May 2, 2026 7:26 am

ਫਰੀਦਕੋਟ ’ਚ ਸੁਖਬੀਰ ਬਾਦਲ ਵਿਰੁੱਧ ਨਾਅਰੇਬਾਜ਼ੀ ਤੇ ਪ੍ਰਦਰਸ਼ਨ

ਫ਼ਰੀਦਕੋਟ, 5 ਸਤੰਬਰ (ਪੀ.ਟੀ.)- ਅਜ ਇਥੇ ਸ਼੍ਰੋਮਣੀ ਅਕਾਲੀ ਦਲ ਦੀ ਇਕ ਪੈਲੇਸ ਵਿਖੇ ਹੋਣ ਜਾ ਰਹੀ ਮੀਟਿੰਗ ਜਿਸ ਨੂੰ ਕਿ ਸੁਖਬੀਰ ਸਿੰਘ ਬਾਦਲ ਵਲੋਂ ਸੰਬੋਧਨ ਕੀਤਾ ਜਾਣਾ ਸੀ, ਤੋਂ ਪਹਿਲਾਂ ਕੁਝ ਸਿਖ ਪ੍ਰਦਰਸ਼ਨਕਾਰੀਆਂ ਵਲੋਂ ਅਕਾਲੀ ਦਲ ਅਤੇ ਸੁਖਬੀਰ ਬਾਦਲ ਵਿਰੁਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।ਨਾਅਰੇਬਾਜ਼ੀ ਕਰ ਰਹੇ ਪ੍ਰਦਰਸ਼ਨਕਾਰੀਆਂ ਨੇ ਬਾਦਲ ਦਲ ਦੇ ਇੱਕ ਅਕਾਲੀ ਵਰਕਰ ਨੂੰ ਬੁਰੀ ਤਰ੍ਹਾਂ ਕੁੱਟ ਸੁੱਟਿਆ। ਪੁਲਿਸ ਵਲੋਂ ਬੜੀ ਮੁਸਤੈਦੀ ਨਾਲ ਮੌਕਾ ਸੰਭਾਲਿਆ ਗਿਆ। ਬਾਅਦ ਵਿੱਚ ਸੁਖਬੀਰ ਸਿੰਘ ਬਾਦਲ ਨੇ ਕੈਪਟਨ ਸਰਕਾਰ ’ਤੇ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੇ ਦੋਸ਼ ਲਾਏ।

Send this to a friend