Skip to content
Independent perspectives. Global stories.
BREAKING

ਖੇਤੀਬਾੜੀ ਵਿਭਾਗ ਵੱਲੋਂ ਪਿੰਡ ਨੁੱਸੀ ’ਚ ਕਿਸਾਨ ਜਾਗਰੂਕਤਾ ਕੈਂਪ

Share this story

ਜਲੰਧਰ, 11 ਅਕਤੂਬਰ (ਪੰਜਾਬ ਟਾਇਮਜ਼ ਬਿਊਰੋ)- ਜ਼ਿਲ੍ਹਾ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਅੱਜ ‘ਤੰਦਰੁਸਤ ਪੰਜਾਬ’ ਮਿਸ਼ਨ ਤਹਿਤ ਜਲਡੰਧਰ ਦੇ ਪੱਛਮੀ ਬਲਾਕ ਦੇ ਪਿੰਡ ਨੁੱਸੀ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾ ਕੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਨਾ ਸਾੜਨ ਦਾ ਸੱਦਾ ਦਿੱਤਾ ਗਿਆ। ਇਸ ਮੌਕੇ ਖੇਤੀਬਾੜੀ ਮਾਹਿਰ ਜਿਨਾਂ ਵਿੱਚ ਡਾ.ਹਰਪਾਲ ਸਿੰਘ ਪੰਨੂੰ, ਡਾ.ਕਰਨ ਸਿੰਘ ਛਿੱਬ, ਖੇਤੀਬਾੜ ਵਿਕਾਸ ਅਫ਼ਸਰ ਡਾ.ਬਲਕਾਰ ਚੰਦ ਅਤੇ ਡਾ.ਸੁਰਜੀਤ ਸਿੰਘ ਸ਼ਾਮਿਲ ਸਨ ਵਲੋਂ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ, ਕਣਕ, ਮਸਾਲੇ ਅਤੇ ਤੇਲ ਬੀਜਾਂ ਆਦਿ ਦੀ ਕਾਸ਼ਤ ਬਾਰੇ 200 ਤੋਂ ਵੱਧ ਕਿਸਾਨਾਂ ਨੂੰ ਸਿਖਲਾਈ ਦਿੱਤਪ ਗਈ। ਇਸ ਮੌਕੇ ਮਾਹਿਰਾਂ ਵਲੋਂ ਵੱਖ ਵੱਖ ਵਿਸ਼ਿਆਂ ’ਤੇ ਲੈਕਚਰ ਦੇਣ ਤੋਂ ਇਲਾਵਾ ਕਿਸਾਨਾਂ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ ਗਏ। ਇਸ ਮੌਕੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਅਤੇ ਇਸ ਦੀ ਇਨ-ਸਿਟੂ ਤਕਨੀਕ ਰਾਹੀਂ ਸਾਂਭ ਸੰਭਾਲ ਕਰਨ ਦੀ ਸਹੁੰ ਚੁਕਾਈ ਗਈ। ਇਸ ਮੌਕੇ ਕਿਸਾਨਾਂ ਨੂੰ ਮਸ਼ੀਨਰੀ ਸੇਵਾ ਕੇਂਦਰਾਂ ਅਤੇ ਸਹਿਕਾਰੀ ਸੁਸਾਇਟੀਆਂ ਬਾਰੇ ਵੀ ਜਾਣਕਾਰੀ ਮੁਹੱਈਆ ਕਰਵਾਈ ਗਈ ਤਾਂ ਜੋ ਉਹ ਅਸਾਨੀ ਨਾਲ ਅਤਿ ਆਧੁਨਿਕ ਮਸ਼ੀਨਰੀ ਨੂੰ ਪ੍ਰਾਪਤ ਕਰ ਸਕਣ। ਇਸ ਮੌਕੇ ਉਨਾਂ ਦਸਿਆ ਕਿ ‘ਤੰਦਰੁਸਤ ਪੰਜਾਬ’ ਮਿਸ਼ਨ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਕੇ ਵਾਤਾਵਰਣ ਨੂੰ ਸਾਫ਼ ਸੁਥਰਾ ਰੱਖਣ ਨੂੰ ਯਕੀਨੀ ਬਣਾਉਣਾ ਹੈ।

WRITTEN BY