Skip to content
Independent perspectives. Global stories.
BREAKING

ਭਾਜਪਾ ’ਚ ਸ਼ਾਮਲ ਹੋਏ ਗੋਆ ਦੇ ਦੋ ਕਾਂਗਰਸ ਵਿਧਾਇਕ

Share this story

ਪਣਜੀ, 16 ਅਕਤੂਬਰ (ਪੰਜਾਬ ਟਾਇਮਜ਼ ਬਿਊਰੋ)- ਗੋਆ ਵਿਧਾਨ ਸਭਾ ‘ਚ ਕਾਂਗਰਸ ਦੇ ਦੋ ਵਿਧਾਇਕ ਦਯਾਨੰਦ ਸੋਪਤੇ ਅਤੇ ਸੁਭਾਸ਼ ਸ਼ਿਰੋਦਕਰ ਅਜ ਭਾਰਤੀ ਜਨਤਾ ਪਾਰਟੀ (ਭਾਜਪਾ) ’ਚ ਸ਼ਾਮਲ ਹੋ ਗਏ ਹਨ।ਜਾਣਕਾਰੀ ਲਈ ਦਸ ਦੇਈਏ ਕਿ ਇਨ੍ਹਾਂ ਦੋਨਾਂ ਵਿਧਾਇਕਾਂ ਨੇ ਕਾਂਗਰਸ ਨੂੰ ਅਸਤੀਫ਼ਾ ਦੇ ਦਿਤਾ ਹੈ।ਗੋਆ ਵਿੱਚ ਭਾਜਪਾ ਦੀ ਸਰਕਾਰ ਹੈ, ਪ੍ਰੰਤੂ ਉਸ ਕੋਲ ਵਿਧਾਇਕਾਂ ਦੀ ਕਮੀ ਹੈ। ਇਸ ਕਾਰਨ ਹੀ ਭਾਜਪਾ ਵੱਲੋਂ ਕਾਂਗਰਸ ਦੇ ਵਿਧਾਇਕਾਂ ਨੂੰ ਤੋੜਿਆ ਗਿਆ ਹੈ।

WRITTEN BY