ਜਗਰਾਉਂ, 29 ਅਗਸਤ (ਪਰਮਜੀਤ ਸਿੰਘ ਗਰੇਵਾਲ)- ਸਿਵਲ ਹਸਪਤਾਲ ਜਗਰਾਉਂ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਨੇ ਕੀਤਾ। ਇਸ ਮੌਕੇ ਐਸ. ਐਮ. ਓ. ਡਾ: ਸੁਖਜੀਵਨ ਕੱਕੜ ਨੇ ਖੂਨਦਾਨੀਆਂ ਦਾ ਧੰਨਵਾਦ ਕੀਤਾ। ਕੈਂਪ ’ਚ ਗਰੀਨ ਵੈਲਫੇਅਰ ਸੁਸਾਇਟੀ ਨੇ ਵਿਸ਼ੇਸ਼ ਸਹਿਯੋਗ ਦਿੱਤਾ। ਕੈਂਪ ਦੇ ਉਦਘਾਟਨ ਤੋਂ ਬਾਅਦ ਮਲਕੀਤ ਸਿੰਘ ਦਾਖਾ ਨੇ ਸਮੂਹ ਕਮੇਟੀ ਮੈਂਬਰਾਂ ਵੱਲੋਂ ਹਸਪਤਾਲ ਵਿਚ ਚਲ ਰਹੇ ਡਾਇਲਸਿਸ ਯੂਨਿਟ ਦਾ ਦੌਰਾ ਕੀਤਾ ਗਿਆ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਚਰਨਜੀਤ ਕੌਰ ਕਲਿਆਣ, ਕਾਲਾ ਕਲਿਆਣ, ਕੌਂਸਲਰ ਕਰਮਜੀਤ ਸਿੰਘ ਕੈਂਥ, ਬਲਾਕ ਪ੍ਰਧਾਨ ਗੋਪਾਲ ਸ਼ਰਮਾ, ਤੇਜਿੰਦਰ ਸਿੰਘ ਨੰਨੀ, ਸਾਜਨ ਮਲਹੋਤਰਾ, ਡਾ: ਸੁਰਿੰਦਰ ਸਿੰਘ ਨੋਡਲ ਅਫ਼ਸਰ ਬਲੱਕ ਬੈਂਕ, ਸੁਖਵਿੰਦਰ ਸਿੰਘ, ਨਿਰਮਲ ਸਿੰਘ, ਜਸਪਾਲ ਸਿੰਘ, ਬਲਜਿੰਦਰ ਸਿੰਘ ਹੈਪੀ ਤੇ ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।