ਫੂਡ ਸੇਫਟੀ ਟੀਮਾਂ ਵੱਲੋਂ ਵੱਖ-ਵੱਖ ਛਾਪਿਆਂ ਰਾਹੀਂ ਨਕਲੀ ਪਨੀਰ, ਦੇਸੀ ਘਿਓ ਅਤੇ ਮਿਆਦ ¦ਘ ਚੁੱਕੇ ਮਸਾਲੇ ਜ਼ਬਤ
ਸੰਗਰੂਰ, 28 ਅਗਸਤ (ਭਗਵੰਤ ਚੰਦੜ)- ਪੰਜਾਬ ਰਾਜ ਵਿੱਚ ਮਿਲਾਵਟਖੋਰੀ ਦਾ ਧੰਦਾ ਕਰਨ ਵਾਲੇ ਕਿਸੇ ਵੀ ਸਖ਼ਸ਼ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਹ ਦੇਰ-ਸਵੇਰ ਕਾਨੂੰਨ ਦੀ ਪਕੜ ਵਿੱਚ ਹੋਵੇਗਾ। ਉਕਤ ਪ੍ਰਗਟਾਵਾ ਕਮਿਸ਼ਨਰ ਫੂਡ ਐਂਡ ਡਰੱਗ ਐਡਮਨਿਸ਼ਟ੍ਰੇਸ਼ਨ, ਪੰਜਾਬ ਸ੍ਰੀ ਕੇ.ਐਸ. ਪੰਨੂੰ ਨੇ ਅੱਜ ਇੱਥੇ ਕੀਤਾ। ਉਨ੍ਹਾਂ ਕਿਹਾ ਕਿ ਬੀਤੇ 10 ਦਿਨਾਂ ਤੋਂ ਫੂਡ ਸੇਫਟੀ ਟੀਮਾਂ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਸੀ ਤਾਂ ਜੋ ਨਿਰੰਤਰ ਨਕਲੀ ਦੁੱਧ ਅਤੇ ਦੁੱਧ ਤੋਂ ਬਣੇ ਉਤਪਾਦਾਂ ਦੀ ਵਿਕਰੀ ਕਰ ਰਹੇ ਲੋਕਾਂ ਨੂੰ ਫੜ੍ਹਿਆ ਜਾ ਸਕੇ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ੍ਰੀ ਪੰਨੂੰ ਨੇ ਦੱਸਿਆ ਕਿ ਮਲੇਰਕੋਟਲਾ ਦਾ ਇੱਕ ਨਕਲੀ ਦੁੱਧ ਅਤੇ ਦੁੱਧ ਉਤਪਾਦ ਤਿਆਰ ਕਰਕੇ ਲਧਿਆਣਾ ਵਿਖੇ ਵੇਚਣ ਵਾਲੇ ਵਿਅਕਤੀ ਨੂੰ ਫੜ੍ਹਨ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ। ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਆਪਣਾ ਤਿਆਰ ਕੀਤਾ ਮਾਲ ਇੱਕ ਵਹੀਕਲ ਰਾਹੀਂ ਲੁਧਿਆਣਾ ਵਿਖੇ ਲਿਆ ਕੇ ਇੱਥੇ ਪਹਿਲਾਂ ਤੋਂ ਤੈਅ ਜਗ੍ਹਾ ਤੇ ਆਪਣੀ ਗੱਡੀ ਪਾਰਕ ਕਰ ਦਿੰਦਾ ਸੀ। ਇਸ ਸਬੰਧੀ ਸੂਹ ਮਿਲਣ ਤੇ ਫੂਡ ਸੇਫਟੀ ਟੀਮ ਵੱਲੋਂ ਛਾਪੇਮਾਰੀ ਕੀਤੀ ਗਈ ਪ੍ਰੰਤੂ ਉਹ ਮੌਕੇ ’ਤੇ ਚਕਮਾ ਦਿੰਦਿਆਂ ਆਪਣਾ ਸਮਾਂ ਅਤੇ ਸਥਾਨ ਬਦਲ ਦਿੰਦਾ ਸੀ। ਫੂਡ ਸੇਫਟੀ ਟੀਮ ਵੱਲੋਂ ਆਪਣੀ ਕੋਸ਼ਿਸ਼ਾਂ ਜਾਰੀ ਰੱਖੀਆਂ ਗਈਆਂ ਅਤੇ ਡੇਅਰੀ ਡਿਵਲਪਮੈਂਟ ਦੇ ਅਧਿਕਾਰੀਆਂ ਨਾਲ ਇੱਕ ਸਾਂਝੀ ਰੇਡ ਰਾਹੀਂ 160 ਰੁਪਏ ਕਿਲੋ ਪਨੀਰ ਅਤੇ 30 ਰੁਪਏ ਲੀਟਰ ਦੁੱਧ ਵੇਚਦੇ ਨੂੰ ਕਾਬੂ ਕਰ ਲਿਆ ਗਿਆ। ਉਨ੍ਹਾਂ ਕਿਹਾ ਕਿ ਜ਼ਬਤ ਕੀਤੇ ਸਮਾਨ ਦੇ ਨਮੂਨੇ ਲੈ ਲਏ ਗਏ ਹਨ ਅਤੇ ਅਗਲੇਰੀ ਬਣਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸੇ ਤਰ੍ਹਾਂ ਸ਼ਹੀਦ ਭਗਤ ਸਿੰਘ ਨਗਰ ਵਿੱਚ ਫੂਡ ਸੇਫਟੀ ਟੀਮਾਂ ਵੱਲੋਂ ਬਲਾਚੌਰ, ਪੋਜੇਵਾਲ ਸੜਕ ’ਤੇ ਸਥਿਤ ਸ੍ਰੀ ਦੁਰਗਾ ਕਰਿਆਨਾ ਸਟੋਰ ਤੋਂ ਮਿਆਦ ¦ਘ ਚੁੱਕੇ ਮਸਾਲੇ ਬਰਾਮਦ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਇਸ ਤੋਂ ਇਲਾਵਾ ਅਜਵਾਇਨ ਦੇ ਸਮੁੱਚੇ ਸਟਾਕ ਨੂੰ ਨਸ਼ਟ ਕਰ ਦਿੱਤਾ ਹੈ। ਇਸ ਤੋਂ ਇਲਾਵਾ ਟੀਮ ਵੱਲੋਂ ਇੱਕ ਮਠਿਆਈ ਦੀ ਦੁਕਾਨ ਦੀ ਵੀ ਜਾਂਚ ਕੀਤੀ ਗਈ ਅਤੇ 10 ਕਿਲੋਗ੍ਰਾਮ ਦੇ ਕਰੀਬ ਖ਼ਰਾਬ ਹੋ ਚੁੱਕੀ ਮਠਿਆਈ ਨੂੰ ਮੌਕੇ ’ਤੇ ਹੀ ਨਸ਼ਟ ਕੀਤਾ ਗਿਆ ਅਤੇ ਦੁਕਾਨਦਾਰ ਨੂੰ ਭਵਿੱਖ ਵਿੱਚ ਮਿਆਰੀ ਦੁੱਧ ਅਤੇ ਦੁੱਧ ਤੋਂ ਬਣੀਆਂ ਵਸਤਾਂ ਦੀ ਵਰਤੋਂ ਕਰਨ ਲਈ ਕਿਹਾ ਗਿਆ ਅਤੇ ਨਾਲ ਹੀ ਸਾਫ਼-ਸਫ਼ਾਈ ਵੱਲੋ ਵੀ ਧਿਆਨ ਦੇਣ ਦੇ ਨਿਰਦੇਸ਼ ਦਿੱਤੇ ਗਏ। ਫੂਡ ਸੇਫਟੀ ਟੀਮ ਵੱਲੋਂ ਫਗਵਾੜਾ ਵਿਖੇ 120 ਕਿਲੋਗ੍ਰਾਮ ਨਕਲੀ ਪਨੀਰ ਬਰਾਮਦ ਕੀਤਾ ਗਿਆ ਜਦਕਿ ਫਰੀਦਕੋਟ ਜ਼ਿਲ੍ਹੇ ਦੇ ਬਿਸ਼ੰਡੀ ਬਾਜ਼ਾਰ ਅਤੇ ਹਿੰਮਤਪੁਰਾ ਬਸਤੀ ਅਤੇ ਜੈਤੋ ਵਿਖੇ ਡੇਅਰੀ ਡਿਵਲਪਮੈਂਟ ਵਿਭਾਗ ਦੇ ਅਧਿਕਾਰੀਆਂ ਨਾਲ ਛਾਪੇਮਾਰੀ ਕੀਤੀ ਗਈ। ਟੀਮਾਂ ਵੱਲੋਂ ਗੁਰਦਾਸਪੁਰ ਜ਼ਿਲ੍ਹੇ ਦੇ ਪੁਰਾਣਾਸ਼ਾਲਾ, ਭੈਣੀ ਮੀਆਂ ਖਾਂ ਅਤੇ ਸ਼ਜਾਨਪੁਰ ਵਿਖੇ ਦੁੱਧ, ਪਨੀਰ, ਖੁੱਲ੍ਹੇ ਘਿਓ ਦੇ ਨਮੂਨੇ ਲਏ ਗਏ। ਇਸ ਤੋਂ ਇਲਾਵਾ ਇਨ੍ਹਾਂ ਛਾਪਿਆਂ ਦੌਰਾਨ 2 ਕੁਇੰਟਲ ਪਨੀਰ ਅਤੇ ਢਾਈ ਕੁਇੰਟਲ ਦੁੱਧ ਵੀ ਬਰਾਮਦ ਕੀਤਾ ਗਿਆ ਜਿਨ੍ਹਾਂ ਦੇ ਨਮੂਨੇ ਲਏ ਗਏ। ਇਸੇ ਤਰ੍ਹਾਂ ਪਠਾਨਕੋਟ, ਅੰਮ੍ਰਿਤਸਰ, ਤਰਨ ਤਾਰਨ, ਜ¦ਧਰ ਅਤੇ ਮੋਗਾ ਜ਼ਿਲ੍ਹੇ ਵਿੱਚ ਵੱਖ ਵੱਖ ਥਾਵਾਂ ’ਤੇ ਕੀਤੀ ਗਈ ਛਾਪੇਮਾਰੀ ਦੌਰਾਨ ਹਲਦੀ, ਲਾਲ ਮਿਰਚ, ਵੇਸਣ, ਜੂਸ ਅਤੇ ਦੁੱਧ ਅਤੇ ਦੁੱਧ ਉਤਪਾਦਾਂ ਤੇ ਵੀ ਨਮੂਨੇ ਭਰੇ ਗਏ। ਅੱਜ ਸੁਵੱਖਤੇ ਦੁੱਧ ਢੋਣ ਵਾਲੇ ਵਹੀਕਲਾਂ ਦੀ ਜਾਂਚ ਲਈ ਲਗਾਏ ਗਏ ਵਿਸ਼ੇਸ਼ ਨਾਕਿਆਂ ਦੌਰਾਨ ਸ਼ਹੀਦ ਭਗਤ ਸਿੰਘ ਨਗਰ ਦੇ ਬਲਾਚੌਰ ਬਲਾਕ ਵਿੱਚ ਲਗਾਏ ਗਏ ਨਾਕੇ ’ਤੇ ਜੋਸ਼ੀ ਡੇਅਰੀ ਫਾਰਮ ਬੰਗਾ ਚੌਕ ਗੜ੍ਹਸ਼ੰਕਰ ਦਾ ਵਹੀਕਲ 2 ਕੁਇੰਟਲ ਦੁੱਧ ਲਿਜਾਂਦਾ ਫੜ੍ਹਿਆ ਗਿਆ।