ਕੋਟਕਪੂਰਾ, 28 ਅਗਸਤ (ਅਮਨ ਸ਼ਰਮਾ)- ਅੱਜ ਸਥਾਨਕ ਬੱਤੀਆਂ ਵਾਲਾ ਚੌਕ ਵਿਖੇ ਵੱਖ ਵੱਖ ਸਮਾਜਸੇਵੀ ਸੰਸਥਾਵਾਂ ਅਤੇ ਧਾਰਮਿਕ ਜੱਥੇਬੰਦੀਆਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਅਤੇ ਸੌਦਾ ਸਾਧ ਦਾ ਪੁਤਲਾ ਫੂਕ ਕੇ ਰੋਸ ਮੁਜ਼ਾਹਰਾ ਕੀਤਾ। ਇਸ ਮੌਕੇ ਆਗੂਆਂ ਨੇ ਦੱਸਿਆ ਕਿ 14 ਅਕਤੂਬਰ 2015 ਨੂੰ ਇਸੇ ਥਾਂ ’ਤੇ ਬਾਦਲਾਂ ਦੇ ਕਹਿਣ ’ਤੇ ਪੁਲਿਸ ਨੇ ਸ਼ਾਂਤਮਈ ਧਰਨੇ ’ਤੇ ਬੈਠੀਆਂ ਸੰਗਤਾਂ ਉੱਪਰ ਅੱਤਿਆਚਾਰ ਕਰਦਿਆਂ ਪਲਾਂ ’ਚ ਹੀ ਸੈਂਕੜੇ ਲੋਕਾਂ ਨੂੰ ਲਾਚਾਰ ਧਰਮਜੀਤ ਸਿੰਘ ਰਾਮੇਆਣਾ ਅਤੇ ਅਮੋਲਕ ਸਿੰਘ ਮਰਾੜ ਬਣਾ ਦਿੱਤਾ ਸੀ। ਮੈਂਬਰ ਪਾਰਲੀਮੈਂਟ ਪ੍ਰੋ. ਸਾਧੂ ਸਿੰਘ ਨੇ ਆਖਿਆ ਕਿ ਸ਼੍ਰੀ ਗੁਰੁੂ ਗ੍ਰੰਥ ਸਾਹਿਬ ਸਭਨਾ ਦੇ ਸਾਂਝੇ ਅਤੇ ਸਤਿਕਾਰਤ ਗੁਰੂ ਹਨ ਪਰ ਜਿਸ ਵੀ ਵਿਅਕਤੀ ਨੇ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਦੀ ਬੇਅਦਬੀ ਕੀਤੀ ਹੈ, ਉਸ ਨੂੰ ਬਖਸ਼ਿਆ ਨਹੀਂ ਜਾਣਾ ਚਾਹੀਦਾ। ਉਹ ਭਾਂਵੇ ਕਿੰਨੇ ਵੀ ਉੱਚੇ ਅਹੁਦੇ ’ਤੇ ਬਿਰਾਜਮਾਨ ਕਿਉਂ ਨਾ ਹੋਵੇ। ਗੁਰਸੇਵਕ ਸਿੰਘ ਭਾਣਾ ਤੇ ਕੌਰ ਸਿੰਘ ਸੰਧੂ ਨੇ ਪੰਜਾਬ ਭਰ ਦੇ ਪਿੰਡਾਂ, ਸ਼ਹਿਰਾਂ ਤੇ ਕਸਬਿਆਂ ’ਚ ਵਸਦੇ ਬਸ਼ਿੰਦਿਆਂ ਨੂੰ ਅਪੀਲ ਕੀਤੀ ਕਿ ਉਹ ਹਰ ਥਾਂ ਬਾਦਲ ਪਰਿਵਾਰ, ਅਕਾਲੀਆਂ ਅਤੇ ਸੌਦਾ ਸਾਧ ਦੇ ਪੁਤਲੇ ਫੂਕ ਕੇ ਰੋਸ ਜ਼ਾਹਰ ਕਰਨ ਤੇ ਅਕਾਲੀਆਂ ਨੂੰ ਪਿੰਡਾਂ ’ਚ ਦਾਖਲ ਨਾ ਹੋਣ ਦੇਣ। ਉਨ੍ਹਾਂ ਆਖਿਆ ਕਿ ਬਾਦਲਾਂ ਨੇ ਪਹਿਲਾਂ ਖੁਦ ਵੱਲੋਂ ਗਠਿਤ ਕੀਤੇ ਜਸਟਿਸ ਜੋਰਾ ਸਿੰਘ ਕਮਿਸ਼ਨ ਦੀ ਰਿਪੋਰਟ ਨੂੰ ਲਾਗੂ ਕਰਨ ਤੋਂ ਇਨਕਾਰ ਕਰ ਦਿੱਤਾ ਅਤੇ ਹੁਣ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਜਾਂਚ ਰਿਪੋਰਟ ਖਿਲਾਫ ਝੂਠੀ ਦੂਸ਼ਣਬਾਜੀ ਕਰਕੇ ਭੰਬਲਭੂਸਾ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਇਸ ਤੋਂ ਸਪੱਸ਼ਟ ਹੁੰਦਾ ਹੈ ਕਿ ਧਰਮਜੀਤ ਸਿੰਘ ਰਾਮੇਆਣਾ ਅਤੇ ਅਮੋਲਕ ਸਿੰਘ ਮਰਾੜ ਬਾਦਲ ਜੁੰਡਲੀ ਅਤੇ ਸੋਦਾ ਸਾਧ ਦੇ ਪ੍ਰੇਮੀ ਹੀ ਬੇਅਦਬੀ ਕਾਂਡ ਦੇ ਮੁੱਖ ਦੋਸ਼ੀ ਹਨ। ਉਨ੍ਹਾਂ ਮੰਗ ਕੀਤੀ ਕਿ ਨੇ ਮੰਗ ਕੀਤੀ ਕਿ ਪਿਛਲੇ ਸਮੇਂ ’ਚ ਬਾਦਲਾਂ ਦੀ ਸ਼ਹਿ ’ਤੇ ਸੋਦਾ ਸਾਧ ਦੇ ਪ੍ਰੇਮੀਆਂ ਵੱਲੋਂ ਨਿਰਦੋਸ਼ ਸਿੱਖਾਂ ਖਿਲਾਫ ਦਰਜ ਕਰਵਾਏ ਝੂਠੇ ਪੁਲਿਸ ਮਾਮਲਿਆਂ ਦੀ ਜਾਂਚ ਕੀਤੀ ਜਾਵੇ। ਇਸ ਮੌਕੇ ਧਰਮਜੀਤ ਸਿੰਘ ਰਾਮੇਆਣਾ, ਅਮੋਲਕ ਸਿੰਘ ਮਰਾੜ, ਹਰਪ੍ਰੀਤ ਸਿੰਘ ਖਾਲਸਾ, ਚਰਨਜੀਤ ਸਿੰਘ ਪੱਕਾ, ਦਰਸ਼ਨ ਸਿੰਘ, ਸੁਖਮੰਦਰ ਸਿੰਘ ਵੜਿੰਗ, ਸੁਖਵੰਤ ਸਿੰਘ ਪੱਕਾ, ਸੇਵਕ ਸਿੰਘ ਸਿੱਖਾਂਵਾਲਾ, ਇੰਜੀ. ਸੁਖਜੀਤ ਸਿੰਘ ਢਿੱਲਵਾਂ, ਮਨਦੀਪ ਮੋਂਗਾ, ਲਖਵਿੰਦਰ ਸਿੰਘ ਰੋਮਾਣਾ, ਜਗਸੀਰ ਸਿੰਘ ਸੰਧਵਾਂ, ਹਰਦੀਪ ਸਿੰਘ, ਵਿਕਾਸ ਜੋਸ਼ੀ, ਸੁਖਚੈਨ ਸਿੰਘ ਸਮੇਤ ਹੋਰ ਜੱਥੇਬੰਦੀਆਂ ਦੇ ਆਗੂ ਅਤੇ ਮੈਂਬਰ ਹਾਜ਼ਰ ਸਨ।