June 26, 2026 12:43 pm

ਯੂਥ ਕਾਂਗਰਸ ਵੱਲੋਂ ਸੁਖ ਸਰਕਾਰੀਆਂ ਸਨਮਾਨਿਤ

ਫਰੀਦਕੋਟ, 30 ਸਤੰਬਰ (ਗੁਰਜੀਤ ਰੋਮਾਣਾ, ਪਰਵਿੰਦਰ ਸਿੰਘ ਕੰਧਾਰੀ)- ਵਿਧਾਨ ਸਭਾ ਹਲਕਾ ਜੈਤੋ ਤੋ ਯੂਥ ਕਾਂਗਰਸ ਦੇ ਪ੍ਰਧਾਨ ਮਨਜਿੰਦਰ ਸਿੰਘ ਹੈਪੀ ਰੋਮਾਣਾ ਅਤੇ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਪੰਜਗਰਾਈਂ ਦੀ ਅਗਵਾਈ ਵਿਚ ਫਰੀਦਕੋਟ ਪੁਹੰਚਣ ਤੇ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੂੰ ਵਿਸ਼ੇਸ਼ ਤੋਰ ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੂੰ ਵਿਸ਼ਵਾਸ ਦਿਵਾਉਦਿਆਂ ਵਿਧਾਨ ਸਭਾ ਹਲਕਾ ਜੈਤੋ ਤੋ ਯੂਥ ਕਾਂਗਰਸ ਦੇ ਪ੍ਰਧਾਨ ਮਨਜਿੰਦਰ ਸਿੰਘ ਹੈਪੀ ਰੋਮਾਣਾ ਨੇ ਕਿਹਾ ਜੈਤੋ ਹਲਕੇ ‘ਚੋ ਯੂਥ ਕਾਂਗਰਸ ਦਾ ਵਡਾ ਕਾਫਲਾ 7 ਅਕਤੂਬਰ ਨੂੰ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਪੰਜਗਰਾਈਂ ਦੀ ਅਗਵਾਈ ਵਿਚ ਲੰਬੀ ਦੇ ਪਿੰਡ ਕਿਲਿਆਂਵਾਲੀ ਵਿਖੇ ਜਾਵੇਗਾ। ਇਸ ਮੌਕੇ ਤੇ ਵਾੜਾ ਦੜਾਕਾ ਤੋ ਜਿਲ੍ਹਾ ਪ੍ਰੀਸ਼ਦ ਦੇ ਜੇਤੂ ਉਮੀਦਵਾਰ ਮਨਪ੍ਰੀਤ ਸੇਖੋਂ, ਡਾ ਸਤਨਾਮ ਸਿੰਘ, ਅਵਤਾਰ ਸਿੰਘ, ਜਸਵੰਤ ਸਿੰਘ, ਸੀਰਾ ਚਹਿਲ, ਚਮਕੋਰ ਕਨ੍ਹਈਆ ਆਦਿ ਹਾਜਰ ਸਨ।

Send this to a friend