ਚੰਡੀਗੜ੍ਹ, 15 ਮਾਰਚ (ਪੀ.ਟੀ.ਬਿਊਰੋ)-ਭਾਰਤੀ ਚੋਣ ਕਮਿਸ਼ਨ ਨੇ ਉਨ੍ਹਾਂ ਸਾਰੇ ਪੋ¦ਿਗ ਸਟੇਸ਼ਨਾਂ ਜਿਥੇ 9 ਮਾਰਚ ਨੂੰ ਕੋਈ ਨਵੀਂ ਵੋਟ ਬਣਾਉਣ ਲਈ ਫਾਰਮ ਪ੍ਰਾਪਤ ਨਹੀਂ ਹੋਏ ਹਨ ਵਿਖੇ 16 ਮਾਰਚ ਨੂੰ ਦੂਸਰਾ ਵਿਸ਼ੇਸ਼ ਕੈਂਪ ਲਾਏ ਜਾਣ ਦੇ ਨਿਰਦੇਸ਼ ਜਾਰੀ ਕੀਤੇ ਹਨ।ਇਹ ਜਾਣਕਾਰੀ ਦਿੰਦਿਆਂ ਦਫਤਰ ਮੁੱਖ ਚੋਣ ਅਧਿਕਾਰੀ, ਪੰਜਾਬ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਰਾਜ ਦੇ ਸਮੂਹ ਡਿਪਟੀ ਕਮਿਸ਼ਨਰਾਂ-ਕਮ-ਜਿਲ੍ਹਾ ਚੋਣ ਅਧਿਕਾਰੀਆਂ ਨੂੰ ਇਸ ਸਬੰਧੀ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਅਤੇ ਇਨ੍ਹਾਂ ਕੈਂਪਾਂ ਦਾ ਮਕਸਦ ਉਹਨਾਂ ਸਾਰੇ ਵਿਅਕਤੀਆਂ ਨੂੰ ਵੋਟਰ ਵਜੋਂ ਦਰਜ ਹੋਣ ਦਾ ਮੌਕਾ ਪ੍ਰਦਾਨ ਕਰਨਾ ਹੈ ਜੋ ਹੁਣ ਤੱਕ ਅਜਿਹਾ ਨਹੀਂ ਕਰ ਸਕੇ। ਉਨ੍ਹਾਂ ਕਿਹਾ ਕਿ ਜਿਲ੍ਹਾ ਚੋਣ ਅਧਿਕਾਰੀਆਂ ਨੂੰ ਕਿਹਾ ਗਿਆ ਹੈ ਕਿ ਉਹ ਵਿਸ਼ੇਸ਼ ਕੈਂਪ ਦੌਰਾਨ ਪ੍ਰਾਪਤ ਹੋਣ ਵਾਲੇ ਫਾਰਮਾਂ ਬਾਰੇ ਫੈਸਲਾ ਕਰਦਿਆਂ 27 ਮਾਰਚ ਤੱਕ ਇਨ੍ਹਾਂ ਵਿਅਕਤੀਆਂ ਦੇ ਨਾਂ ਚੋਣ ਸੂਚੀਆਂ ਵਿਚ ਦਰਜ ਕਰਨ ਅਤੇ ਇਸ ਸਬੰਧੀ ਮੁੱਖ ਚੋਣ
ਅਧਿਕਾਰੀ ਦਫਤਰ ਨੂੰ 18 ਮਾਰਚ ਨੂੰ ਰਿਪੋਰਟ ਭੇਜੀ ਜਾਵੇ। ਇਸੇ ਦੌਰਾਨ ਹੁਣ ਤੱਕ 42855 ਲਾਇਸੰਸੀ ਹਥਿਆਰ ਜਮ੍ਹਾਂ ਕਰਵਾ ਲਏ ਗਏ ਹਨ ਅਤੇ 3604 ਗੈਰ-ਜਮਾਨਤੀ ਵਰੰਟਾਂ ਵਿਚੋਂ 2150 ਲਾਗੂ ਕਰ ਦਿੱਤੇ ਗਏ ਹਨ। ਇਸ ਤੋਂ ਇਲਾਵਾ 320 ਵਿਅਕਤੀਆਂ ਦੀ ਆਗਾਮੀ ਲੋਕ ਸਭਾ ਚੋਣਾਂ ਵਿਚ ਗੜਬੜੀ ਦੇ ਸੰਭਾਵੀ ਸ੍ਰੋਤ ਵਜੋਂ ਸਨਾਖਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਲੋਕ ਸਭਾ ਚੋਣਾਂ ਦੇ ਸਬੰਧ ਵਿਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਚੁਸਤ-ਦਰੁਸਤ ਬਣਾਉਣ ਲਈ ਹੁਣ ਤੱਕ ਵੱਖ ਵੱਖ ਥਾਵਾਂ ’ਤੇ ਅਤੇ ਵੱਖ ਵੱਖ ਸਮਿਆਂ ’ਤੇ 1899 ਪੁਲਿਸ ਨਾਕੇ ਲਾਏ ਜਾ ਚੁੱਕੇ ਹਨ।