ਚੰਡੀਗੜ੍ਹ, 26 ਸਤੰਬਰ (ਪੰਜਾਬ ਟਾਇਮਜ਼ ਬਿਊਰੋ)- ਕੇਂਦਰ ਸਰਕਾਰ ਨੇ 1976 ਕਰੋੜ ਰੁਪਏ ਦੀ ਲਾਗਤ ਵਾਲੇ ਸਰਹੰਦ ਤੇ ਰਾਜਥਾਨ ਫੀਡਰ ਦੇ ਮੁੜ ਉਸਾਰੀ ਪ੍ਰਾਜੈਕਟ ਨੂੰ ਮਨਜ਼ੂਰੀ ਦੇ ਦਿਤੀ ਹੈ। ਇਹ ਜਾਣਕਾਰੀ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਟਵਿਟ ਕਰਕੇ ਦਿਤੀ ਹੈ। ਉਨ੍ਹਾਂ ਦਸਿਆ ਕਿ ਇਸ ਪ੍ਰਾਜੈਕਟ ਨਾਲ ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੂੰ ਫਾਇਦਾ ਮਿਲੇਗਾ। ਪ੍ਰਾਜੈਕਟ ਦੇ ਲਾਗੂ ਹੋਣ ਨਾਲ ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ ਅਤੇ ਫਿਰੋਜ਼ਪੁਰ ਦੇ ਜ਼ਿਲਿਆਂ ਨੂੰ 84800 ਹੈਕਟੇਅਰ ਜ਼ਮੀਨ ਮੁੜ ਉਪਜਾਊ ਹੋ ਜਾਵੇਗੀ।ਬੀਬਾ ਹਰਸਿਮਰਤ ਕੌਰ ਬਾਦਲ ਨੇ ਇਕ ਹੋਰ ਟਵੀਟ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਹੋਰ ਕੈਬਨਿਟ ਮੰਤਰੀਆਂ ਦਾ ਧੰਨਵਾਦ ਕੀਤਾ ਹੈ।