May 2, 2026 10:33 pm

2019 ਵਿੱਚ ਜਿੱਤ ਤੋਂ ਬਾਅਦ ਭਾਜਪਾ 50 ਸਾਲ ਰਾਜ ਕਰੇਗੀ : ਅਮਿਤ ਸ਼ਾਹ

ਪ੍ਰਧਾਨ ਮੰਤਰੀ ਵੱਲੋਂ ਕਾਂਗਰਸ ਅਤੇ ਮਹਾਗਠਬੰਦਨ ਦੀ ਅਲੋਚਨਾ

ਨਵੀਂ ਦਿੱਲੀ, 9 ਸਤੰਬਰ- ਭਾਰਤੀ ਜਨਤਾ ਪਾਰਟੀ ਦੀ ਦੋ ਰੋਜ਼ਾ ਕੌਮੀ ਕਾਰਜਕਾਰਨੀ ਦੀ ਬੈਠਕ ਦੇ ਆਖਰੀ ਦਿਨ ਪਾਰਟੀ ਦੇ ਕੌਮੀ ਪ੍ਰਧਾਨ ਸ੍ਰੀ ਅਮਿਤ ਸ਼ਾਹ ਨੇ ਦਾਅਵਾ ਕੀਤਾ ਹੈ ਕਿ 2019 ਵਿੱਚ ਲੋਕ ਸਭਾ ਚੋਣਾਂ ਜਿੱਤਣ ਤੋਂ ਬਾਅਦ ਭਾਜਪਾ ਨੂੰ ਕੋਈ 50 ਸਾਲ ਰਾਜ ਗੱਦੀ ਤੋਂ ਉਠਾ ਨਹੀਂ ਸਕੇਗਾ। ਇਸ ਮੌਕੇ ’ਤੇ ਆਪਣੇ ਭਾਸ਼ਣ ਵਿੱਚ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਕਾਂਗਰਸ ਲੀਡਰਸ਼ਿਪ ਅਤੇ ਮਹਾਗਠਬੰਦਨ ਦੀ ਕਰੜੀ ਅਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਦੇਸ਼ ਦੇ ਲੋਕਾਂ ਤੋਂ ਇਲਾਵਾ ਕਾਂਗਰਸ ਦੇ ਵਰਕਰ ਵੀ ਕਾਂਗਰਸ ਦੀ ਲੀਡਰਸ਼ਿਪ ਨੂੰ ਪ੍ਰਵਾਨ ਕਰਨ ਲਈ ਤਿਆਰ ਨਹੀਂ ਕਿਉਂਕਿ ਉਨ੍ਹਾਂ ਵਿੱਚ ਦੇਸ਼ ਦੀ ਅਗਵਾਈ ਕਰਨ ਦੀ ਯੋਗਤਾ ਨਹੀਂ ਹੈ। ਪ੍ਰਧਾਨ ਮੰਤਰੀ ਨੇ ਮਹਾਂਗਠਬੰਦਨ ਦੇ ਸੰਕਲਪ ਦੀ ਵੀ ਤਿੱਖੀ ਅਲੋਚਨਾ ਕੀਤੀ। ਬੈਠਕ ’ਚ ਇਸ ਸਾਲ ਦੇ ਅਖੀਰ ਤਕ ਮਧ ਪ੍ਰਦੇਸ਼, ਛਤੀਸਗੜ੍ਹ ਅਤੇ ਰਾਜਸਥਾਨ ਸਮੇਤ ਪੰਜ ਰਾਜਾਂ ’ਚ ਹੋਣ ਵਾਲੀਆਂ ਵਿਧਾਨਸਭਾ ਚੋਣਾਂ ’ਚ ਜਿਤ ਲਈ ਪੂਰਾ ਜੋਰ ਲਗਾਉਣ ਦਾ ਫੈਸਲਾ ਲਿਆ ਹੈ।

Send this to a friend