ਖਰੜ, 29 ਅਗਸਤ (ਹਰਵਿੰਦਰ ਮਹਿਰਾ) ਏਪੀਜੇ ਸਮਾਰਟ ਸਕੂਲ ਮੁੰਡੀ ਖਰੜ ਵਿਖ਼ੇ ਅੱਜ ਨੈਸ਼ਨਲ ਸਪੋਰਟਸ ਡੇ ਮੌਕੇ ਮੈਰਾਥਨ ਆਯੋਜਿਤ ਕੀਤੀ ਗਈ। ਇਸ ਮੌਕੇ ਛੇਵੀਂ ਤੋਂ ਬਾਰਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਮੌਕੇ ਵਿਦਿਆਰਥੀਆਂ ਨੇ ਆਪਣੇ ਅਧਿਆਪਕਾਂ ਦੀ ਨਿਗਰਾਨੀ ਵਿੱਚ ਆਪਣੀ ਯੋਗਤਾ ਦਾ ਬਹੁਤ ਖ਼ੂਬ ਪ੍ਰਦਰਸ਼ਨ ਕੀਤਾ। ਇਸ ਤੋਂ ਇਲਾਵਾ ਇਸ ਮੌਕੇ ਪ੍ਰੀ ਨਰਸਰੀ ਤੋਂ ਬਾਰਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਖੇਡ ਦੇ ਮੈਦਾਨ ਅੰਦਰ ਵੱਖ ਵੱਖ ਖੇਡਾਂ ਵਿੱਚ ਭਾਗ ਲੈ ਕੇ ਖ਼ੂਬ ਆਨੰਦ ਮਾਣਿਆ। ਇਸ ਮੌਕੇ ਸਕੂਲ ਪ੍ਰਿੰਸੀਪਲ ਜਸਵੀਰ ਚੰਦਰ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੁਆਰਾ ਕੀਤੇ ਗਏ ਇਸ ਯਤਨ ਦੀ ਪ੍ਰਸੰਸਾ ਕੀਤੀ। ਇਸ ਮੌਕੇ ਕੁਆਡੀਨੇਟਰ ਸੀਮਾ ਸ਼ਰਮਾ, ਇੰਦਰਜੀਤ ਸਿੰਘ ਸੈਣੀ ਸਮੇਤ ਸਮੂਹ ਸਟਾਫ਼ ਮੌਜੂਦ ਸੀ।