ਫਰੀਦਕੋਟ, 25 ਸੰਤਬਰ, (ਗੁਰਜੀਤ ਰੋਮਾਣਾ, ਰਜਿੰਦਰ ਅਰੋੜਾ)- ਜ਼ਿਲ੍ਹਾ ਮੈਜਿਸਟ੍ਰੇਟ ਫਰੀਦਕੋਟ ਸ੍ਰੀ ਰਾਜੀਵ ਪਰਾਸ਼ਰ, ਆਈ.ਏ.ਐਸ. ਨੇ ਫੌਜਦਾਰੀ ਜ਼ਾਬਤਾ ਸੰਘਤਾ 1971 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਫਰੀਦਕੋਟ ‘ਚ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ । ਇਹ ਆਦੇਸ਼ 14 ਨਵੰਬਰ 2018 ਤਕ ਲਾਗੂ ਰਹਿਣਗੇ।ਪੂਰਵ ਪ੍ਰਵਾਨਗੀ ਲਏ ਬਿਨਾਂ ਜਨਤਕ ਛਪੜ ਪੂਰਨ ਤੇ ਪਾਬੰਦੀ ਜ਼ਿਲ੍ਹਾ ਮੈਜਿਸਟ੍ਰੇਟ ਫਰੀਦਕੋਟ ਨੇ ਜਿਲ੍ਹਾ ਫਰੀਦਕੋਟ ਦੇ ਪੇਂਡੂ ਖੇਤਰਾਂ ਵਿਚ ਜਨਤਕ ਛਪੜ ਪੂਰਨ ਤੇ ਪਾਬੰਦੀ ਲਗਾਈ ਹੈ । ਉਨ੍ਹਾਂ ਦਸਿਆ ਕਿ ਪੇਂਡੂ ਖੇਤਰਾਂ ਵਿਚ ਆਮ ਲੋਕਾਂ/ਪੰਚਾਇਤਾਂ ਵਲੋਂ ਜਨਤਕ ਛਪੜ ਪੂਰਨ ਦਾ ਕੰਮ ਕੀਤਾ ਜਾਂਦਾ ਹੈ ਜਿਸ ਕਰਕੇ ਪਿੰਡਾਂ ਦੇ ਪਾਣੀ ਦਾ ਵਹਾਓ ਰੁਕ ਜਾਂਦਾ ਹੈ ਜਿਸ ਕਾਰਨ ਝਗੜਾ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਜਿਸ ਕਰਕੇ ਇਹ ਪਾਬੰਦੀ ਲਗਾਈ ਗਈ ਹੈ।ਉਨ੍ਹਾਂ ਕਿਹਾ ਕਿ ਪੇਂਡੂ ਖੇਤਰਾਂ ਵਿਚ ਕੋਈ ਵੀ ਵਿਅਕਤੀ/ਪੰਚਾਇਤ ਨਿਮਨ ਹਸਤਾਖਰ, ਸਬੰਧਤ ਉਪ ਮੰਡਲ ਮੈਜਿਸਟ੍ਰੇਟ ਜਾਂ ਸਬੰਧਤ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਪਾਸੋਂ ਪੂਰਵ ਪ੍ਰਵਾਨਗੀ ਲਏ ਬਿਨ੍ਹਾਂ ਜਨਤਕ ਛਪੜ ਨਹੀਂ ਪੂਰੇਗਾ ।ਇਹ ਪਾਬੰਦੀ 14 ਨਵਬੰਰ 2018 ਤਕ ਲਾਗੂ ਰਹੇਗੀ।
ਜਲਸੇ ਰੈਲੀਆਂ ਤੇ ਪਾਬੰਦੀ- ਜਿਲ੍ਹਾ ਮੈਜਿਸਟ੍ਰੇਟ ਫਰੀਦਕੋਟ ਨੇ ਇਕ ਹੋਰ ਹੁਕਮ ਰਾਹੀਂ ਜਿਲ੍ਹਾ ਫਰੀਦਕੋਟ ਅੰਦਰ ਪਬਲਿਕ ਸਥਾਨਾਂ ਤੇ ਸ਼ਾਮੇਆਣਾ ਲਗਾਕੇ ਧਾਰਮਿਕ ਪ੍ਰੋਗਰਾਮ, ਜਲਸੇ, ਰੈਲੀਆਂ ਆਦਿ ਕਰਨ ਤੇ ਪਾਬੰਦੀ ਲਗਾਈ ਹੈ । ਹੁਕਮਾਂ ਵਿਚ ਕਿਹਾ ਗਿਆ ਹੈ ਕਿ ਪ੍ਰਵਾਨਗੀ ਲਏ ਬਿਨਾ ਗਲੀ, ਮੁਹਲਿਆਂ, ਬਜ਼ਾਰਾਂ ਦੇ ਆਮ ਰਸਤਿਆਂ ਵਿਚ ਅਤੇ ਪਬਲਿਕ ਸਥਾਨਾਂ ਤੇ ਸ਼ਾਮੇਆਣਾ ਲਗਾਕੇ ਧਾਰਮਿਕ ਪ੍ਰੋਗਰਾਮ ਜਲਸੇ, ਰੈਲੀਆਂ ਆਦਿ ਕੀਤੇ ਜਾਂਦੇ ਹਨ। ਜਿਸ ਨਾਲ ਆਵਾਜਾਈ ਵਿਚ ਵਿਘਨ ਪੈਂਦਾ ਹੈ ਅਤੇ ਜਨਤਕ ਸ਼ਾਂਤੀ ਭੰਗ ਹੋ ਜਾਂਦੀ ਹੈ । ਇਸ ਲਈ ਜਿਲ੍ਹਾ ਮੈਜਿਸਟ੍ਰੇਟ ਨੇ ਬਿਨਾ ਪ੍ਰਵਾਨਗੀ ਲਏ ਬਿਨਾਂ ਗਲੀ, ਮੁਹਲਿਆਂ, ਬਜ਼ਾਰਾਂ ਦੇ ਆਮ ਰਸਤਿਆਂ ਵਿਚ ਅਤੇ ਪਬਲਿਕ ਸਥਾਨਾਂ ਤੇ ਸ਼ਾਮੇਆਣਾ ਲਗਾਕੇ ਕੋਈ ਵੀ ਧਾਰਮਿਕ ਪ੍ਰੋਗਰਾਮ , ਜਲਸੇ, ਰੈਲੀਆਂ ਆਦਿ ਕਰਨ ਤੇ ਪਾਬੰਦੀ ਲਗਾਈ ਹੈ। ਇਹ ਪਾਬੰਦੀ 14 ਨਵੰਬਰ 2018 ਤਕ ਲਾਗੂ ਰਹੇਗੀ।
ਤੀਹਰੀ ਸਵਾਰੀ, ਬਿਨਾ ਨੰਬਰ ਪਲੇਟਾਂ, ਘਟ ਉਮਰ ਦੇ ਵਿਅਕਤੀਆਂ ਨੂੰ ਵਹੀਕਲਾਂ ਦੀ ਵਰਤੋਂ ਤੇ ਪਾਬੰਦੀ- ਜਿਲ੍ਹਾ ਮੈਜਿਸਟ੍ਰੇਟ ਫਰੀਦਕੋਟ ਨੇ ਜਿਲ੍ਹਾ ਫਰੀਦਕੋਟ ਅੰਦਰ ਦੋ ਪਹੀਆਂ ਵਹੀਕਲਾਂ ਪਿਛੇ ਤੀਹਰੀ ਸਵਾਰੀ ( ਸਿਵਾਏ ਔੌਰਤਾਂ ਤੇ ਬਚੇ) ਬਿਠਾਉਣ, ਬਿਨਾਂ ਨੰਬਰ ਪਲੇਟਾਂ ਦੇ, 18 ਸਾਲ ਤੋਂ ਘਟ ਉਮਰ ਦੇ ਵਿਅਕਤੀਆਂ ਨੂੰ ਵਹੀਕਲਾਂ ( ਮੋਟਰਸਾਈਕਲ ਅਤੇ ਸਕੂਟਰ) ਦੀ ਵਰਤੋਂ ਕਰਨ ਅਤੇ ਵਖ ਵਖ ਆਵਾਜ਼ਾਂ ਵਾਲੇ ਹਾਰਨ ਅਤੇ ਵਹੀਕਲਾਂ ਦੇ ਸੈਲੰਸਰ ਕਢਵਾ ਕੇ ਵਖਰੀ ਕਿਸਮ ਦੀਆਂ ਡਰਾਉਣੀਆਂ ਆਵਾਜ਼ਾਂ ਪੈਦਾ ਕਰਨ ਤੇ ਪੂਰਨ ਤੌਰ ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ । ਇਹ ਪਾਬੰਦੀ 14 ਨਵੰਬਰ 2018 ਤਕ ਜਾਰੀ ਰਹੇਗੀ ।
ਚਾਇਨਾ ਡੋਰ ਵੇਚਣ ਤੇ ਪਾਬੰਦੀ- ਜਿਲ੍ਹਾ ਮੈਜਿਸਟ੍ਰੇਟ ਫਰੀਦਕੋਟ ਵਲੋਂ ਇਕ ਹੋਰ ਜਾਰੀ ਕੀਤੇ ਵਖਰੇ ਹੁਕਮਾਂ ਰਾਹੀਂੇ ਜਿਲ੍ਹਾ ਫਰੀਦਕੋਟ ਦੀ ਹਦੂਦ ਅੰਦਰ ਪਤੰਗਾਂ ਆਦਿ ਦੀ ਵਰਤੋਂ ਲਈ ਚਾਈਨਾ ਡੋਰ ਵੇਚਣ, ਸਟੋਰ ਕਰਨ ਅਤੇ ਵਰਤੋਂ ਕਰਨ ਤੇ ਪੂਰਨ ਤੌਰ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ । ਉਨ੍ਹਾਂ ਨੇ ਦਸਿਆ ਕਿ ਪਤੰਗਾਂ ਉਡਾਉਣ ਲਈ ਚਾਈਨਾ ਡੋਰ ਦੀ ਵਰਤੋਂ ਕਾਫੀ ਮਾਤਰਾ ਵਿਚ ਕੀਤੀ ਜਾਂਦੀ ਹੈ । ਚਾਈਨਾ ਡੋਰ ਸੂਤੀ ਧਾਗੇ ਤੋਂ ਹਟ ਕੇ ਪਲਾਸਟਿਕ ਦੀ ਬਣੀ ਹੁੰਦੀ ਹੈ ਜੋ ਕਾਫੀ ਮਜ਼ਬੂਤ ਹੁੰਦੀ ਹੈ ਜਿਸ ਦੇ ਨਾਲ ਪਤੰਗ ਉਡਾਉਣ ਵਾਲਿਆਂ ਦੇ ਹਥ ਤੇ ਉਂਗਲਾਂ ਕਟਣ, ਸਾਇਕਲ ਅਤੇ ਸਕੂਟਰ ਚਾਲਕਾਂ ਦੇ ਗਲ ਤੇ ਕੰਨ ਕਟਣ ਆਦਿ ਦੀਆਂ ਘਟਨਾਵਾਂ ਵਾਪਰ ਦੀਆਂ ਹਨ ਅਤੇ ਇਹ ਡੋਰ ਮਨੁਖੀ ਜਾਨਾਂ ਤੇ ਪਸ਼ੂ/ਪੰਛੀਆਂ ਲਈ ਘਾਤਕ ਸਿਧ ਹੁੰਦੀ ਹੈ । ਇਸ ਸਭ ਦੇ ਮਦੇਨਜ਼ਰ ਜਿਲ੍ਹਾ ਮੈਜਿਸਟ੍ਰੇਟ ਨੇ ਚਾਈਨਾ ਡੋਰ ਵੇਚਣ, ਸਟੋਰ ਕਰਨ ਅਤੇ ਵਰਤੋਂ ਕਰਨ ਤੇ ਪੂਰਨ ਪਾਬੰਦੀ ਲਗਾਈ ਹੈ । ਇਹ ਪਾਬੰਦੀ 14 ਨਵਬੰਰ 2018 ਤਕ ਜਾਰੀ ਰਹੇਗੀ।
ਹੁਕਾ ਬਾਰ ਪੀਣ ਤੇ ਪਾਬੰਦੀ- ਜਿਲ੍ਹਾ ਮੈਜਿਸਟ੍ਰੇਟ ਫਰੀਦਕੋਟ ਨੇ ਜਿਲ੍ਹਾ ਫਰੀਦਕੋਟ ਦੀ ਹਦੂਦ ਅੰਦਰ ਹੁਕਾ ਬਾਰਾਂ ਤੇ ਪਾਬੰਦੀ ਲਗਾਈ ਹੈ । ਜਿਲ੍ਹੇ ਅੰਦਰ ਕਿਸੇ ਵੀ ਦੁਕਾਨ,ਹੋਟਲ, ਰੈਸਟੋਰੈਂਟ ਅਤੇ ਹੋਰ ਜਨਤਕ ਸਥਾਨਾਂ ਵਿਚ ਹੁਕਾ ਪੀਣ ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਹੈ । ਇਹ ਪਾਬੰਦੀ 14 ਨਵੰਬਰ 2018 ਤਕ ਜਾਰੀ ਰਹੇਗੀ।