Skip to content
Independent perspectives. Global stories.
BREAKING

ਚੰਡੀਗੜ੍ਹ ’ਚ ਸਿੱਖ ਬੀਬੀਆਂ ਨੂੰ ਹੈਲਮੈਟ ਪਾਉਣ ਤੋਂ ਮਿਲੀ ਛੋਟ

Share this story

ਗ੍ਰਹਿ ਮੰਤਰਾਲੇ ਵੱਲੋਂ ਨੋਟੀਫਿਕੇਸ਼ਨ ਜਾਰੀ

ਨਵੀਂ ਦਿਲੀ/ਚੰਡੀਗੜ੍ਹ, 11 ਅਕਤੂਬਰ- ਚੰਡੀਗੜ੍ਹ ’ਚ ਸਿਖ ਬੀਬੀਆਂ ਨੂੰ ਹੈਲਮੈਟ ਪਾਉਣ ਤੋਂ ਛੋਟ ਮਿਲ ਗਈ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਇਸ ਸਬੰਧੀ ਇਕ ਨੋਟੀਫਿਕੇਸ਼ਨ ਜਾਰੀ ਕਰਦੇ ਹੋਏ ਚੰਡੀਗੜ੍ਹ ’ਚ ਸਿਖ ਬੀਬੀਆਂ ਨੂੰ ਦੋਪਹੀਆ ਵਾਹਨ ਚਲਾਉਂਦੇ ਸਮੇਂ ਹੈਲਮੈਟ ਪਾਉਣ ਤੋਂ ਛੋਟ ਦੇ ਦਿਤੀ ਹੈ। ਹੁਣ ਸ਼ਹਿਰ ‘ਚ ਸਿਖ ਬੀਬੀਆਂ ਵਲੋਂ ਹੈਲਮੈਟ ਨਾ ਪਾਉਣ ‘ਤੇ ਚਲਾਨ ਨਹੀਂ ਕਟਿਆ ਜਾਵੇਗਾ। ਇਸ ਦੇ ਨਾਲ ਹੀ ਗ੍ਰਹਿ ਮੰਤਰਾਲੇ ਨੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਇਸ ਨੋਟੀਫਿਕੇਸ਼ਨ ਨੂੰ ਅਮਲ ‘ਚ ਲਿਆਉਣ ਦੇ ਨਿਰਦੇਸ਼ ਦਿਤੇ ਹਨ।
ਇਸ ਤੋਂ ਪਹਿਲਾਂ ਅੱਜ ਨਵੀਂ ਦਿੱਲੀ ਵਿਖੇ ਸ਼੍ਰੋਮਣੀ ਅਕਾਲੀ ਦਲ ਦਾ ਇਕ ਉਚ ਪਧਰੀ ਵਫਦ ਸਾਬਕਾ ਮੁਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ’ਚ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਮਿਲਿਆ ਸੀ। ਵਫਦ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਗੇ ਸਿਖ ਬੀਬੀਆਂ ਨੂੰ ਹੈਲਮੈਟ ਤੋਂ ਛੋਟ ਦੀ ਮੰਗ ਰਖੀ ਗਈ ਸੀ, ਜਿਸ ‘ਤੋਂ ਬਾਅਦ ਗ੍ਰਹਿ ਮੰਤਰਾਲੇ ਨੇ ਇਹ ਨੋਟੀਫਿਕੇਸ਼ਨ ਜਾਰੀ ਕੀਤੀ ਹੈ।ਕੇਂਦਰ ਸਰਕਾਰ ਦੇ ਇਸ ਫੈਸਲੇ ਦੇ ਨਾਲ ਹੀ ਸਿਖ ਭਾਈਚਾਰੇ ‘ਚ ਖੁਸ਼ੀ ਦੀ ਲਹਿਰ ਦੌੜ ਗਈ।ਅਕਾਲੀ ਵਫਦ ਨੇ ਗ੍ਰਹਿ ਮੰਤਰੀ ਨਾਲ ਜੇਲਾਂ ‘ਚ ਬੰਦ ਸਿਖਾਂ ਦੀ ਰਿਹਾਈ ਲਈ ਵੀ ਚਰਚਾ ਕੀਤੀ ਅਤੇ ਸ਼ਿਲਾਂਗ ਦਾ ਮਾਮਲਾ ਵੀ ਚੁਕਿਆ ਗਿਆ। ਸ. ਬਾਦਲ ਮੁਤਾਬਕ ਕੇਂਦਰੀ ਗ੍ਰਹਿ ਮੰਤਰੀ ਨੇ ਇਨ੍ਹਾਂ ਸਭ ਮਾਮਲਿਆਂ ਦੇ ਜਲਦੀ ਹਲ ਲਈ ਭਰੋਸਾ ਦਿਤਾ।

WRITTEN BY