June 20, 2026 8:39 pm

ਸ. ਨਵਜੋਤ ਸਿੰਘ ਸਿੱਧੂ ਵੱਲੋਂ ਬਾਦਲ ਪਿਓ-ਪੁੱਤ ਨੂੰ ਪੰਥ ’ਚੋਂ ਛੇਕਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਪੱਤਰ

ਅੰਮ੍ਰਿਤਸਰ, 14 ਸਤੰਬਰ- ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿਧੂ ਅਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪਹੁੰਚੇ ਹਨ। ਜਾਣਕਾਰੀ ਮੁਤਾਬਕ ਇਸ ਦੌਰਾਨ ਸਿਧੂ ਨੇ ਸਾਬਕਾ ਮੁਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਉਨ੍ਹਾਂ ਦੇ ਪੁਤਰ ਸੁਖਬੀਰ ਸਿੰਘ ਬਾਦਲ ਨੂੰ ਪੰਥ ‘ਚੋਂ ਛੇਕਣ ਲਈ ਸ੍ਰੀ ਅਕਾਲ ਤਖਤ ਸਾਹਿਬ ਨੂੰ ਲਿਖਤੀ ਸ਼ਿਕਾਇਤ ਦਿਤੀ ਹੈ। ਦਸਿਆ ਜਾ ਰਿਹਾ ਹੈ ਕਿ ਉਥੇ ਜਥੇਦਾਰ ਖੁਦ ਹਾਜ਼ਰ ਨਹੀਂ ਸਨ ਪਰ ਸਿਧੂ ਵਲੋਂ ਬੰਦ ਲਿਫਾਫੇ ‘ਚ ਇਹ ਚਿਠੀ ਜਥੇਦਾਰ ਲਈ ਸਕਤਰੇਤ ਦੇ ਅਮਲੇ ਨੂੰ ਸੌਂਪ ਦਿਤੀ।ਸਿਧੂ ਨੇ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਬੇਅਦਬੀ ਦੀਆਂ ਘਟਨਾਵਾਂ ‘ਚ ਗੈਰ-ਜ਼ਿੰਮੇਵਾਰਾਨਾ ਵਤੀਰੇ ਕਾਰਨ ਦੋਵਾਂ ਨੂੰ ਪੰਥ ‘ਚੋਂ ਕਢਣ ਲਈ ਇਹ ਸ਼ਿਕਾਇਤ ਦਿਤੀ ਹੈ।

Send this to a friend