ਅੰਮ੍ਰਿਤਸਰ, 8 ਅਕਤੂਬਰ (ਸੁਮਿਤ ਖੰਨਾ)- ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਰਤਾਰਪੁਰ ਸਾਹਿਬ ਦੇ ਕੋਰੀਡੋਰ ਨੂੰ ਲੈ ਕੇ ਡੇਰਾ ਬਾਬਾ ਨਾਨਕ ਸਰਹਦ ‘ਤੇ ਅਰਦਾਸ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਭਾਰਤ-ਪਾਕਿ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਮਿਲ ਕੇ ਕਰਤਾਰਪੁਰ ਸਾਹਿਬ ਦੇ ਕੋਰੀਡੋਰ ਨੂੰ ਖੋਲ੍ਹਣ ਸਬੰਧੀ ਗਲਬਾਤ ਕਰਨੀ ਚਾਹੀਦੀ ਹੈ।ਉਨ੍ਹਾਂ ਮੰਗ ਕੀਤੀ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਹਾੜੇ ਤੋਂ ਪਹਿਲਾਂ ਕਰਤਾਰਪੁਰ ਲਈ ਰਸਤਾ ਖੋਲ੍ਹਿਆ ਜਾਵੇ।