June 26, 2026 3:55 am

ਨਾਮਜ਼ਦਗੀ ਦੇ ਦੂਸਰੇ ਦਿਨ ਜ਼ਿਲ੍ਹਾ ਪ੍ਰੀਸ਼ਦ ਲਈ 8 ਤੇ ਪੰਚਾਇਤ ਸਮਿਤੀਆਂ ਲਈ 248 ਨਾਮਜ਼ਦਗੀ ਪੱਤਰ ਦਾਖਲ

ਚੰਡੀਗੜ, 5 ਸਤੰਬਰ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਰਾਜ ਦੀਆਂ 22 ਜ਼ਿਲ੍ਹਾ ਪ੍ਰੀਸ਼ਦਾਂ ਅਤੇ 150 ਪੰਚਾਇਤ ਸਮਿਤੀ ਦੀਆਂ ਚੋਣਾਂ ਲਈ ਚਲ ਰਹੇ ਨਾਮਜ਼ਦਗੀ ਦੇ ਦੌਰ ਦੇ ਦੂਸਰੇ ਦਿਨ ਜ਼ਿਲ੍ਹਾ ਪ੍ਰੀਸ਼ਦ ਲਈ 8 ਤੇ ਪੰਚਇਤ ਸਮਿਤੀਆਂ ਲਈ 248 ਨਾਮਜਦਗੀ ਪੱਤਰ ਦਾਖਲ ਕੀਤੇ ਗਏ ਹਨ। ਦਫਤਰ ਰਾਜ ਚੋਣ ਕਮਿਸ਼ਨਰ ਪੰਜਾਬ ਦੇ ਇਕ ਬੁਲਾਰੇ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਨਾਮਜਦਗੀ ਪੱਤਰ ਮਿਤੀ 7 ਸਤੰਬਰ 2018 ਤੱਕ ਦਾਖਲ ਕੀਤੇ ਜਾ ਸਕਣਗੇ। ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਮਿਸ਼ਨ ਨੂੰ ਲਿਖਤੀ ਸ਼ਿਕਾਇਤ ਕੀਤੀ ਗਈ ਸੀ ਕਿ ਬੀ.ਡੀ.ਪੀ.ਉਜ਼ ਆਪਣੇ ਦਫਤਰਾਂ ਵਿੱਚ ਹਾਜਰ ਨਹੀਂ ਹਨ ਜਿਸ ਕਾਰਨ ਉਨ੍ਹਾਂ ਨੂੰ ਇਤਰਾਜਹਣਿਤਾ ਸਰਟੀਫੀਕੇਟ ਲੈਣ ਵਿੱਚ ਦਿੱਕਤ ਆ ਰਹੀ ਹੈ। ਕਮਿਸ਼ਨ ਨੇ ਇਸ ਸ਼ਿਕਾਇਤ ਤੇ ਕਾਰਵਾਈ ਕਰਦਿਆਂ ਰਾਜ ਦੇ  ਸਮੂੰਹ ਡਿਪਟੀ ਕਮਿਸਨਰਜ਼ ਤੋਂ ਰਿਪੋਰਟ ਮੰਗੀ ਹੈ। ਇਸ ਤੋਂ ਇਲਾਵਾ ਰਾਜ ਚੋਣ ਕਮਿਸ਼ਨਰ ਵੱਲੋਂ ਸਬੰਧਤ ਅਧਿਕਾਰੀਆਂ ਨੂੰ ਆਪਣੇ ਦਫਤਰ ਵਿੱਚ ਹਾਜਰ ਰਹਿਣ ਲਈ ਕਿਹਾ ਹੈ।

Send this to a friend