜਾ ਰਹੇ ਹਨ। ਸ. ਪਾਹੜਾ ਨੇ ਦੱਸਿਆ ਕਿ ਕੈਪਟਨ ਸਰਕਾਰ ਵਲੋਂ ਮਹਿਜ ਇਕ-ਡੇਢ ਸਾਲ ਦੇ ਅੰਦਰ ਗੁਰਦਾਸਪੁਰ ਲਈ ਬੇਮਿਸਾਲ ਵਿਕਾਸ ਕਾਰਜਾਂ ਲਈ ਪਹਿਲਕਦਮੀਆਂ ਕੀਤੀਆਂ ਗਈਆਂ ਹਨ । ਉਨਾਂ ਕਿਹਾ ਕਿ ਗੱਲ ਚਾਹੇ ਗੁਰਦਾਸਪੁਰ ਵਿਖੇ ਸੈਨਿਕ ਸਕੂਲ ਖੋਲ੍ਹਣ ਦੀ ਹੋਵੇ, ਗੁਰਦਾਸਪੁਰ ਸ਼ਹਿਰ ਅੰਦਰ ਅੰਡਰ ਗਰਾਊਂਡ ਫਲਾਈ ਓਵਰ ਬਣਨ ਦੀ ਹੋਵੇ ਜਾਂ ਨਵਾਂ ਬੱਸ ਸਟੈਂਡ ਬਨਣ ਦੀ ਜਾਂ ਗੁਰਦਾਸਪੁਰ ਵਿਖੇ ਮੈਡੀਕਲ ਕਾਲਜ ਖੋਲ੍ਹਣ ਦੀ । ਉਨਾਂ ਦੱਸਿਆ ਕਿ ਹਲਕੇ ਅੰਦਰ ਸੜਕਾਂ ਦਾ ਨਵੀਨੀਕਰਨ ਤੇ ਮੁਕੰਮਤ ਕਰਵਾਈ ਜਾ ਰਹੀ ਹੈ ਅਤੇ ਗੁਰਦਾਸਪੁਰ ਸ਼ਹਿਰ ਵਿਚੋਂ ਲੰਘਦੇ ਸੇਮ ਨਾਲ ਦੀ ਸਪਾਈ ਦਾ ਕੰਮ ਜੋਰਾਂ ’ਤੇ ਚੱਲ ਰਿਹਾ ਹੈ। ਇਸ ਮੌਕੇ ਸਰਵ ਸ੍ਰੀ ਦਰਸ਼ਨ ਮਹਾਜਨ ਸ਼ਹਿਰੀ ਪ੍ਰਧਾਨ, ਹਰਜੋਤ ਸਿੰਘ ਐਕਸੀਅਨ ਪੀ.ਡਬਲਿਊ.ਡੀ, ਬਲਜੀਤ ਸਿੰਘ ਪਾਹੜਾ, ਕੇ.ਪੀ ਪਾਹੜਾ, ਐਸ.ਡੀ.ਓ ਨਿਰਮਲ ਸਿੰਘ, ਸੁੱਚਾ ਸਿੰਘ ਰਾਮਨਗਰ, ਸੁਰਿੰਦਰ ਸ਼ਰਮਾ, ਨਰਿੰਦਰ ਭਾਸਕਰ, ਪ੍ਰਸ਼ੋਤਮ ਬੁੱਚੀ ਕੌਸਲਰ, ਅਸ਼ੋਕ ਭੁੱਟੇ, ਅਸੋਕ ਕੁਮਾਰ ਆਦਿ ਮੌਜੂਦ ਸਨ।