ਜ¦ਧਰ, 17 ਅਕਤੂਬਰ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਲੋੜਵੰਦ ਲੋਕਾਂ ਤੱਕ ਮਿਆਰੀ ਸਿਹਤ ਸਹੂਲਤਾਂ ਅਸਾਨੀ ਨਾਲ ਉਨਾਂ ਤੱਕ ਪਹੁੰਚਾਉਣ ਲਈ ਸਿਹਤ ਵਿਭਾਗ ਵਲੋਂ ਸਮੇਂ-ਸਮੇਂ ’ਤੇ ਅਨੇਕਾਂ ਉਪਰਾਲੇ ਕੀਤੇ ਜਾਂਦੇ ਹਨ ਅਤੇ ਇਸੇ ਕੜੀ ਤਹਿਤ ਸਿਵਲ ਹਸਪਤਾਲ ਜ¦ਧਰ ਵਿਖੇ ਦੰਦਾਂ ਦੀਆਂ ਬਿਮਾਰੀਆਂ ਸਬੰਧੀ ਲਗਾਏ ਗਏ 30ਵੇਂ ਪੰਦਰਵਾੜੇ ਦੇ ਸਮਾਪਤੀ ਸਮਾਰੋਹ ਮੌਕੇ ਡਾ.ਜਸਮੀਤ ਕੌਰ ਬਾਵਾ ਮੈਡੀਕਲ ਸੁਪਰਡੈਂਟ ਸਿਵਲ ਹਸਪਤਾਲ ਜ¦ਧਰ ਵਲੋਂ ਲੋੜਵੰਦਾਂ ਨੂੰ ਦੰਦਾਂ ਦੇ ਡੈਂਚਰ ਤਕਸੀਮ ਕੀਤੇ ਗਏ। ਇਸ ਮੌਕੇ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਮੈਡੀਕਲ ਸੁਪਰਡੈਂਟ ਨੇ ਕਿਹਾ ਕਿ ਸਿਹਤ ਵਿਭਾਗ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਉਨਾਂ ਦੀ ਪਹੁੰਚ ਗੋਚਰੇ ਕਰਨ ਲਈ ਵੱਚਨਬੱਧ ਹੈ।
‘ਤੰਦਰੁਸਤ ਪੰਜਾਬ’ ਮਿਸ਼ਨ ਤਹਿਤ ਲੋੜਵੰਦਾਂ ਤੱਕ ਸਹੂਲਤਾਂ ਪਹੁੰਚਾਉਣ ਲਈ ਅਨੇਕਾਂ ਉਪਰਾਲੇ ਕੀਤੇ ਜਾਂਦੇ ਹਨ : ਮੈਡੀਕਲ ਸੁਪਰਡੈਂਟ



