ਚੰਡੀਗੜ੍ਹ, 17 ਅਕਤੂਬਰ (ਪੀ.ਟੀ.)- ਪੰਜਾਬ ਪੁਲਿਸ ਅਤੇ ਕੇਂਦਰੀ ਗ੍ਰਹਿ ਮੰਤਰਾਲੇ/ ਹੋਰ ਕੇਂਦਰੀ ਪੁਲਿਸ ਸੰਗਠਨਾਂ ਅਤੇ ਵਿਭਾਗਾਂ ਵਿਚਕਾਰ ਸੁਚੱਜੇ ਤੇ ਚੰਗੇ ਆਪਸੀ ਤਾਲਮੇਲ ਨੂੰ ਯਕੀਨੀ ਬਣਾਉਣ ਲਈ ਸ੍ਰੀ ਆਰ.ਐਨ. ਢੋਕੇ, ਆਈ. ਪੀ.ਐਸ ਨੂੰ ਪੰਜਾਬ ਸਰਕਾਰ ਵੱਲੋਂ ਏ.ਡੀ.ਜੀ.ਪੀ., ਕੁਆਰਡੀਨੇਸ਼ਨ, ਪੰਜਾਬ ਤਾਇਨਾਤ ਕੀਤਾ ਗਿਆ ਹੈ ਜਿੰਨ੍ਹਾਂ ਦਾ ਹੈਡਕੁਆਟਰ, ਨਵੀਂ ਦਿੱਲੀ ਵਿਖੇ ਹੋਵੇਗਾ। ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ। ਇਸਦੇ ਨਾਲ ਹੀ ਉਹਨਾਂ ਨੂੰ ਏ.ਡੀ.ਜੀ.ਪੀ, ਸੁਰੱਖਿਆ, ਪੰਜਾਬ, ਚੰਡੀਗੜ੍ਹ ਦਾ ਵਾਧੂ ਚਾਰਜ ਵੀ ਸੌਂਪਿਆ ਗਿਆ ਹੈ। ਇਹ ਹੁਕਮ ਸ੍ਰੀ ਨਿਰਮਲਜੀਤ ਸਿੰਘ ਕਲਸੀ, ਵਧੀਕ ਮੁੱਖ ਸਕੱਤਰ, ਗ੍ਰਹਿ ਮੰਤਰਾਲਾ ਤੇ ਨਿਆਂ, ਪੰਜਾਬ ਵੱਲੋਂ ਜਾਰੀ ਕੀਤੇ ਗਏ।
ਆਰ.ਐਨ ਢੋਕੇ ਏ.ਡੀ.ਪੀ. ਕੁਆਰਡੀਨੇਸ਼ਨ ਵਜੋਂ ਤਾਇਨਾਤ



