ਮੰਡੀ ਕਿਲਿਆਂਵਾਲੀ (ਸ੍ਰੀ ਮੁਕਤਸਰ ਸਾਹਿਬ), 7 ਅਕਤੂਬਰ- ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਜ ਲੋਕ ਸਭਾ ਚੋਣਾਂ ਦਾ ਬਿਗਲ ਵਜਾਉਂਦਿਆਂ ਪੰਜਾਬ ਵਾਸੀਆਂ ਨੂੰ ਸੂਬੇ ਦੀਆਂ 13 ਦੀਆਂ 13 ਲੋਕ ਸਭਾ ਸੀਟਾਂ ਕਾਂਗਰਸ ਨੂੰ ਜਿਤਾ ਕਿ ਸੂਬਾਈ ਅਤੇ ਕੌਮੀ ਸਿਆਸਤ ਤੋਂ ਸ਼੍ਰੋਮਣੀ ਅਕਾਲੀ ਦਲ ਦਾ ਮੁਕੰਮਲ ਸਫਾਇਆ ਕਰ ਦੇਣ ਦਾ ਸਦਾ ਦਿਤਾ ਹੈ।ਅਜ ਲੰਬੀ ਵਿਚ ਬੇਮਿਸਾਲ ਵੱਡੀ ਰੈਲੀ ਨੂੰ ਸੰਬੋਧਨ ਕਰਦਿਆਂ ਮੁਖ ਮੰਤਰੀ ਨੇ ਲੋਕਾਂ ਨੂੰ ਸਾਲ 2019 ਦੀਆਂ ਲੋਕ ਸਭਾ ਚੋਣਾਂ ਵਿਚ ਜਮਹੂਰੀਅਤ ਪਖੀ ਸਰਕਾਰ ਬਣਾਉਣ ਦੀ ਅਪੀਲ ਕੀਤੀ।ਇਸ ਮੌਕੇ ਮੁਖ ਮੰਤਰੀ ਨੇ ਸਾਲ 2019 ਦੀਆਂ ਲੋਕ ਸਭਾ ਚੋਣਾਂ ਲਈ ਮਿਸ਼ਨ-13 ਦਾ ਆਗਾਜ਼ ਕਰਦਿਆਂ ਐਲਾਨ ਕੀਤਾ ਕਿ ਬਠਿੰਡਾ ਅਤੇ ਲੰਬੀ ਹਲਕਿਆਂ ਸਮੇਤ ਸੂਬੇ ਵਿਚ ਲੋਕ ਸਭਾ ਦੀਆਂ ਸਾਰੀਆਂ 13 ਸੀਟਾਂ ‘ਤੇ ਪਾਰਟੀ ਜਿਤ ਹਾਸਲ ਕਰੇਗੀ। ਉਨਾਂ ਨੇ ਸੰਸਦੀ ਚੋਣਾਂ ਦੀ ਮੁਹਿੰਮ ਵਿਢਣ ਲਈ ਪੰਜਾਬ ਕਾਂਗਰਸ ਦਾ ਮਿਸ਼ਨ-13 ਪੋਸਟਰ ਵੀ ਜਾਰੀ ਕੀਤਾ। ਬਾਦਲਾਂ ਦੇ ਹਲਕੇ ਵਿਚ ਉਨਾਂ ‘ਤੇ ਤਿਖਾ ਹਮਲਾ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਬਰਗਾੜੀ ਦੇ ਬੇਅਦਬੀ ਮਾਮਲੇ ਅਤੇ ਇਸ ਤੋਂ ਬਾਅਦ ਵਾਪਰੀਆਂ ਪੁਲਿਸ ਗੋਲੀਬਾਰੀ ਦੀਆਂ ਘਟਨਾਵਾਂ ‘ਤੇ ਬਾਦਲਾਂ ਵਲੋਂ ਕੋਰਾ ਝੂਠ ਬੋਲਣ ਲਈ ਦੋਸ਼ੀ ਠਹਿਰਾਇਆ। ਉਨਾਂ ਕਿਹਾ ਕਿ ਬਾਦਲਾਂ ਨੇ ਨਸ਼ਿਆਂ ਅਤੇ ਖੇਤੀ ਕਰਜ਼ਿਆਂ ਦੇ ਮਾਮਲਿਆਂ ‘ਤੇ ਕਖ ਵੀ ਨਹੀਂ ਕੀਤਾ ਜਿਸ ਨਾਲ ਸਾਡੇ ਨੌਜਵਾਨਾਂ ਅਤੇ ਕਿਸਾਨਾਂ ਦਾ ਜੀਵਨ ਤਬਾਹ ਹੋ ਗਿਆ। ਇਸ ਮੌਕੇ ਮੁਖ ਮੰਤਰੀ ਨੇ ਨਸ਼ਿਆਂ ਦੇ ਖ਼ਤਰੇ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਬਠਿੰਡਾ ਪੁਲੀਸ ਦੀ ਪੋਸਟਰ ਤੇ ਬੈਨਰ ਮੁਹਿੰਮ ਦਾ ਵੀ ਰਸਮੀ ਆਗਾਜ਼ ਕੀਤਾ।
ਸੂਬੇ ਵਿਚ ਵਡੇ ਪਧਰ ‘ਤੇ ਬੇਰੁਜ਼ਗਾਰੀ ਦੇ ਮਸਲੇ ਉਪਰ ਅਕਾਲੀਆਂ ਨੂੰ ਕਰੜੇ ਹਥੀਂ ਲੈਂਦਿਆਂ ਮੁਖ ਮੰਤਰੀ ਨੇ ਆਪਣੀ ਸਰਕਾਰ ਦੀ ‘ਘਰ ਘਰ ਰੋਜ਼ਗਾਰ ਤੇ ਕਾਰੋਬਾਰ‘ ਸਕੀਮ ਦਾ ਹਵਾਲਾ ਦਿੰਦਿਆਂ ਕਿਹਾ ਕਿ ਪਿਛਲੇ 18 ਮਹੀਨਿਆਂ ਦੌਰਾਨ ਰੋਜ਼ਾਨਾ 800 ਨੌਕਰੀਆਂ ਦਿਤੀਆਂ ਗਈਆਂ ਅਤੇ ਹੁਣ ਤਕ 3,93,320 ਨੌਜਵਾਨਾਂ ਨੂੰ ਨੌਕਰੀਆਂ/ਸਵੈ-ਰੋਜ਼ਗਾਰ ਦੇ ਮੌਕੇ ਦਿਤੇ ਗਏ ਹਨ।
ਮੁਖ ਮੰਤਰੀ ਨੇ ‘ਮਹਾਤਮਾ ਗਾਂਧੀ ਸਰਬਤ ਵਿਕਾਸ ਯੋਜਨਾ‘ (ਐਮਜੀਐਸਵੀਵਾਈ) ਸਣੇ ਵਧਾਈ ਪੈਨਸ਼ਨ ਦੀ ਸਮਾਂਬਧ ਅਦਾਇਗੀ, ਸਿਹਤ ਬੀਮਾ ਸਕੀਮ, ਿਕ ਸੜਕਾਂ ਬਣਾਉਣ ਤੇ ਮੁਰੰਮਤ ਵਰਗੀਆਂ ਪਿਛਲੇ 18 ਮਹੀਨਿਆਂ ਵਿਚ ਆਪਣੀ ਸਰਕਾਰ ਦੀਆਂ ਹੋਰ ਪ੍ਰਾਪਤੀਆਂ ਦਾ ਵੀ ਜ਼ਿਕਰ ਕੀਤਾ।
ਰੈਲੀ ਨੂੰ ਸੰਬੋਧਨ ਕਰਦਿਆਂ ਜੰਗਲਾਤ ਤੇ ਸਮਾਜ ਭਲਾਈ ਮੰਤਰੀ ਸ੍ਰੀ ਸਾਧੂ ਸਿੰਘ ਧਰਮਸੋਤ ਨੇ ਬਾਦਲ ਪਿਓ-ਪੁਤ, ਹਰਸਿਮਰਤ ਕੌਰ ਬਾਦਲ ਤੇ ਬਿਕਰਮਜੀਤ ਸਿੰਘ ਮਜੀਠੀਆ ਨੂੰ ਆੜੇ ਹਥੀਂ ਲੈਂਦਿਆਂ ਕਿਹਾ ਕਿ ਉਨਾਂ ਗੁੰਡਾ ਅਨਸਰਾਂ ਰਾਹੀਂ ਪਿਛਲੇ 10 ਸਾਲਾਂ ਵਿਚ ਪੰਜਾਬ ਨੂੰ ਲੁਟਿਆ। ਉਨਾਂ ਕਿਸਾਨਾਂ ਦੀ ਭਲਾਈ ਲਈ ਪਿਛਲੀ ਯੂ.ਪੀ.ਏ. ਸਰਕਾਰ ਵਲੋਂ ਭੇਜੇ ਪੈਸੇ ਨਾਲ ਵੀ ਆਪਣੀਆਂ ਜੇਬਾਂ ਭਰੀਆਂ। ਸ੍ਰੀ ਧਰਮਸੋਤ ਨੇ ਕਿਹਾ ਕਿ 2017 ਵਿਚ ਪੰਜਾਬ ਦੇ ਲੋਕਾਂ ਨੇ ਬਾਦਲਾਂ ਨੂੰ ਚੰਗਾ ਸਬਕ ਸਿਖਾਇਆ। ਉਨਾਂ ਜ਼ੋਰ ਦੇ ਕੇ ਆਖਿਆ ਕਿ ਬਾਦਲ ਆਪਣੇ ਪੂਰੇ ਪਰਿਵਾਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਗੁਨਾਹਾਂ ਦੇ ਨਤੀਜੇ ਭੁਗਤਦਿਆਂ ਦੇਖਣਗੇ। ਉਨਾਂ ਕਿਹਾ ਕਿ ਪੰਜਾਬ ਵਿਚੋਂ ਬਾਦਲਾਂ ਦੇ ਨਾਮ ਦਾ ਸਫ਼ਾਇਆ ਹੋ ਜਾਵੇਗਾ।ਵਿਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਇਸ ਰੈਲੀ ਨੂੰ ਮਿਲਿਆ ਜਨਤਕ ਹੁੰਗਾਰਾ ਬਾਦਲਾਂ ਦੇ ਸਾਮਰਾਜ ਦੇ ਪਤਨ ਦਾ ਸਪਸ਼ਟ ਸੰਕੇਤ ਹੈ।ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਪ੍ਰਕਾਸ਼ ਸਿੰਘ ਬਾਦਲ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਹ ਆਪਣੀ ਸੌੜੀ ਸੋਚ ਨਾਲ ਪੰਜਾਬ ਦੀ ਭਾਈਚਾਰਕ ਏਕਤਾ ਲਈ ਵਡਾ ਖਤਰਾ ਖੜਾ ਕਰ ਰਹੇ ਹਨ ਜੋ ਕਿ ਉਨਾਂ ਵਲੋਂ ਪੰਜਾਬ ਦੀ ਸ਼ਾਂਤੀ ਲਈ ਆਪਣੇ ਪਰਿਵਾਰ ਦੀ ਕੁਰਬਾਨੀ ਦੇ ਲੰਬੇ ਚੌੜੇ ਦਾਅਵਿਆਂ ਤੋਂ ਬਿਲਕੁਲ ਉਲਟ ਹੈ। ਇਸ ਤੋਂ ਪਹਿਲਾਂ ਬਿਜਲੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਮੁਖ ਮੰਤਰੀ ਦਾ ਰੈਲੀ ਸਥਾਨ ‘ਤੇ ਪੁਜਣ ‘ਤੇ ਸਵਾਗਤ ਕੀਤਾ। ਕੈਪਟਨ ਅਮਰਿੰਦਰ ਸਿੰਘ ਸਰਕਾਰ ਦੀਆਂ ਪ੍ਰਾਪਤੀਆਂ ਦਰਸਾਉਂਦਾ ਵੀਡਿਓ ਵੀ ਲੋਕਾਂ ਨੂੰ ਦਿਖਾਇਆ ਗਿਆ। ਰੈਲੀ ‘ਚ ਪੁਜੀਆਂ ਅਹਿਮ ਸਖਸ਼ੀਅਤਾਂ ‘ਚ ਪੇਂਡੂ ਵਿਕਸਾ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਰੰਧਾਵਾ, ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਮਾਲ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ, ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ, ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ, ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ, ਪਸ਼ੂ ਪਾਲਣ ਮੰਤਰੀ ਬਲਬੀਰ ਸਿੰਘ ਸਿਧੂ, ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਅਜਾਇਬ ਸਿੰਘ ਭਟੀ, ਮੁਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿਟੂ ਤੇ ਗੁਰਜੀਤ ਸਿੰਘ ਔਜਲਾ, ਮਾਰਕਫ਼ੈਡ ਦੇ ਚੇਅਰਮੈਨ ਅਮਰਜੀਤ ਸਿੰਘ ਸਮਰਾ, ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਤੋਂ ਇਲਾਵਾ ਵਡੀ ਗਿਣਤੀ ‘ਚ ਕਾਂਗਰਸ ਵਿਧਾਇਕ ਸ਼ਾਮਲ ਸਨ।