ਜਗਰਾਉਂ, 8 ਅਕਤੂਬਰ (ਪਰਮਜੀਤ ਸਿੰਘ ਗਰੇਵਾਲ)- ਆੜ੍ਹਤੀ ਐਸੋਸੀਏਸ਼ਨ ਦੀ ਮੀਟਿੰਗ ਪ੍ਰਧਾਨ ਸੁਰਜੀਤ ਸਿੰਘ ਕਲੇਰ ਦੀ ਅਗਵਾਈ ’ਚ ਹੋਈ, ਜਿਸ ’ਚ ਉਨ੍ਹਾਂ ਕਿਸਾਨਾਂ ਨੂੰ ਮੰਡੀਆਂ ’ਚ ਝੋਨਾ ਸੁੱਕਾ ਲਿਆਉਣ ਦੀ ਅਪੀਲ ਕੀਤੀ। ਇਸ ਮੌਕੇ ਪ੍ਰਧਾਨ ਸੁਰਜੀਤ ਸਿੰਘ ਨੇ ਕਿਹਾ ਕਿ ਝੋਨੇ ਦੀ ਸੀਜ਼ਨ ਦੇ ਮੱਦੇਨਜ਼ਰ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਮੰਡੀਆਂ ’ਚ ਸੁੱਕਾ ਝੋਨਾ ਲਿਆਉਣ ਤਾਂ ਕਿ ਕਿਸਾਨਾਂ ਨੂੰ ਮੰਡੀਆਂ ’ਚ ਫ਼ਸਲ ਵੇਚਣ ’ਤੇ ਕੋਈ ਦਿੱਕਤ ਨਾ ਆਵੇ। ਉਨ੍ਹਾਂ ਮਾਰਕੀਟ ਕਮੇਟੀ ਵਾਲਿਆਂ ਨੂੰ ਅਪੀਲ ਕੀਤੀ ਕਿ ਗੇਟ ਤੋਂ ਉਹੀ ਟਰਾਲੀ ਅੱਗੇ ਆਉਣ ਦਿੱਤੀ ਜਾਵੇ, ਜਿਸ ਦਾ ਝੋਨਾ ਸੁੱਕਾ ਹੋਵੇ ਤਾਂ ਕਿ ਕਿਸਾਨ ਮੰਡੀਆਂ ’ਚ ਖੱਜਲ-ਖੁਆਰ ਨਾ ਹੋਣ। ਇਸ ਮੌਕੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਜੱਥੇਦਾਰ ਹਰਸੁਰਿੰਦਰ ਸਿੰਘ ਗਿੱਲ, ਸੈਕਟਰੀ ਜਗਜੀਤ ਸਿੰਘ, ਜ਼ਿਲ੍ਹਾ ਪ੍ਰਧਾਨ ਰਾਜ ਕੁਮਾਰ ਭੱਲਾ, ਅੰਮ੍ਰਿਤ ਲਾਲ ਮਿੱਤਲ, ਪਰਮਜੀਤ ਸਿੰਘ ਪੰਮਾ, ਘਨੱਈਆ ਲਾਲ ਬਾਂਕਾ, ਦਰਸ਼ਨ ਲਾਲ, ਹਦੇਵ ਸਿੰਘ, ਬਲਰਾਜ ਸਿੰਘ ਖੈਹਿਰਾ, ਡਿੰਪਲ ਸੋਨੀ, ਬਲਵਿੰਦਰ ਸਿੰਘ, ਦਰਸ਼ਨ ਕੁਮਾਰ, ਸੋਨਾ, ਦਰਸ਼ਨ ਸਿੰਘ ਤੇ ਬੰਟੀ ਆਦਿ ਹਾਜ਼ਰ ਸਨ।