June 23, 2026 11:29 am

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੱਲ੍ਹ ਛੁੱਟੀ ਦਾ ਐਲਾਨ

ਚੰਡੀਗੜ, 8 ਸਤੰਬਰ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ‘ਤੇ ਪੰਜਾਬ ਸਰਕਾਰ ਨੇ 10 ਸਤੰਬਰ (ਸੋਮਵਾਰ) ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ (ਸ੍ਰੀ ਹਰਮੰਦਿਰ ਸਾਹਿਬ ਵਿਖੇ 1604 ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਥਾਪਨਾ) ਪਵਿਤਰ ਪ੍ਰਕਾਸ਼ ਪੁਰਬ ਮੌਕੇ ਗਜਟਿਡ ਜਨਤਕ ਛੁਟੀ ਕਰਨ ਦਾ ਐਲਾਨ ਕੀਤਾ ਹੈ।ਇਸ ਦਾ ਪ੍ਰਗਟਾਵਾ ਕਰਦੇ ਹੋਏ ਅਜ ਇਥੇ ਮੁਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦਸਿਆ ਕਿ ਪੰਜਾਬ ਸਰਕਾਰ , ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿਦਿਅਕ ਸੰਸਥਾਵਾਂ ਦੇ ਦਫ਼ਤਰ ਇਸ ਮੌਕੇ ਬੰਦ ਰਹਿਣਗੇ। ਇਸ ਤੋਂ ਪਹਿਲਾਂ ਇਹ ਛੁਟੀ ਸੂਬਾ ਸਰਕਾਰ ਦੀਆਂ ਰਾਖਵੀਆਂ ਛੁਟੀਆਂ ਦੀ ਸੂਚੀ ਵਿਚ ਸ਼ਾਮਲ ਕੀਤੀ ਗਈ ਸੀ।

Send this to a friend