ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪੂਰੇ ਖਾਲਸਾਈ ਜਾਹੋ ਜਲਾਲ ਨਾਲ ਹੋਲਾ ਮਹੱਲਾ ਦੇ ਸਮਾਗਮ ਅਰੰਭ

ਹੋਲਾ ਮਹੱਲਾ ਸਮੇਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁੱਜਣ ਵਾਲੀਆਂ ਸੰਗਤਾਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਸੁਰੱਖਿਆ ਬੀਮਾ

image ਸ੍ਰੀ ਅਨੰਦਪੁਰ ਸਾਹਿਬ, 15 ਮਾਰਚ (ਦਵਿੰਦਰਪਾਲ ਸਿੰਘ)- ਅੱਜ ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਖਾਲਸਾਈ ਸਾਨੋ ਸੌਕਤ ਦੇ ਪ੍ਰਤੀਕ ਪਾਵਨ ਤਿਉਹਾਰ ਹੋਲਾ ਮਹੱਲਾ ਸਮਾਗਮ ਦੀ ਅਰੰਭਤਾ ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੂਰੇ ਖਾਲਸਾਈ ਜਾਹੋ-ਜਲਾਲ ਦੇ ਨਾਲ ਹੋਈ। ਹੋਲਾ ਮਹੱਲਾ ਸਮਾਗਮ ਦੀ ਅਰੰਭਤਾ ਜੈਕਾਰਿਆਂ ਦੀ ਗੂੰਜ ’ਚ ਕਰਦੇ ਹੋਏ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਜਥੇਦਾਰ ਤਖਤ ਸ੍ਰੀ ਕੇਸਗੜ੍ਹ ਸਾਹਿਬ ਨੇ ਸਭ ਤੋਂ ਪਹਿਲਾਂ ਵੱਡੀ ਗਿਣਤੀ ਵਿੱਚ ਦੇਸ਼ ਵਿਦੇਸ਼ ਤੋਂ ਇਕੱਤਰ ਹੋਈਆਂ ਸੰਗਤਾਂ ਨੂੰ ਤਖਤ ਸਾਹਿਬ ਵਿਖੇ ਸਸੋਭਿਤ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਂਰਾਜ ਤੋਂ ਇਲਾਵਾ ਕਈ ਇਤਿਹਾਸਕ ਸਸ਼ਤਰਾਂ ਦੇ ਦਰਸਨ ਬੜੀ ਸ਼ਰਧਾ ਤੇ ਸਤਿਕਾਰ ਦੇ ਨਾਲ ਕਰਵਾਏ ਤੇ

ਇਨ੍ਹਾਂ ਪਾਵਨ ਇਤਿਹਾਸਕ ਸਸਤਰਾਂ ਦੇ ਇਤਿਹਾਰ ਬਾਰੇ ਵਿਸਥਾਰ ਨਾਲ ਸੰਗਤਾਂ ਨੂੰ ਜਾਣਕਾਰੀ ਦਿੱਤੀ। ਉਪਰੰਤ ਤਖਤ ਸਾਹਿਬ ਵਿਖੇ ਸ੍ਰੀ ਅਖੰਡਪਾਠ ਸਾਹਿਬ ਦੀ ਅਰੰਭਤਾ ਦੀ ਅਰਦਾਸ ਗਿਆਨੀ ਸੁਖਵਿੰਦਰ ਸਿੰਘ ਹੈ¤ਡ ਗ੍ਰੰਥੀ ਤਖਤ ਸ੍ਰੀ ਕੇਸਗੜ੍ਹ ਸਾਹਿਬ ਨੇ ਕੀਤੀ ਤੇ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਜਥੇਦਾਰ ਤਖਤ ਸ੍ਰੀ ਕੇਸਗੜ੍ਹ ਸਾਹਿਬ ਨੇ ਲਿਆ। ਅਰੰਭ ਹੋਏ ਸ੍ਰੀ ਅਖੰਡਪਾਠ ਸਾਹਿਬ ਦਾ ਭੋਗ 17 ਮਾਰਚ ਨੂੰ ਪਵੇਗਾ। ਉਪਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਹੋਲਾ ਮਹੱਲਾ ਅਰੰਭ ਹੋਵੇਗਾ।
ਸਿੰਘ ਸਾਹਿਬ ਗਿਆਨੀ ਮੱਲ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ 17 ਮਾਰਚ ਤੱਕ ਧਾਰਮਿਕ ਸਮਾਗਮ ਕਰਵਾਏ ਜਾਣਗੇ। ਜਿਸ ਵਿੱਚ ਢਾਡੀ, ਕਵੀਸਰੀ, ਕਥਾ ਵਾਚਕ ਤੇ ਰਾਗੀ ਜਥੇ ਸੰਗਤਾਂ ਨੂੰ ਗੁਰੂ ਇਤਿਹਾਸ ਸਰਵਣ ਕਰਵਾਉਣਗੇ।
ਅੱਜ ਉਚੇਚੇ ਤੌਰ ਤੇ ਹੋਲੇ ਮਹੱਲੇ ਦੇ ਅਗਾਊਂ ਪ੍ਰਬੰਧਾਂ ਦੀ ਨਜ਼ਰਸਾਨੀ ਵਾਸਤੇ ਪੁੱਜੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਦੱਸਿਆ ਹੈ ਕਿ ਸ੍ਰੀ ਅਨੰਦਪੁਰ ਸਾਹਿਬ ਹੋਲੇ ਮਹੱਲੇ ਮੌਕੇ ਪੁੱਜਣ ਵਾਲੀਆਂ ਸੰਗਤਾਂ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੁਰੱਖਿਆ ਬੀਮਾਂ ਕਰਵਾਇਆ ਗਿਆ ਹੈ। ਉਨ੍ਹਾਂ ਵਾਹਿਗੁਰੂ ਅੱਗੇ ਅਰਦਾਸ ਬੇਨਤੀ ਕਰਦਿਆਂ ਕਿਹਾ ਕਿ ਅਕਾਲ ਪੁਰਖ ਕਰੇ ਕੇ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ, ਪਰ ਫੇਰ ਵੀ ਚੌਕਸੀ ਤੌਰ ਤੇ ਇਹ ਬੀਮਾਂ ਕਰਵਾਇਆ ਗਿਆ ਹੈ।
ਇਸ ਮੌਕੇ ਸ.ਅਮਰਜੀਤ ਸਿੰਘ ਚਾਵਲਾ, ਬੀਬੀ ਰਣਜੀਤ ਕੌਰ ਮਾਹਲਪੁਰ ਤੇ ਸ. ਖੁਸ਼ਵਿੰਦਰ ਸਿੰਘ ਭਾਟੀਆ ਮੈਂਬਰ ਸ਼੍ਰੋਮਣੀ ਕਮੇਟੀ, ਸ.ਦਲਮੇਘ ਸਿੰਘ ਸਕੱਤਰ, ਸ. ਦਿਲਜੀਤ ਸਿੰਘ ਬੇਦੀ ਤੇ ਸ.ਪਰਮਜੀਤ ਸਿੰਘ ਸਰੋਆ ਵਧੀਕ ਸਕੱਤਰ, ਸ.ਸੁਖਦੇਵ ਸਿੰਘ ਭੁੂਰਾਕੋਹਨਾ ਮੀਤ ਸਕੱਤਰ, ਸ.ਪਰਮਦੀਪ ਸਿੰਘ, ਸ.ਰਣਜੀਤ ਸਿੰਘ ਖਾਲਸਾ, ਸ.ਸੁਖਵਿੰਦਰ ਸਿੰਘ ਮੈਨੇਜਰ ਤਖਤ ਸ੍ਰੀ ਕੇਸਗੜ੍ਹ ਸਾਹਿਬ ਸ. ਸੁਖਵਿੰਦਰ ਸਿੰਘ ਗਰੇਵਾਲ, ਅਮਨਦੀਪ ਸਿੰਘ, ਮਨਦੀਪ ਸਿੰਘ, ਵਧੀਕ ਮੈਨੇਜਰ ਰਣਬੀਰ ਸਿੰਘ ਕਲੋਤਾ, ਸਰੂਪ ਸਿੰਘ, ਐਡਵੋਕੇਟ ਹਰਦੇਵ ਸਿੰਘ ਹੈਪੀ ਤੋਂ ਇਲਾਵਾ ਸਿੱਖ ਸੰਗਤਾਂ ਹਾਜ਼ਰ ਸਨ।

Send this to a friend