ਜਲੰਧਰ, 11 ਅਕਤੂਬਰ (ਪੰਜਾਬ ਟਾਇਮਜ਼ ਬਿਊਰੋ)- ਜਲੰਧਰ ਦੇ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਸੀਨੀਅਰ ਕਾਂਗਰਸੀ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਸ੍ਰੀ ਤੇਜਿੰਦਰ ਸਿੰਘ ਬਿੱਟੂ ਦੇ ਨਾਲ ਉਨਾਂ ਦੇ ਗ੍ਰਹਿ ਵਿਖੇ ਉਨਾਂ ਦੀ ਮਾਤਾ ਜੀ ਸ੍ਰੀਮਤੀ ਨਰਿੰਦਰ ਕੌਰ ਦੇ ਅਕਾਲ ਚਲਾਣੇ ’ਤੇ ਡੂੰਘਾ ਦੁੱਖ ਸਾਂਝਾ ਕੀਤਾ ਗਿਆ। ਸਵਰਗਵਾਸੀ ਸ੍ਰੀਮਤੀ ਨਰਿੰਦਰ ਕੌਰ ਦੇ ਅਕਾਲ ਚਲਾਣੇ ’ਤੇ ਅਫ਼ਸੋਸ ਪ੍ਰਗਟ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਨਾਂ ਦੇ ਜਾਣ ਨਾਲ ਸਾਰੇ ਪਰਿਵਾਰ ਨੂੰ ਇਕ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਸ੍ਰੀ ਬਿੱਟੂ ਅਤੇ ਉਨਾਂ ਦੇ ਪਿਤਾ ਸ੍ਰ.ਹਰਕ੍ਰਿਸ਼ਨ ਸਿੰਘ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਨਾਂ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਿਛੜੀ ਹੋਈ ਰੂਹ ਨੂੰ ਸ਼ਾਂਤੀ ਬਖ਼ਸਣ ਅਤੇ ਦੁੱਖ ਦੀ ਇਸ ਘੜੀ ਵਿੱਚ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਬਖਸ਼ਣ। ਇਸ ਮੌਕੇ ’ਤੇ ਹੋਰਨਾਂ ਤੋਂ ਇਲਾਵਾ ਪੀ.ਏ.ਪੀ.ਦੇ ਕਮਾਂਡੈਂਟ ਸੰਦੀਪ ਸ਼ਰਮਾ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਡੀਸੀ ਜਲੰਧਰ ਵੱਲੋਂ ਤੇਜਿੰਦਰ ਬਿੱਟੂ ਨਾਲ ਦੁੱਖ ਸਾਂਝਾ



