May 4, 2026 5:43 am

ਲਗਾਤਾਰ ਬਰਸਾਤ ਨੇ ਪਿਛਲੇ ਕਈ ਸਾਲਾਂ ਦੇ ਰਿਕਾਰਡ ਤੋੜੇ

ਮਸਤੂਆਣਾ ਸਾਹਿਬ, 24 ਸਤੰਬਰ (ਜਸਵਿੰਦਰ ਸਿੰਘ ਜੱਸੀ)- ਬੀਤੇ ਦਿਨੀਂ ਪਏ ਭਾਰੀ ਮੀਂਹ ਨੇ ਪਿਛਲੇ ਕਈ ਸਾਲਾਂ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਮੌਸਮ ਵਿਭਾਗ ਵੱਲੋਂ ਭਾਰੀ ਬਾਰਿਸ਼ ਦੀ ਚਿਤਾਵਨੀ ਪਹਿਲਾਂ ਹੀ ਦੇ ਦਿੱਤੀ ਗਈ ਸੀ ਪਰ ਇਸ ਦੇ ਬਾਵਜੂਦ ਪ੍ਰਸ਼ਾਸਨ ਨੇ ਬਰਸਾਤੀ ਪਾਣੀ ਦੀ ਨਿਕਾਸੀ ਲਈ ਕੋਈ ਠੋਸ ਉਪਰਾਲੇ ਨਹੀਂ ਕੀਤੇ, ਜਿਸ ਕਾਰਨ ਕਿਸਾਨਾਂ ਦੀ ਫਸਲ ਦਾ ਹੱਦ ਤੋਂ ਜ਼ਿਆਦਾ ਨੁਕਸਾਨ ਹੋ ਚੁੱਕਾ ਹੈ ਅਤੇ ਦੁਕਾਨਦਾਰਾਂ, ਨੌਕਰੀ ਪੇਸ਼ਾ ਵਿਅਕਤੀਆਂ ਨੂੰ ਆਪਣੀ ਮੰਜ਼ਿਲ ਤੱਕ ਪਹੁੰਚਣ ’ਚ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਈ ਵਾਹਨ ਤਾਂ ਮੀਂਹ ਵਾਲੇ ਪਾਣੀ ਦੇ ਵਿਚਕਾਰ ਹੀ ਬੰਦ ਹੋ ਗਏ ਅਤੇ ਲੋਕਾਂ ਨੂੰ ਧੱਕਾ ਲਾ ਕੇ ਘਰਾਂ ਤੱਕ ਲਿਜਾਣੇ ਪਏ। ਸ਼ਹਿਰ ਅਤੇ ਪਿੰਡਾਂ ਦੇ ਕਈ ਹਿੱਸਿਆਂ ਵਿਚ ਪਾਣੀ ਜਮ੍ਹਾ ਹੋ ਗਿਆ। ਕਈ ਇਲਾਕੇ ਤਾਂ ਅਜਿਹੇ ਵੀ ਸਨ, ਜਿਨ੍ਹਾਂ ਵਿਚ ਪਹਿਲੀ ਵਾਰ ਇੰਨਾ ਬਰਸਾਤੀ ਪਾਣੀ ਜਮ੍ਹਾ ਹੋਇਆ।

Send this to a friend