ਰਾਮਪੁਰਾ ਫੂਲ, 5 ਸਤੰਬਰ (ਮਨਦੀਪ ਢੀਂਗਰਾ, ਸੁਖਮੰਦਰ ਰਾਮਪੁਰਾ)- ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਨੂੰ ਉਸ ਸਮੇਂ ਸਫਲਤਾ ਮਿਲੀ ਜਦੋਂ ਥਾਣਾ ਸਿਟੀ ਰਾਮਪੁਰਾ ਦੀ ਪੁਲਸ ਨੇ ਇੱਕ ਨੌਜਵਾਨ ਨੂੰ ਨਸ਼ੀਲੀਆ ਗੋਲੀਆਂ ਸਣੇ ਕਾਬੂ ਕੀਤਾ। ਥਾਣਾ ਸਿਟੀ ਇੰਚਾਰਜ ਗੁਰਪ੍ਰੀਤ ਕੌਰ ਮਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜੀਵ ਕੁਮਾਰ ਵਾਸੀ ਰਾਮਪੁਰਾ ਸਥਾਨਕ ਬੱਸ ਸਟੈਂਡ ਰੋਡ ਤੇ ਜਾ ਰਿਹਾ ਸੀ ਤਾਂ ਉਹ ਪੁਲਸ ਪਾਰਟੀ ਨੂੰ ਵੇਖ ਘਬਰਾ ਗਿਆ। ਸ਼ੱਕ ਪੈਣ ਤੇ ਉਸਦੀ ਤਲਾਸ਼ੀ ਲਈ ਗਈ ਤਾਂ ਉਕਤਾਨ ਦੇ ਹੱਥ ਵਿਚ ਫੜੇ ਲਿਫਾਫੇ ਚੋ 19 ਪੱਤੇ ਕਲੈਵੀਡੋਲ ਨਸ਼ੀਲੀਆਂ ਗੋਲੀਆਂ ਦੇ ਬਰਾਮਦ ਹੋਏ। ਉਕਤ ਕਥਿੱਤ ਦੋਸ਼ੀ ਖਿਲਾਫ ਵੱਖ-ਵੱਖ ਧਰਾਵਾਂ ਅਧੀਨ ਮਾਮਲਾ ਦਰਜ ਲਿਆ ਹੈ ਅਤੇ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ।