Skip to content
Independent perspectives. Global stories.
BREAKING

ਨਗਰ ਸੁਧਾਰ ਟਰੱਸਟ ਦਾ ਸੁਪਰਡੰਟ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

Share this story

ਚੰਡੀਗੜ੍ਹ, 5 ਸਤੰਬਰ (ਪੰਜਾਬ ਟਾਇਮਜ਼ ਬਿਊਰੋ)- ਵਿਜੀਲੈਂਸ ਬਿਓਰੋ, ਪੰਜਾਬ ਨੇ ਨਗਰ ਸੁਧਾਰ ਟਰੱਸਟ ਜ¦ਧਰ ਵਿਖੇ ਤਾਇਨਾਤ ਸੁਪਰਡੰਟ ਨੂੰ 9,000 ਰੁਪਏ ਰਿਸ਼ਵਤ ਲੈਂਦਿਆ ਕਾਬੂ ਕੀਤਾ। ਅੱਜ ਇਥੇ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਨਗਰ ਸੁਧਾਰ ਟਰੱਸਟ ਜ¦ਧਰ ਵਿਖੇ ਤਾਇਨਾਤ ਸੁਪਰਡੰਟ ਮਹਿੰਦਰਪਾਲ ਨੂੰ ਚੇਤਨ ਸਰੀਨ ਵਾਸੀ ਪ੍ਰੀਤ ਨਗਰ, ਜ¦ਧਰ ਦੀ ਸ਼ਿਕਾਇਤ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦੇ ਦੋਸਤਾਂ ਦੇ ਪਲਾਟ ਗੁਰੂ ਗੋਬਿੰਦ ਸਿੰਘ ਐਵੀਨਿਊ ਵਿਚ ਹਨ ਅਤੇ ਨਗਰ ਸੁਧਾਰ ਟਰੱਸਟ ਨੂੰ ਪਲਾਟ ਟਰਾਂਸਫਟਰ ਕਰਨ ਦੇ ਅਧਿਕਾਰ ਦਿੱਤੇ ਹੋਏੇ ਹਨ। ਨਗਰ ਸੁਧਾਰ ਟਰੱਸਟ ਜ¦ਧਰ ਵਿਖੇ ਤਾਇਨਾਤ ਸੁਪਰਡੰਟ ਮਹਿੰਦਰਪਾਲ ਵਲੋਂ ਪਲਾਟਾਂ ਦੇ ਟਰਾਂਸਫਰ ਪੱਤਰ ਜਾਰੀ ਕਰਨ ਬਦਲੇ 9000 ਰੁਪਏ ਦੀ ਮੰਗ ਕੀਤੀ ਗਈ ਹੈ।

WRITTEN BY