ਨਵੀਂ ਦਿੱਲੀ, 21 ਮਾਰਚ (ਪੀ.ਟੀ.)-ਕਾਂਗਰਸ ਨੂੰ ਅੱਜ ਉਸ ਸਮੇਂ ਕਰਾਰਾ ਝਟਕਾ ਲੱਗਿਆ, ਜਦੋਂ ਉਸ ਦੇ ਦਿੱਗਜ਼ ਆਗੂ ਸਤਪਾਲ ਮਹਾਰਾਜ ਨੇ ਪਾਰਟੀ ਨੂੰ ਅਲਵਿਦਾ ਆਖ ਦਿੱਤੀ। ਸਤਪਾਲ ਮਹਾਰਾਜ ਭਾਜਪਾ ਵਿਚ ਸ਼ਾਮਿਲ ਹੋ ਗਏ ਹਨ। ਭਾਜਪਾ ਪ੍ਰਧਾਨ ਰਾਜਨਾਥ ਸਿੰਘ ਨੇ ਉਨ੍ਹਾਂ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਪ੍ਰਦਾਨ ਕੀਤੀ।