ਸ਼ਾਂਤਮਈ ਤੇ ਨਿਰਪੱਖ ਕਰਵਾਉਣ ਲਈ ਮੁਕੰਮਲ ਤਿਆਰੀ
ਚੰਡੀਗੜ੍ਹ, 18 ਸਤੰਬਰ- ਪ੍ਰਸ਼ਾਸਨ ਵਲੋਂ 19 ਸਤੰਬਰ ਨੂੰ ਹੋ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਨੂੰ ਸ਼ਾਂਤਮਈ, ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਜਿਸ ਤਹਿਤ ਪੋ¦ਿਗ ਬੂਥਾਂ ’ਤੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਹਜ਼ਾਰ ਕਰਮਚਾਰੀ ਨੂੰ ਤਾਇਨਾਤ ਕੀਤੇ ਗਏ ਹਨ। ਚੋਣ ਅਧਿਕਾਰੀਆਂ ਨੇ ਚੋਣਾਂ ਲਈ ਕੀਤੇ ਗਏ ਸਮੁੱਚੇ ਪ੍ਰਬੰਧਾਂ ’ਤੇ ਤਸਲੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵਲੋਂ ਇਹ ਚੋਣਾਂ ਨਿਰਪੱਖ,ਸ਼ਾਂਤਮਈ ਤੇ ਪਾਰਦਰਸ਼ੀ ਢੰਗ ਨਾਲ ਕਰਵਾਈਆਂ ਜਾਣਗੀਆਂ। ਅਧਿਕਾਰੀਆਂ ਨੇ ਦੱਸਿਆ ਕਿ ਚੋਣ ਪਾਰਟੀਆਂ ਨੂੰ ਚੋਣਾਂ ਨਾਲ ਸਬੰਧਿਤ ਸਮੱਗਰੀ ਸਮੇਤ ਚੋਣ ਬੂਥਾਂ ਉਪਰ ਭੇਜ ਦਿੱਤਾ ਗਿਆ ਹੈ। ਸੁਰੱਖਿਆ ਦੇ ਕਰੜੇ ਪ੍ਰਬੰਧ ਕੀਤੇ ਗਏ ਹਨ। ਉੱਚ ਅਧਿਕਾਰੀਆਂ ਵਲੋਂ ਪੋ¦ਿਗ ਸਟਾਫ਼ ਅਤੇ ਡਿਊਟੀ ’ਤੇ ਤਾਇਨਾਤ ਪੁਲਿਸ ਅਧਿਕਾਰੀਆਂ ਨਾਲ ਵਿਸਥਾਰ ਵਿਚ ਗੱਲਬਾਤ ਕੀਤੀ ਗਈ। ਉਨ੍ਹਾਂ ਚੋਣ ਡਿਊਟੀ ’ਤੇ ਤਾਇਨਾਤ ਸਟਾਫ਼ ਨੂੰ ਆਪਣੀ ਡਿਊਟੀ ਪੂਰੀ ਲਗਨ ਤੇ ਤਨਦੇਹੀ ਨਾਲ ਨਿਭਾਉਣ ਲਈ ਕਿਹਾ ਗਿਆ ਤਾਂ ਜੋ ਚੋਣ ਪ੍ਰਕਿਰਿਆ ਨੂੰ ਸ਼ਾਂਤਮਈ ਤੇ ਨਿਰਪੱਖ ਢੰਗ ਨਾਲ ਨੇਪਰੇ ਚਾੜਿਆ ਜਾ ਸਕੇ।