Skip to content
Independent perspectives. Global stories.
BREAKING

ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ ਵੱਲੋਂ ਸ਼ਹੀਦ ਹੈਪੀ ਸਿੰਘ ਦੇ ਨਾਲ ਦੁੱਖ ਦਾ ਪ੍ਰਗਟਾਵਾ

Share this story

ਮੌੜ ਮੰਡੀ, 30 ਸਤੰਬਰ (ਹਰਮਿੰਦਰ ਸਿੰਘ ਅਵਿਨਾਸ਼, ਸੰਜੀਵ ਕੁਮਾਰ ਨੋਟੀ)- ਬੀਤੇ ਦਿਨੀਂ ਜੰਮੂ ਕਸ਼ਮੀਰ ਸਿੰਘ ਇਕ ਅੱਤਵਾਦੀ ਹਮਲੇ ਵਿਚ ਸ਼ਹੀਦ ਹੋਏ ਭਾਰਤੀ ਫੌਜ ਦੇ ਨੌਜਵਾਨ ਹੈਪੀ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਅੱਜ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਵੱਲੋਂ ਸ਼ਹੀਦ ਦੇ ਘਰ ਪਹੁੰਚ ਕੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਜਨਮੇਜਾ ਸਿੰਘ ਸੇਖੋਂ ਨੇ ਕਿਹਾ ਕਿ ਇਕ ਫੌਜੀ ਨੌਜਵਾਨ ਜੋ ਕਿ ਸਰਹੱਦ ਤੇ ਦੁਸ਼ਮਣਾਂ ਨਾਲ ਲੋਹਾ ਲੈਂਦਾ ਸ਼ਹੀਦ ਹੋ ਗਿਆ। ਸ਼ਹੀਦ ਹੋਣ ਤੇ ਉਸ ਦੇ ਅੰਤਿਮ ਸੰਸਕਾਰ ਵਿਚ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਅਤੇ ਦੋ ਮੰਤਰੀਆਂ ਦਾ ਨਾ ਪਹੁੰਚਣਾ ਬਹੁਤ ਜਿਆਦਾ ਦੁਖਦਾਈ ਹੈ। ਜਿਸ ਤੋਂ ਇਹ ਪਤਾ ਲੱਗਦਾ ਹੈ ਕਿ ਇਸ ਸਰਕਾਰ ਨੂੰ ਸ਼ਹੀਦਾਂ ਦੀ ਕੋਈ ਕਦਰ ਨਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਪਿੰਡ ਦੇ ਸਕੂਲ ਦਾ ਨਾਮ ਸ਼ਹੀਦ ਦੇ ਨਾਮ ਉਪਰ ਰੱਖਿਆ ਜਾਵੇ। ਇਕ ਯਾਦਗਾਰੀ ਗੇਟ ਦੀ ਸਥਾਪਤੀ ਕੀਤੀ ਜਾਵੇ ਅਤੇ ਪਰਿਵਾਰ ਦੇ ਇਕ ਜੀਅ ਜੋ ਕਿ ਸ਼ਹੀਦ ਹੈਪੀ ਸਿੰਘ ਦਾ ਛੋਟਾ ਭਰਾ ਹੈ ਉਸ ਨੂੰ ਸਰਕਾਰੀ ਨੌਕਰੀ ਅਤੇ ਮਾਲੀ ਸਹਾਇਤਾ ਦਿੱਤੀ ਜਾਵੇ। ਸਹੀਦ ਹੈਪੀ ਸਿੰਘ ਦੇ ਫੌਜੀ ਭਰਾ ਬਲਜੀਤ ਸਿੰਘ ਨੇ ਵੀ ਸਰਕਾਰ ਤੋਂ ਮੰਗ ਕੀਤੀ ਹੈ ਕਿ ਪਰਿਵਾਰ ਨੂੰ ਨੌਕਰੀ, ਅਤੇ ਸ਼ਹੀਦ ਦੀ ਯਾਦ ਵਿਚ ਕੋਈ ਯਾਦਗਾਰ ਜਰੂਰ ਬਣਾਈ ਜਾਵੇ।ਇਸ ਮੌਕੇ ਕੰਵਰਜੀਤ ਸਿੰਘ ਬੰਟੀ, ਹਰਵਿੰਦਰ ਸਿੰਘ ਕਾਕਾ ਬੁਰਜ ਸਰਕਲ ਪ੍ਰਧਾਨ ਹਰਭਜਨ ਸਿਘ ਮਾਈਸਰਖਾਨਾ, ਹਰਜਿੰਦਰ ਸਿੰਘ ਕੱਪੀ, ਸੁਖਜੀਵਨ ਸਿੰਘ ਮਾਈਸਰਖਾਨਾ, ਸੁਖਵਿੰਦਰ ਬਬਲੀ ਭੁੱਲਰ, ਜੋਗਿੰਦਰ ਸਿੰਘ ਭੁੱਲਰ, ਗੁਰਬਚਨ ਸਿੰਘ ਬਾਬੇਕਾ, ਸਤਨਾਮ ਸਿੰਘ ਆਦਿ ਤੋਂ ਇਲਾਵਾ ਹੋਰ ਵੀ ਲੋਕ ਹਾਜ਼ਰ ਸਨ।

WRITTEN BY