June 28, 2026 2:30 am

ਜਥੇਦਾਰ ਅਵਤਾਰ ਸਿੰਘ ਵੱਲੋਂ ਪੱਤਰਕਾਰ ਸ. ਖੁਸ਼ਵੰਤ ਸਿੰਘ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ

image ਅੰਮ੍ਰਿਤਸਰ, 20 ਮਾਰਚ (ਪੀ.ਟੀ.)-ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਉ¤ਘੇ ਪੱਤਰਕਾਰ ਤੇ ਲੰਮਾਂ ਸਮਾਂ ਆਪਣੀ ਲੇਖਣੀ ਰਾਹੀਂ ਨਾਮਣਾ ਖੱਟਣ ਵਾਲੇ ਸ.ਖੁਸ਼ਵੰਤ ਸਿੰਘ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਦਫਤਰ ਸ਼੍ਰੋਮਣੀ ਕਮੇਟੀ ਤੋਂ ਜਾਰੀ ਪ੍ਰੈ¤ਸ ਨੋਟ ਰਾਹੀਂ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਇਨ੍ਹਾਂ ਨੇ ਆਪਣੀ ਕਲਮ ਨਾਲ 40 ਦੇ ਕਰੀਬ ਕਿਤਾਬਾਂ ਦੀ ਰਚਨਾ ਕਰਕੇ ਪਾਠਕਾਂ ਦੇ ਰੂ-ਬਰੂ ਕੀਤੀਆਂ ਹਨ, ਜਿੰਨ੍ਹਾਂ ਨਾਲ ਪਾਠਕਾਂ ਦੇ ਗਿਆਨ ਵਿੱਚ ਭਾਰੀ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਸ.ਖੁਸ਼ਵੰਤ ਸਿੰਘ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ਨਾਲ ਪਰਿਵਾਰ ਤੇ ਸੁਨੇਹੀਆਂ ਤੋਂ ਇਲਾਵਾ ਪਾਠਕਾਂ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ। ਉਨ੍ਹਾਂ ਕਿਹਾ ਅਰਦਾਸ ਹੈ ਕਿ ਸਤਿਗੁਰੂ ਜੀ ਇਨ੍ਹਾਂ ਨੂੰ ਆਪਣੇ

ਚਰਨਾਂ ’ਚ ਨਿਵਾਸ ਬਖ਼ਸ਼ਣ ਪਿਛੇ ਪਰਿਵਾਰ ਅਤੇ ਸਾਕ-ਸਬੰਧੀਆਂ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।

Send this to a friend