ਦਿੱਲੀ ਸਮੂਹਿਕ ਜਬਰ ਜਨਾਹ ਮਾਮਲਾ : ਚਾਰਾਂ ਦੋਸ਼ੀਆਂ ਦੀ ਫ਼ਾਂਸੀ ਦੀ ਸਜ਼ਾ ਬਰਕਰਾਰ

ਨਵੀਂ ਦਿੱਲੀ, 13 ਮਾਰਚ (ਪੀ.ਟੀ.)-ਦਿੱਲੀ ਹਾਈਕੋਰਟ ਨੇ ਦੇਸ਼ ਦੀ ਰਾਜਧਾਨੀ ਵਿਚ 16 ਦਸੰਬਰ, 2012 ਨੂੰ ਚੱਲਦੀ ਬੱਸ ਵਿਚ ਇਕ ਲੜਕੀ ਨਾਲ ਹੋਏ ਸਮੂਹਿਕ ਜਬਰ ਜਨਾਹ ਦੇ ਮਾਮਲੇ ਵਿਚ ਦੋਸ਼ੀ ਠਹਿਰਾਏ ਗਏ ਚਾਰ ਦੋਸ਼ੀਆਂ ਦੀ ਫ਼ਾਂਸੀ ਦੀ ਸਜ਼ਾ ਨੂੰ ਬਰਕਰਾਰ ਰੱਖਿਆ ਹੈ। ਜਸਟਿਸ ਰੇਵਾ ਖੇਤਰਪਾਲ ਤੇ ਪ੍ਰਤਿਭਾ ਰਾਣੀ ‘ਤੇ ਅਧਾਰਿਤ ਸੰਵਿਧਾਨਕ ਬੈਂਚ ਸਜ਼ਾ ਨੂੰ ਬਰਕਰਾਰ ਰੱਖਦਿਆਂ ਕਿਹਾ ਕਿ ਦੋਸ਼ੀਆਂ ਵੱਲੋਂ ਜਬਰ ਜਨਾਹ ਦਾ ਇਹ ਘਿਨਾਉਣਾ ਜੁਰਮ ਵਿਲੱਖਣ ਕਿਸਮ ਦਾ ਹੈ ਅਤੇ ਅਜਿਹੇ ਮਾਮਲੇ ਵਿੱਚ ਦੋਸ਼ੀਆਂ ਦੀ ਸਜ਼ਾ ਨੂੰ ਘਟਾਇਆ ਨਹੀਂ ਜਾ ਸਕਦਾ।

Send this to a friend